ਸੁੱਤੇ ਪਏ ਲੋਕਾਂ ਦੇ ਘਰਾਂ ''ਚ ਜਾ ਵੜੀ ਪੁਲਸ! ਇਲਾਕੇ ਨੂੰ ਪਾ ਲਿਆ ਘੇਰਾ

Friday, Jul 12, 2024 - 11:14 AM (IST)

ਸੁੱਤੇ ਪਏ ਲੋਕਾਂ ਦੇ ਘਰਾਂ ''ਚ ਜਾ ਵੜੀ ਪੁਲਸ! ਇਲਾਕੇ ਨੂੰ ਪਾ ਲਿਆ ਘੇਰਾ

ਖੰਨਾ (ਵਿਪਨ ਭਾਰਦਵਾਜ): ਖੰਨਾ ਪੁਲਸ ਵੱਲੋਂ ਅੱਜ ਸਵੇਰੇ-ਸਵੇਰੇ ਵੱਖ-ਵੱਖ ਇਲਾਕਿਆਂ ਵਿਚ ਕਾਸੋ ਆਪ੍ਰੇਸ਼ਨ ਤਹਿਤ ਸਰਚ ਮੁਹਿੰਮ ਚਲਾਈ ਗਈ। ਇਹ ਮੁਹਿੰਮ ਸਵੇਰੇ 6 ਵਜੇ ਸ਼ੁਰੂ ਕੀਤੀ ਗਈ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਖੰਨਾ ਦੇ ਡੀ.ਐੱਸ.ਪੀ. ਹਰਜਿੰਦਰ ਸਿੰਘ ਗਿੱਲ ਨੇ ਕੀਤੀ। ਡੀ.ਐੱਸ.ਪੀ. ਤਕਰੀਬਨ 60 ਹੋਰ ਪੁਲਸ ਮੁਲਾਜ਼ਮਾਂ ਸਮੇਤ ਖੰਨਾ ਸ਼ਹਿਰ ਅਤੇ ਹਲਕੇ ਦੇ ਕਈ ਹੋਰ ਪਿੰਡਾਂ ਵਿਚ ਸਰਚ ਕਰਨ ਪਹੁੰਚੇ। 

ਇਹ ਖ਼ਬਰ ਵੀ ਪੜ੍ਹੋ - Breaking News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਭਰਾ ਡਰੱਗਸ ਨਾਲ ਗ੍ਰਿਫ਼ਤਾਰ

ਇਸ ਆਪ੍ਰੇਸ਼ਨ ਬਾਰੇ ਦੱਸਦਿਆਂ ਖੰਨਾ ਦੇ ਡੀ.ਐੱਸ.ਪੀ. ਨੇ ਕਿਹਾ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ 'ਤੇ ਇਹ ਰੇਡ ਸਵੇਰੇ 6 ਵਜੇ ਤੋਂ ਜਾਰੀ ਹੈ, ਜਿਨ੍ਹਾਂ ਲੋਕਾਂ 'ਤੇ ਪਹਿਲਾਂ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ, ਉਨ੍ਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਕੇ ਸਰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਛਾਪੇਮਾਰੀ ਨਾਲ ਵੱਡੀ ਸਫ਼ਲਤਾ ਮਿਲੀ ਹੈ, ਜਿਸ ਬਾਰੇ ਬਾਅਦ ਵਿਚ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਡੀ.ਐੱਸ.ਪੀ. ਨੇ ਕਿਹਾ ਕਿ ਇਸ ਛਾਪੇਮਾਰੀ ਦਾ ਮਕਸਦ ਨਸ਼ਾ ਤਸਕਰੀ ਕਰਨ ਵਾਲਿਆਂ ਦੀ ਸਪਲਾਈ ਚੇਨ ਖ਼ਤਮ ਕਰ ਕੇ ਇਲਾਕੇ ਨੂੰ ਨਸ਼ਾ ਮੁਕਤ ਕਰਨਾ ਹੈ ਤੇ ਇਸ ਵਿਚ ਜਨਤਾ ਦਾ ਸਹਿਯੋਗ ਵੀ ਜ਼ਰੂਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News