ਪੰਜਾਬ ਦੇ ਇਸ ਇਲਾਕੇ ''ਚੋਂ ਮਿਲਿਆ ਹੈਂਡ ਗ੍ਰਨੇਡ! ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Wednesday, May 20, 2026 - 01:57 PM (IST)

ਪੰਜਾਬ ਦੇ ਇਸ ਇਲਾਕੇ ''ਚੋਂ ਮਿਲਿਆ ਹੈਂਡ ਗ੍ਰਨੇਡ! ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਫਾਜ਼ਿਲਕਾ (ਸੁਖਵਿੰਦਰ ਥਿੰਦ): ਪੰਜਾਬ ਦੇ ਅੰਦਰ ਮਾਹੌਲ ਖ਼ਰਾਬ ਕਰਨ ਦੇ ਲਈ ਲਗਾਤਾਰ ਸ਼ਰਾਰਤੀ ਅਨਸਰਾਂ ਦੇ ਵੱਲੋਂ ਵੱਖ-ਵੱਖ ਥਾਵਾਂ 'ਤੇ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਲਈ ਕਈ ਪੈਂਤਰੇ ਵਰਤੇ ਜਾ ਰਹੇ ਹਨ, ਪਰ ਪੰਜਾਬ ਪੁਲਸ ਵੱਲੋਂ ਵਾਰਦਾਤ ਤੋਂ ਪਹਿਲਾਂ ਹੀ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਕੇ ਵਾਰਦਾਤਾਂ ਨੂੰ ਟਾਲਿਆ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਫਾਜ਼ਿਲਕਾ ਜ਼ਿਲ੍ਹੇ ਦੀ ਪੁਲਸ ਨੇ ਇਕ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਗੁਪਤ ਸੂਚਨਾ ਦੇ ਅਧਾਰ 'ਤੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਹੈਂਡ ਗ੍ਰਨੇਡ ਬਰਾਮਦ ਕੀਤਾ ਹੈ। 

PunjabKesari

ਇਸ ਸਬੰਧੀ ਥਾਣਾ ਅਰਨੀਵਾਲਾ ਵਿਖੇ The Explosive Substances act ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਾਰਡ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਦੋਸ਼ੀਆਂ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੇ ਅੰਦਰ ਹੋਰ ਵੱਡੀ ਰਿਕਵਰੀ ਹੋਣ ਦੀ ਆਸ ਵੀ ਹੈ। 


author

Anmol Tagra

Content Editor

Related News