ਪੰਜਾਬ ਪੁਲਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਮਾਰੇ ਛਾਪੇ, ਕਈਆਂ ਨੂੰ ਲਿਆ ਹਿਰਾਸਤ ''ਚ

Friday, Sep 08, 2023 - 09:33 PM (IST)

ਪੰਜਾਬ ਪੁਲਸ ਨੇ ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਮਾਰੇ ਛਾਪੇ, ਕਈਆਂ ਨੂੰ ਲਿਆ ਹਿਰਾਸਤ ''ਚ

ਚੰਡੀਗੜ੍ਹ (ਬਿਊਰੋ) : ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਪੰਜਾਬ ਪੁਲਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਗੈਂਗਸਟਰਾਂ ਦੇ ਸਹਿਯੋਗੀਆਂ/ਸਰਗਰਮ ਸਮਰਥਕਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 7 ਤੋਂ 11 ਵਜੇ ਤੱਕ ਇਕੋ ਸਮੇਂ ’ਤੇ ਕੀਤੀ ਗਈ। ਇਸ ਦੌਰਾਨ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਰਿਹਾਇਸ਼ੀ ਤੇ ਹੋਰ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ 'ਚ ਸਕ੍ਰੈਪ ਨਾ ਮਿਲਣ ਕਾਰਨ ਫਰਨਿਸ਼ਾਂ ਬੰਦ ਹੋਣ ਕਿਨਾਰੇ, ਲੋਹਾ ਨਗਰੀ 'ਚ ਛਾਇਆ ਸੰਨਾਟਾ

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐੱਸਐੱਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਇਸ ਆਪ੍ਰੇਸ਼ਨ, ਜਿਸ ਦਾ ਉਦੇਸ਼ ਅੱਤਵਾਦੀਆਂ, ਗੈਂਗਸਟਰਾਂ ਅਤੇ ਭਾਰਤ ਤੇ ਵਿਦੇਸ਼ਾਂ ਵਿੱਚ ਸਥਿਤ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਤਾਰਪੀਡੋ ਕਰਨਾ ਸੀ, ਨੂੰ ਸਫਲ ਬਣਾਉਣ ਲਈ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਵਿੱਚ ਮਜ਼ਬੂਤ ਪੁਲਸ ਪਾਰਟੀਆਂ ਤਾਇਨਾਤ ਕਰਨ। ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੂੰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਲਈ ਵੀ ਕਿਹਾ ਗਿਆ ਸੀ।

ਇਹ ਵੀ ਪੜ੍ਹੋ : ਰਾਜਾ ਵੜਿੰਗ ਦਾ ਅਕਾਲੀ ਦਲ 'ਤੇ ਵੱਡਾ ਹਮਲਾ, 'ਚਿੱਟੇ' ਨੂੰ ਲੈ ਕੇ ਆਖ ਦਿੱਤੀ ਇਹ ਗੱਲ

PunjabKesari

ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ 'ਚ ਪੰਜਾਬ ਪੁਲਸ ਦੀਆਂ 350 ਤੋਂ ਵੱਧ ਪਾਰਟੀਆਂ, ਜਿਨ੍ਹਾਂ ਵਿੱਚ 2000 ਪੁਲਸ ਮੁਲਾਜ਼ਮ ਸ਼ਾਮਲ ਸਨ, ਵੱਲੋਂ ਵੱਖ-ਵੱਖ ਗੈਂਗਸਟਰਾਂ ਦੇ ਸਾਥੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਦੇ 822 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਵਿਸ਼ੇਸ਼ ਡੀਜੀਪੀ ਨੇ ਕਿਹਾ, “ਹਾਲ ਹੀ 'ਚ ਗੈਂਗਸਟਰਾਂ ਦੇ ਮਾਡਿਊਲਾਂ ਦੇ ਪਰਦਾਫਾਸ਼ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਉਪਰੰਤ ਅੱਜ ਦੇ ਤਲਾਸ਼ੀ ਅਭਿਆਨ ਦੀ ਯੋਜਨਾ ਬਣਾਈ ਗਈ ਸੀ।’’

ਉਨ੍ਹਾਂ ਦੱਸਿਆ ਕਿ ਅਗਲੀ ਜਾਂਚ ਲਈ ਕਾਰਵਾਈ ਦੌਰਾਨ ਕਈ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਸਮਾਜ ਵਿਰੋਧੀ ਅਨਸਰਾਂ 'ਚ ਪੁਲਸ ਦਾ ਡਰ ਪੈਦਾ ਕਰਨ ਅਤੇ ਆਮ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਮਦਦਗਾਰ ਸਾਬਿਤ ਹੁੰਦੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News