ਪੁਲਸ ਨੇ ਨਾਕੇ 'ਤੇ ਰੋਕੀਆਂ 2 ਗੱਡੀਆਂ, ਅੰਦਰ ਵੇਖਿਆ ਤਾਂ ਉੱਡੇ ਹੋਸ਼

Saturday, Oct 12, 2024 - 10:21 AM (IST)

ਪੁਲਸ ਨੇ ਨਾਕੇ 'ਤੇ ਰੋਕੀਆਂ 2 ਗੱਡੀਆਂ, ਅੰਦਰ ਵੇਖਿਆ ਤਾਂ ਉੱਡੇ ਹੋਸ਼

ਅੰਮ੍ਰਿਤਸਰ (ਵੈੱਬ ਡੈਸਕ): ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ 10.4 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਸ ਵੱਲੋਂ ਨਾਕੇਬੰਦੀ ਦੌਰਾਨ 2 ਵਾਹਨਾਂ ਨੂੰ ਰੋਕਿਆ ਗਿਆ ਸੀ, ਜਿਨ੍ਹਾਂ 'ਚੋਂ ਇਕ ਵਿਚੋਂ 10.4 ਕਿੱਲੋ ਹੈਰੋਇਨ ਬਰਾਮਦ ਹੋਈ। ਹਾਲਾਂਕਿ ਮੁਲਜ਼ਮ ਆਪਣੇ ਸਾਥੀ ਦੀ ਕਾਰ ਰਾਹੀਂ ਮੌਕੇ ਤੋਂ ਭੱਜਣ ਵਿਚ ਕਾਮਯਾਬ ਰਿਹਾ, ਪਰ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਵਾਲੀ ਗੱਡੀ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - Shocking! ਭਿਆਨਕ ਹਾਦਸੇ 'ਚ ਮਸਾਂ ਬਚੀ ਸੀ ਜਾਨ, ਫ਼ਿਰ ਵੀ ਮੌਤ ਤੋਂ ਨਹੀਂ ਛੁਡਾ ਸਕਿਆ ਖਹਿੜਾ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਪਿੰਡ ਸੁੱਖੇਵਾਲਾ, ਅੰਮ੍ਰਿਤਸਰ ਨੇੜੇ ਦੋ ਸ਼ੱਕੀ ਵਾਹਨਾਂ ਨੂੰ ਰੋਕ ਕੇ 10.4 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮਾਂ ਵਿਚੋਂ ਇਕ ਸੁਖਰਾਜ ਸਿੰਘ ਵਾਸੀ ਤਰਨਤਾਰਨ ਆਪਣੇ ਇਕ ਅਣਪਛਾਤੇ ਸਾਥੀ ਸਮੇਤ ਮਹਿੰਦਰਾ ਸਕਾਰਪੀਓ ਵਿਚ ਸਵਾਰ ਹੋ ਕੇ ਫ਼ਰਾਰ ਹੋ ਗਿਆ, ਜਦਕਿ ਮਾਰੂਤੀ ਸੁਜ਼ੂਕੀ ਬਲੇਨੋ ਜਿਸ ਵਿਚ ਨਸ਼ੀਲੇ ਪਦਾਰਥ ਸਨ, ਉਸ ਨੂੰ ਮੌਕੇ 'ਤੇ ਕਬਜ਼ੇ ਵਿਚ ਲੈ ਲਿਆ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ Firing! ਤਾੜ-ਤਾੜ ਚੱਲੀਆਂ ਗੋਲ਼ੀਆਂ

ਡੀ.ਜੀ.ਪੀ. ਗੌਰਵ ਯਾਦਵ ਨੇ ਅੱਗੇ ਦੱਸਿਆ ਕਿ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸਾਰੇ ਨਾਗਰਿਕਾਂ ਲਈ ਇਕ ਸੁਰੱਖਿਅਤ, ਨਸ਼ਾ ਮੁਕਤ ਪੰਜਾਬ ਬਣਾਉਣ ਲਈ ਆਪਣੀ ਵਚਨਬੱਧਤਾ ਵਿਚ ਅਡੋਲ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News