ਪੰਜਾਬ: ਦੇਹ ਵਪਾਰ ਦੇ ਅੱਡੇ ''ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ ਗਈ ਪੁਲਸ

Monday, Jun 01, 2026 - 06:00 PM (IST)

ਪੰਜਾਬ: ਦੇਹ ਵਪਾਰ ਦੇ ਅੱਡੇ ''ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ ਗਈ ਪੁਲਸ

ਖੰਨਾ (ਵਿਪਨ): ਖੰਨਾ ਪੁਲਸ ਨੇ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿਚ ਦੋ ਔਰਤਾਂ ਅਤੇ ਇਕ ਮਰਦ ਸ਼ਾਮਲ ਹਨ। ਇਸ ਤੋਂ ਇਲਾਵਾ ਮੌਕੇ ’ਤੇ ਗਾਹਕ ਬਣ ਕੇ ਆਏ ਦੋ ਵਿਅਕਤੀਆਂ ਨੂੰ ਵੀ ਪੁਲਿਸ ਨੇ ਕਾਬੂ ਕੀਤਾ ਹੈ।

ਡੀ.ਐੱਸ.ਪੀ. ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਰਾਹੀਂ ਸੂਚਨਾ ਮਿਲੀ ਸੀ ਕਿ ਇਲਾਕੇ ਵਿਚ ਕਥਿਤ ਤੌਰ ’ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਸ ਵੱਲੋਂ ਯੋਜਨਾਬੱਧ ਢੰਗ ਨਾਲ ਛਾਪੇਮਾਰੀ ਕੀਤੀ ਗਈ। ਕਾਰਵਾਈ ਦੌਰਾਨ ਦੋ ਔਰਤਾਂ ਅਤੇ ਇਕ ਮਰਦ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਗਾਹਕ ਵਜੋਂ ਪਹੁੰਚੇ ਦੋ ਵਿਅਕਤੀਆਂ ਨੂੰ ਵੀ ਪੁੱਛਗਿੱਛ ਲਈ ਕਾਬੂ ਕੀਤਾ ਗਿਆ। ਡੀ.ਐੱਸ.ਪੀ. ਨੇ ਦੱਸਿਆ ਕਿ ਪੁਲਸ ਵੱਲੋਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਇਹ ਵੀ ਪਤਾ ਲਗਾ ਰਹੀ ਹੈ ਕਿ ਇਸ ਗਤੀਵਿਧੀ ਵਿਚ ਹੋਰ ਕੌਣ-ਕੌਣ ਸ਼ਾਮਲ ਹੈ ਅਤੇ ਇਹ ਧੰਦਾ ਕਿੰਨੇ ਸਮੇਂ ਤੋਂ ਚੱਲ ਰਿਹਾ ਸੀ।

ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਖੰਨਾ ਪੁਲਸ ਵੱਲੋਂ ਅਜਿਹੇ ਮਾਮਲਿਆਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


author

Anmol Tagra

Content Editor

Related News