ਪੰਜਾਬ: ਦੇਹ ਵਪਾਰ ਦੇ ਅੱਡੇ ''ਤੇ ਪੈ ਗਈ RAID! 4 ਕੁੜੀਆਂ...
Saturday, Oct 03, 2026 - 08:43 PM (IST)
ਸਾਹਨੇਵਾਲ (ਬਲਜੀਤ): ਸਾਹਨੇਵਾਲ ਥਾਣੇ ਅਧੀਨ ਆਉਂਦੀ ਕੰਗਣਵਾਲ ਚੌਂਕੀ ਦੇ ਇਲਾਕੇ ਵਿਚ ਕਥਿਤ ਤੌਰ ’ਤੇ ਚੱਲ ਰਹੇ ਦੇਹ ਵਪਾਰ ਦੇ ਅੱਡੇ ’ਤੇ ਪੁਲਸ ਵੱਲੋਂ ਰੇਡ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰਵਾਈ ਦੌਰਾਨ ਪੁਲਸ ਵੱਲੋਂ 4 ਔਰਤਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦੀ ਜਾਣਕਾਰੀ ਹੈ, ਜਦਕਿ ਉਕਤ ਥਾਂ ਦੇ ਸੰਚਾਲਕ ਨੂੰ ਵੀ ਹਿਰਾਸਤ ਵਿਚ ਲਏ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਪੁਲਸ ਕਾਰਵਾਈ ਤੋਂ ਬਾਅਦ ਜਿੱਥੇ ਇਲਾਕੇ ਵਿਚ ਚਰਚਾ ਤੇਜ਼ ਹੋ ਗਈ ਹੈ, ਉੱਥੇ ਹੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਨੇ ਮਾਮਲੇ ਨੂੰ ਹੋਰ ਚਰਚਾ ਵਿਚ ਲਿਆ ਦਿੱਤਾ ਹੈ।
ਪੁਲਸ ਸੂਤਰਾਂ ਅਨੁਸਾਰ ਉਕਤ ਥਾਂ ਸਬੰਧੀ ਪਹਿਲਾਂ ਵੀ ਸ਼ਿਕਾਇਤਾਂ ਮਿਲੀਆਂ ਸਨ। ਉਸ ਸਮੇਂ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਸਬੰਧਤ ਵਿਅਕਤੀਆਂ ਨੂੰ ਚਿਤਾਵਨੀ ਦੇਣ ਦੇ ਨਾਲ ਕਥਿਤ ਗਤੀਵਿਧੀਆਂ ਬੰਦ ਕਰਵਾਈਆਂ ਗਈਆਂ ਸਨ। ਮੁੜ ਉਥੇ ਸ਼ੱਕੀ ਗਤੀਵਿਧੀਆਂ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਵੱਲੋਂ ਕਾਰਵਾਈ ਕੀਤੀ ਗਈ। ਰੇਡ ਦੌਰਾਨ 4 ਔਰਤਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੇ ਜਾਣ ਦੀ ਜਾਣਕਾਰੀ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਉਕਤ ਥਾਂ ’ਤੇ ਕਿਸ ਤਰ੍ਹਾਂ ਦੀਆਂ ਗਤੀਵਿਧੀਆਂ ਚੱਲ ਰਹੀਆਂ ਸਨ ਅਤੇ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਕਿਹੜੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।
ਰੇਡ ਹੋਈ ਜਾਂ ਨਹੀਂ? ਪੁਲਸ ਦੇ ਬਿਆਨ ਤੇ ਵੀਡੀਓ ਨੇ ਖੜ੍ਹੇ ਕੀਤੇ ਸਵਾਲ
ਮਾਮਲੇ ਵਿਚ ਸਭ ਤੋਂ ਅਹਿਮ ਗੱਲ ਇਹ ਸਾਹਮਣੇ ਆ ਰਹੀ ਹੈ ਕਿ ਇਕ ਪਾਸੇ ਪੁਲਸ ਵੱਲੋਂ ਰੇਡ ਅਤੇ ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ, ਜਦਕਿ ਦੂਜੇ ਪਾਸੇ ਥਾਣਾ ਅਤੇ ਚੌਂਕੀ ’ਤੇ ਮਾਮਲੇ ਸਬੰਧੀ ਜਾਣਕਾਰੀ ਨੂੰ ਵੈਰੀਫਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ। ਇਸੇ ਦੌਰਾਨ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਵਿਚ ਪੁਲਸ ਮੁਲਾਜ਼ਮ ਉਕਤ ਥਾਂ ’ਤੇ ਕਾਰਵਾਈ ਕਰਦੇ ਅਤੇ ਮੌਕੇ ’ਤੇ ਮੌਜੂਦ ਔਰਤਾਂ ਤੇ ਵਿਅਕਤੀਆਂ ਨੂੰ ਕਾਬੂ ਕਰਦੇ ਦਿਖਾਈ ਦੇ ਰਹੇ ਹਨ। ਵੀਡੀਓ ਵਿਚ ਮੌਕੇ ਸਬੰਧੀ ਜਾਣਕਾਰੀ ਸਾਂਝੀ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਇਸ ਕਾਰਨ ਪੁਲਸ ਦੀ ਕਾਰਵਾਈ ਅਤੇ ਸਥਾਨਕ ਪੱਧਰ ’ਤੇ ਦਿੱਤੀ ਜਾ ਰਹੀ ਜਾਣਕਾਰੀ ਵਿਚਕਾਰ ਫਰਕ ਨੂੰ ਲੈ ਕੇ ਸਵਾਲ ਉੱਠ ਰਹੇ ਹਨ।
ਸੰਚਾਲਕ ਵੱਲੋਂ ਪੁਲਿਸ ’ਤੇ ਪੈਸੇ ਲੈਣ ਦੇ ਦੋਸ਼, ਪੁਸ਼ਟੀ ਬਾਕੀ
ਵਾਇਰਲ ਵੀਡੀਓ ਵਿੱਚ ਉਕਤ ਥਾਂ ਦੇ ਸੰਚਾਲਕ ਵੱਲੋਂ ਕੁਝ ਪੁਲਸ ਮੁਲਾਜ਼ਮਾਂ ’ਤੇ ਪੈਸੇ ਲੈਣ ਦੇ ਦੋਸ਼ ਲਗਾਏ ਜਾਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਇਨ੍ਹਾਂ ਦੋਸ਼ਾਂ ਸਬੰਧੀ ਪੁਲਸ ਵੱਲੋਂ ਕੋਈ ਸਪੱਸ਼ਟ ਜਵਾਬ ਸਾਹਮਣੇ ਆਇਆ ਹੈ। ਇਸ ਲਈ ਇਨ੍ਹਾਂ ਦੋਸ਼ਾਂ ਦੀ ਸੱਚਾਈ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ।
ਲੰਬੇ ਸਮੇਂ ਤੋਂ ਚੱਲ ਰਹੀ ਸੀ ਕਥਿਤ ਗਤੀਵਿਧੀ?
ਸੂਤਰਾਂ ਅਨੁਸਾਰ ਕੰਗਣਵਾਲ ਚੌਂਕੀ ਤੋਂ ਕੁਝ ਦੂਰੀ ’ਤੇ ਸਥਿਤ ਇਸ ਥਾਂ ’ਤੇ ਕਥਿਤ ਤੌਰ ’ਤੇ ਲੰਬੇ ਸਮੇਂ ਤੋਂ ਸ਼ੱਕੀ ਗਤੀਵਿਧੀਆਂ ਚੱਲਣ ਦੀਆਂ ਚਰਚਾਵਾਂ ਸਨ। ਪਹਿਲਾਂ ਵੀ ਸ਼ਿਕਾਇਤ ਮਿਲਣ ਅਤੇ ਚਿਤਾਵਨੀ ਦੇਣ ਤੋਂ ਬਾਅਦ ਮੁੜ ਪੁਲਸ ਕਾਰਵਾਈ ਹੋਣ ਨਾਲ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਹੁਣ ਜਾਂਚ ਵਿਚ ਇਹ ਵੀ ਸਪੱਸ਼ਟ ਹੋਣਾ ਬਾਕੀ ਹੈ ਕਿ ਪਹਿਲਾਂ ਮਿਲੀਆਂ ਸ਼ਿਕਾਇਤਾਂ ’ਤੇ ਕੀ ਕਾਰਵਾਈ ਕੀਤੀ ਗਈ ਸੀ ਅਤੇ ਮੁੜ ਇਹ ਗਤੀਵਿਧੀਆਂ ਕਿਵੇਂ ਚੱਲਦੀਆਂ ਰਹੀਆਂ।
ਜਾਂਚ ਤੋਂ ਬਾਅਦ ਖੁੱਲ੍ਹੇਗਾ ਪੂਰਾ ਭੇਤ
ਫਿਲਹਾਲ ਮਾਮਲੇ ਦੀਆਂ ਕਈ ਕੜੀਆਂ ਜਾਂਚ ਨਾਲ ਜੁੜੀਆਂ ਹੋਈਆਂ ਹਨ। ਕਾਬੂ ਕੀਤੇ 8 ਵਿਅਕਤੀਆਂ ਖ਼ਿਲਾਫ਼ ਕੀ ਕਾਰਵਾਈ ਹੁੰਦੀ ਹੈ, ਉਕਤ ਥਾਂ ’ਤੇ ਅਸਲ ਵਿਚ ਕੀ ਗਤੀਵਿਧੀਆਂ ਚੱਲ ਰਹੀਆਂ ਸਨ ਅਤੇ ਪੁਲਸ ਮੁਲਾਜ਼ਮਾਂ ’ਤੇ ਲਗਾਏ ਗਏ ਪੈਸੇ ਲੈਣ ਦੇ ਦੋਸ਼ਾਂ ਦੀ ਕੋਈ ਜਾਂਚ ਹੁੰਦੀ ਹੈ ਜਾਂ ਨਹੀਂ-ਇਹ ਸਾਰੇ ਸਵਾਲ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਣਗੇ।
