ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਸ ਵਲੋਂ 300 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ

03/15/2023 8:42:06 AM

ਚੰਡੀਗੜ੍ਹ (ਰਮਨਜੀਤ ਸਿੰਘ) : ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਸ ਵਲੋਂ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤਹਿਤ ਵਿਦੇਸ਼ ਆਧਾਰਿਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਿਤ ਸਥਾਨਾਂ ’ਤੇ ਛਾਪੇ ਮਾਰੇ ਗਏ। ਏ. ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਆਪਰੇਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੀ. ਪੀਜ਼/ਐੱਸ. ਐੱਸ. ਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿਚ ਪੁਲਸ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਬੇਹੱਦ ਸ਼ਰਮਨਾਕ : 5 ਮੁੰਡਿਆਂ ਨੇ ਨਾਬਾਲਗ ਕੁੜੀ ਨਾਲ ਵਾਰੀ-ਵਾਰੀ ਕੀਤਾ Gangrape, ਅਸ਼ਲੀਲ ਵੀਡੀਓ ਵੀ...

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਅਤੇ ਅਪਰਾਧੀਆਂ ਤੋਂ ਪੁੱਛਗਿੱਛ ਉਪਰੰਤ ਕੀਤੇ ਖ਼ੁਲਾਸਿਆਂ ਬਾਅਦ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਸ ਦੀਆਂ ਲਗਭਗ 100 ਪਾਰਟੀਆਂ ਨੂੰ, ਜਿਨ੍ਹਾਂ ਵਿਚ 1000 ਤੋਂ ਜ਼ਿਆਦਾ ਪੁਲਸ ਮੁਲਾਜ਼ਮ ਸ਼ਾਮਲ ਹਨ, ਵਿਦੇਸ਼ਾਂ ਵਿਚ ਰਹਿਣ ਵਾਲੇ ਗੈਂਗਸਟਰਾਂ ਦੇ ਸ਼ੱਕੀ ਸਥਾਨਾਂ ਅਤੇ ਟਿਕਾਣਿਆਂ ’ਤੇ ਛਾਪੇਮਾਰੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਸ ਟੀਮਾਂ ਨੇ ਘਰਾਂ ਅਤੇ ਹੋਰ ਕੰਪਲੈਕਸਾਂ ਦੀ ਤਲਾਸ਼ੀ ਲਈ ਹੈ ਅਤੇ ਮੋਬਾਇਲ ਫੋਨ ਅਤੇ ਹੋਰ ਇਲੈਕਟ੍ਰਾਨਿਕ ਸਮੱਗਰੀ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫਾਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਅੱਗੇ ਦੀ ਜਾਂਚ ਲਈ ਕਈ ਲੋਕਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ, ਜਿਸ ਦੀ ਅੱਗੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ : ਕੇਂਦਰ ਨੂੰ ਜਲਦ ਜਵਾਬ ਭੇਜੇਗੀ ਮਾਨ ਸਰਕਾਰ

ਉਨ੍ਹਾਂ ਨੇ ਕਿਹਾ ਕਿ ਪੁਲਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਹੈ ਅਤੇ ਲੋਕਾਂ ਤੋਂ ਗੋਲਾ-ਬਾਰੂਦ ਦੇ ਸਰੋਤਾਂ ਤੋਂ ਇਲਾਵਾ ਵਿਦੇਸ਼ ਵਿਚ ਰਹਿਣ ਵਾਲੇ ਪਰਿਵਾਰ ਦੇ ਮੈਂਬਰਾਂ ਦੇ ਯਾਤਰਾ ਬਿਓਰਾ, ਵਿਦੇਸ਼ ਤੋਂ ਬੈਂਕ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਬਿਓਰੇ ਨੂੰ ਅੱਗੇ ਦੀ ਜਾਂਚ ਲਈ ਇਕੱਠਾ ਕੀਤਾ ਹੈ। ਇਸ ਮੁਹਿੰਮ ਦਾ ਮਕਸਦ ਗੈਰ-ਸਮਾਜਿਕ ਅਨਸਰਾਂ ’ਤੇ ਲਗਾਤਾਰ ਨਜ਼ਰ ਬਣਾਈ ਰੱਖਣਾ ਅਤੇ ਸਖ਼ਤ ਨਿਗਰਾਨੀ ਰੱਖਣਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਸ ਕਿਸੇ ਨੂੰ ਵੀ ਸੂਬੇ ਦੀ ਸਖ਼ਤ ਮਿਹਨਤ ਨਾਲ ਸਥਾਪਿਤ ਕੀਤੀ ਗਈ ਸ਼ਾਂਤੀ ਨੂੰ ਭੰਗ ਕਰਨ ਨਹੀਂ ਦੇਵੇਗੀ ਅਤੇ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀ ਵਿਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨਾਲ ਸਖ਼ਤਾਈ ਨਾਲ ਨਜਿੱਠਿਆ ਜਾਵੇਗਾ ਅਤੇ ਅਪਰਾਧਿਕ ਮਾਮਲੇ ਤੁਰੰਤ ਦਰਜ ਕੀਤੇ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News