ਪੰਜਾਬ ਪੁਲਸ ਨੇ ਢਾਈ ਸਾਲਾਂ ''ਚ ਫੜ੍ਹਿਆ ਕਰੋੜਾਂ ਦਾ ਨਸ਼ਾ, ਵੱਡੇ-ਵੱਡੇ ਗੈਂਗਸਟਰ ਕੀਤੇ ਗ੍ਰਿਫ਼ਤਾਰ (ਵੀਡੀਓ)

Monday, Sep 16, 2024 - 07:02 PM (IST)

ਚੰਡੀਗੜ੍ਹ : ਪੰਜਾਬ ਪੁਲਸ ਦੇ ਆਈ. ਜੀ. ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਵਲੋਂ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਢਾਈ ਸਾਲਾਂ ਦੌਰਾਨ ਨਸ਼ਿਆਂ ਨੂੰ ਲੈ ਕੇ ਕੀਤੀ ਗਈ ਰਿਕਵਰੀ ਬਾਰੇ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਗੈਂਗਸਟਰਾਂ, ਨਸ਼ਿਆਂ ਅਤੇ ਅੱਤਵਾਦੀਆਂ 'ਤੇ ਪੁਲਸ ਦਾ ਜ਼ਿਆਦਾ ਜ਼ੋਰ ਰਿਹਾ। ਇਸ ਸਮੇਂ ਦੌਰਾਨ ਡਰੱਗ ਕੇਸਾਂ 'ਚ 29152 ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

3581 ਕਮਰਸ਼ੀਅਲ ਮਾਮਲੇ ਦਰਜ ਕੀਤੀ ਗਏ ਅਤੇ ਸਭ ਤੋਂ ਜ਼ਿਆਦਾ ਐੱਫ. ਆਈ. ਆਰ. ਪਟਿਆਲਾ 'ਚ ਦਰਜ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 10 ਕਰੋੜ, 32 ਲੱਖ, 92 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਅਤੇ ਗੈਂਗਸਟਰਾਂ ਦੀ 191 ਕਰੋੜ ਦੀ ਪ੍ਰਾਪਰਟੀ ਫਰੀਜ਼ ਕੀਤੀ ਗਈ।
ਇਹ ਵੀ ਪੜ੍ਹੋ : ਚੰਡੀਗੜ੍ਹ ਧਮਾਕਾ ਮਾਮਲੇ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਖ਼ੁਲਾਸਾ, ਪੜ੍ਹੋ ਪੂਰੀ ਖ਼ਬਰ
ਇਸ ਤੋਂ ਇਲਾਵਾ ਵੱਡੇ ਪੱਧਰ 'ਤੇ 365 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਮੇਂ ਦੌਰਾਨ 2546 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਅਤੇ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਨੇ ਮਿਲ ਕੇ 150 ਦੇ ਕਰੀਬ ਡਰੋਨ ਬਰਾਮਦ ਕੀਤੇ। ਆਈ. ਜੀ. ਗਿੱਲ ਨੇ ਕਿਹਾ ਕਿ ਵੱਡੇ-ਵੱਡੇ ਅਪਰਾਧਾਂ ਨੂੰ 24 ਤੋਂ 48 ਘੰਟਿਆਂ ਅੰਦਰ ਟਰੇਸ ਕੀਤਾ ਗਿਆ ਅਤੇ ਮੁੱਖ ਮੰਤਰੀ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਸ ਨੇ ਬਹੁਤ ਵਧੀਆ ਕੰਮ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


Babita

Content Editor

Related News