ਐਕਸ਼ਨ ਮੌਡ 'ਤੇ ਗੁਰਦਾਸਪੁਰ ਪੁਲਸ, ਕੇਂਦਰੀ ਜੇਲ੍ਹ ਦੇ ਵੱਖ-ਵੱਖ ਬੈਰਕਾਂ 'ਚ ਕੀਤੀ ਛਾਪੇਮਾਰੀ
Friday, Apr 18, 2025 - 02:31 PM (IST)

ਗੁਰਦਾਸਪੁਰ (ਹਰਮਨ)- ਪੰਜਾਬ ਪੁਲਸ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਜਿੱਥੇ ਵੱਖ-ਵੱਖ ਜਨਤਕ ਥਾਵਾਂ ਅਤੇ ਨਸ਼ੇੜੀਆਂ ਦੇ ਸੰਭਾਵੀ ਅੱਡਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਸ ਦੇ ਨਾਲ ਹੀ ਅੱਜ ਪੁਲਸ ਨੇ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਵੀ ਵੱਡੀ ਕਾਰਵਾਈ ਕੀਤੀ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਅਦਿੱਤਿਆ ਨੇ ਦੱਸਿਆ ਕਿ ਪੁਲਸ ਵੱਲੋਂ ਨਸ਼ਿਆਂ ਨੂੰ ਮੁਕੰਮਲ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ ਕਈ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ Private ਸਕੂਲਾਂ 'ਤੇ ਹੋ ਸਕਦੈ ਵੱਡਾ ਐਕਸ਼ਨ, ਸਖ਼ਤ ਕਦਮ ਚੁੱਕੇਗੀ ਸਰਕਾਰ!
ਉਨ੍ਹਾਂ ਕਿਹਾ ਕਿ ਅੱਜ ਪੁਲਸ ਦੀ ਟੀਮ ਵੱਲੋਂ ਜੇਲ੍ਹ ਸਟਾਫ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਵਿੱਚ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਵੱਖ-ਵੱਖ ਬੈਰਕਾਂ ਅਤੇ ਹੋਰ ਥਾਵਾਂ ਵਿੱਚ ਜਾ ਕੇ ਪੂਰੀ ਬਰੀਕੀ ਨਾਲ ਤਲਾਸ਼ੀ ਲਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਨਸ਼ੇ ਦੀ ਵਿਕਰੀ ਅਤੇ ਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜੇਲ੍ਹ ਅੰਦਰ ਮੋਬਾਇਲ ਫੋਨ ਅਤੇ ਹੋਰ ਗੈਰਕਾਨੂੰਨੀ ਵਸਤੂਆਂ ਦੀ ਵਰਤੋਂ ਨੂੰ ਰੋਕਣ ਲਈ ਵੀ ਬਰੀਕੀ ਨਾਲ ਜਾਂਚ ਕੀਤੀ ਗਈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਪੁਲਸ ਉਨ੍ਹਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਅਤੇ ਨਸ਼ਿਆਂ ਦੇ ਖਾਤਮੇ ਲਈ ਲੋਕ ਪੁਲਸ ਦਾ ਸਹਿਯੋਗ ਕਰਨ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਪਵੇਗਾ ਤੇਜ਼ ਮੀਂਹ ਤੇ ਆਵੇਗਾ ਤੁਫ਼ਾਨ, 13 ਜ਼ਿਲ੍ਹਿਆਂ ਲਈ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8