ਮੂਸੇਵਾਲਾ ਕਤਲ ਮਾਮਲੇ 'ਚ ਰਾਜਸਥਾਨ ਦੇ ਧੌਲਪੁਰ ਪਹੁੰਚੀ ਪੰਜਾਬ ਪੁਲਸ
Tuesday, Jun 07, 2022 - 04:48 PM (IST)
ਧੌਲਪੁਰ (ਇੰਟ.) : ਪੰਜਾਬ ਦੀ ਮਾਨਸਾ ਪੁਲਸ ਧੌਲਪੁਰ ਪੁਲਸ ਵੱਲੋਂ ਫੜੇ ਗਏ ਲਾਰੈਂਸ ਗਿਰੋਹ ਦੇ ਗੁਰਗਿਆਂ ਤੋਂ ਪੁੱਛਗਿੱਛ ਕਰਨ ਲਈ ਸੋਮਵਾਰ ਨੂੰ ਧੌਲਪੁਰ ਪਹੁੰਚੀ। ਮਾਨਸਾ ਦੇ ਐੱਸ. ਪੀ. ਧਰਮਵੀਰ ਸਿੰਘ ਦੀ ਅਗਵਾਈ ’ਚ ਪਹੁੰਚੀ ਟੀਮ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਥਾਣਾ ਕੋਤਵਾਲੀ ’ਚ ਲਾਰੈਂਸ ਗਿਰੋਹ ਦੇ ਦੋਵਾਂ ਗੁਰਗਿਆਂ ਤੋਂ ਪੁੱਛਗਿੱਛ ਕੀਤੀ |
ਇਹ ਵੀ ਪੜ੍ਹੋ : ਪਹਿਲਾਂ ਮੁੰਬਈ ਹੁਣ ਦਿੱਲੀ ਬਣੀ ਪਨਾਹਗਾਹ, ਜਾਣੋ ਕਿਉਂ ਗੈਂਗਸਟਰਾਂ ਦੀ ਪਹਿਲੀ ਪਸੰਦ ਬਣੀ 'ਰਾਜਧਾਨੀ'
ਐੱਸ. ਪੀ. ਧਰਮਵੀਰ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਸ ਨੂੰ ਵਾਰਦਾਤ ਤੋਂ ਕੁਝ ਦਿਨ ਪਹਿਲਾਂ ਇਨ੍ਹਾਂ ਦੋਵਾਂ ਮੁਲਜ਼ਮਾਂ ਦੀ ਇਲਾਕੇ ਵਿਚ ਮੌਜੂਦਗੀ ਦੇ ਸਬੂਤ ਮਿਲੇ ਸਨ। ਲਾਰੈਂਸ ਗਿਰੋਹ ਦੇ ਗੁਰਗਿਆਂ ਦਿਨੇਸ਼ ਉਰਫ਼ ਗੰਗਾਰਾਮ ਤੇ ਸੰਦੀਪ ਅਹੀਰ ਨੂੰ 2 ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਐਤਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਧੌਲਪੁਰ ਪੁਲਸ ਦੇ ਰਿਮਾਂਡ ’ਚ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕੌਸ਼ਲ ਗੈਂਗ ਦੇ ਗੈਂਗਸਟਰ ਅਮਿਤ ਡਾਗਰ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਗੱਲ ਕਬੂਲੀ ਹੈ।
ਇਹ ਵੀ ਪੜ੍ਹੋ- ਪੰਜਾਬ ’ਚ 'ਗੈਂਗਸਟਰਵਾਦ' ਕਾਰਨ ਵਧੀ ਪੰਜਾਬ ਪੁਲਸ ਦੀ ਚਿੰਤਾ, ਕਾਨੂੰਨ ਵਿਵਸਥਾ 'ਤੇ ਉੱਠ ਰਹੇ ਸਵਾਲ
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸੁਭਾਸ਼ ਬੋਂਦਾ, ਸੰਤੋਸ਼ ਯਾਦਵ, ਸੌਰਭ, ਮਨਜੀਤ ਸਿੰਘ, ਪ੍ਰਿਯਵਰਤ ਫੌਜੀ, ਹਰਕਮਲ, ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਇਨ੍ਹਾਂ ਵਿਚੋਂ ਤਿੰਨ ਸ਼ਾਰਪ ਸੂਟਰ ਹਰਕਮਲ, ਰੂਪਾ ਅਤੇ ਮਨਪਰੀਤ ਪੰਜਾਬ ਦੇ ਰਹਿਣ ਵਾਲੇ ਹਨ। ਪੁਲਸ ਮੁਤਾਬਕ ਮੂਸੇਵਾਲਾ ਦੇ ਕਤਲ ਤੋਂ 3 ਦਿਨ ਪਹਿਲਾਂ ਇਹ ਸਾਰੇ ਕੋਟਕਪੂਰਾ ਹਾਈਵੇ ’ਤੇ ਇਕੱਠੇ ਹੋਏ ਸਨ। ਇਸ ਤੋਂ ਬਾਅਦ ਇਹ ਕਿੱਥੇ ਰੁਕੇ ਇਸ ਬਾਰੇ ਫਿਲਹਾਲ ਪੁਲਸ ਜਾਂਚ ਕਰ ਰਹੀ ਹੈ। ਇਸ ਪਿੱਛੇ ਦੋ ਲੋਕਾਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਸ ਨੇ 10 ਸ਼ਾਰਪ ਸ਼ੂਟਰਾਂ ਦੀ ਸੂਚੀ ਤਿਆਰ ਕੀਤੀ ਹੈ। ਇਨ੍ਹਾਂ ਵਿਚ ਸ਼ਨਾਖਤ ਵਾਲੇ 8 ਸ਼ਾਰਪ ਸ਼ੂਟਰਾਂ ਤੋਂ ਇਲਾਵਾ ਦੋ ਹੋਰ ਗੈਂਗਸਟਰ ਸਾਮਲ ਹਨ ਪਰ ਇਨ੍ਹਾਂ ਦੀ ਪਛਾਣ ਨੂੰ ਗੁਪਤ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ- ਕਾਂਗਰਸ ਨੂੰ ਕੈਪਟਨ ਤੋਂ ਵੱਡਾ ਝਟਕਾ ਦੇਣ ’ਚ ਕਾਮਯਾਬ ਰਹੇ ਜਾਖੜ, ਭਾਜਪਾ 'ਚ ਵਧਿਆ ਕੱਦ
ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ