ਅੱਧੀ ਰਾਤ ਨੂੰ ਪੰਜਾਬ ਪੁਲਸ ਨੇ ਮਸ਼ਹੂਰ ਹੋਟਲ 'ਚ ਮਾਰੀ Raid, ਮੌਕੇ ਤੋਂ ਕਾਬੂ ਕਰ ਲਏ 4 ਲੋਕ

Friday, Aug 02, 2024 - 11:32 AM (IST)

ਅੱਧੀ ਰਾਤ ਨੂੰ ਪੰਜਾਬ ਪੁਲਸ ਨੇ ਮਸ਼ਹੂਰ ਹੋਟਲ 'ਚ ਮਾਰੀ Raid, ਮੌਕੇ ਤੋਂ ਕਾਬੂ ਕਰ ਲਏ 4 ਲੋਕ

ਲੁਧਿਆਣਾ (ਅਨਿਲ, ਸ਼ਿਵਮ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਬੀਤੀ ਰਾਤ ਇਕ ਹੋਟਲ ਵਿਚ ਛਾਪਾ ਮਾਰ ਕੇ 4 ਮੁਲਜ਼ਮਾਂ ਨੂੰ ਜੁਆ ਖੇਡਦਿਆਂ ਕਾਬੂ ਕਰ ਲਿਆ। ਜਾਂਚ ਅਧਿਕਾਰੀ ਹਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖ਼ਾਸ ਨੇ ਸੂਚਨਾ ਦਿੱਤੀ ਸੀ ਕਿ ਜਲੰਧਰ ਬਾਈਪਾਸ ਨੇੜੇ ਡਰੀਮ ਵਿਲਾ ਹੋਟਲ ਦੇ ਕਮਰਾ ਨੰਬਰ 110 ਵਿਚ ਕੁਝ ਲੋਕ ਜੁਆ ਖੇਡ ਰਹੇ ਹਨ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਨੇ ਰੇਡ ਮਾਰੀ। 

ਇਹ ਖ਼ਬਰ ਵੀ ਪੜ੍ਹੋ - ਸਿਵਲ ਹਸਪਤਾਲ 'ਚ ਜਾਅਲੀ ਡਾਕਟਰ ਨੇ ਬਜ਼ੁਰਗ ਨਾਲ ਕਰ 'ਤਾ ਕਾਂਡ, CMO ਕੋਲ ਪਹੁੰਚੀ ਸ਼ਿਕਾਇਤ

ਇਸ ਦੌਰਾਨ ਪੁਲਸ ਨੇ ਕਮਲ ਕੁਮਾਰ, ਰਵੀ ਕੁਮਾਰ, ਮਨੀਸ਼ ਕੁਮਾਰ ਤੇ ਕਮਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪੁਲਸ ਨੇ 29200 ਰੁਪਏ ਦੀ ਨਕਦੀ ਬਰਾਮਦ ਕਰ ਕੇ ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਸਲੇਮ ਟਾਬਰੀ ਵਿਚ ਗੈਂਬਲਿੰਗ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News