''ਪੰਜਾਬ ਪੁਲਸ'' ''ਚ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਜਲਦ ਹੋਵੇਗੀ ਭਰਤੀ

03/26/2021 11:22:21 AM

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਸ ਵਿਚ ਕਾਂਸਟੇਬਲਾਂ, ਹੈੱਡ ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਦਿਨਕਰ ਗੁਪਤਾ ਨੇ ਚਾਹਵਾਨ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਅਤੇ ਸਰੀਰਕ ਜਾਂਚ ਟੈਸਟਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰ ਭਰੋਸਾ ਦੁਆਇਆ ਕਿ ਪੁਲਸ ਭਰਤੀ ਬਿਲਕੁਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ 4 ਮਹੀਨੇ ਪੂਰੇ ਹੋਣ 'ਤੇ ਅੱਜ 'ਭਾਰਤ ਬੰਦ' ਦਾ ਐਲਾਨ, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਡੀ. ਜੀ. ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਪੰਜਾਬ ਪੁਲਸ ਵੱਲੋਂ ਆਉਂਦੇ 2-3 ਮਹੀਨਿਆਂ ਵਿਚ ਵੱਖ-ਵੱਖ ਅਸਾਮੀਆਂ ਨੂੰ ਭਰਨ ਲਈ ਭਰਤੀ ਪ੍ਰਕਿਰਿਆ ਸ਼ੁਰੂ ਹੋਵੇਗੀ, ਜੋ ਕਿ ਇਸ ਮੰਤਵ ਲਈ ਗਠਿਤ ਕੀਤੇ ਗਏ ਵੱਖ-ਵੱਖ ਰਾਜ ਪੱਧਰੀ ਭਰਤੀ ਬੋਰਡਾਂ ਵੱਲੋਂ ਕੀਤੀ ਜਾਵੇਗੀ। ਸਬ-ਇੰਸਪੈਕਟਰਾਂ ਅਤੇ ਹੈੱਡ ਕਾਂਸਟੇਬਲਾਂ ਦੀ ਭਰਤੀ ਨਾਲ ਸਬੰਧਿਤ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਡੀ. ਜੀ.ਪੀ. ਨੇ ਕਿਹਾ ਕਿ ਚਾਹਵਾਨ ਉਮੀਦਵਾਰਾਂ (ਪੁਰਸ਼ ਜਾਂ ਮਹਿਲਾਵਾਂ ਦੋਵੇਂ) ਕੋਲ ਘੱਟੋ-ਘੱਟ ਬੈਚਲਰ ਡਿਗਰੀ ਹੋਣੀ ਚਾਹੀਦੀ ਹੈ ਅਤੇ 1 ਜਨਵਰੀ, 2021 ਤੱਕ 28 ਸਾਲ ਤੱਕ ਦੀ ਉਮਰ ਹੋਣੀ ਚਾਹੀਦੀ ਹੈ (ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁੱਝ ਸ੍ਰੇਣੀਆਂ ਲਈ ਢਿੱਲ ਦਿੱਤੀ ਜਾਵੇਗੀ)।

ਇਹ ਵੀ ਪੜ੍ਹੋ : ਭਾਰਤ ਬੰਦ : 'ਮੋਹਾਲੀ' 'ਚ ਕਈ ਥਾਈਂ ਚੱਕਾ ਜਾਮ, ਸਿਰਫ ਇਨ੍ਹਾਂ ਮੁਲਾਜ਼ਮਾਂ ਨੂੰ ਲੰਘਣ ਦੀ ਇਜਾਜ਼ਤ (ਤਸਵੀਰਾਂ)

ਇਸੇ ਤਰ੍ਹਾਂ ਕਾਂਸਟੇਬਲ ਦੇ ਅਹੁਦੇ ਲਈ ਚਾਹਵਾਨ ਉਮੀਦਵਾਰਾਂ (ਪੁਰਸ਼ ਜਾਂ ਮਹਿਲਾਵਾਂ ਦੋਵੇਂ) ਜਿਨ੍ਹਾਂ ਦੀ ਉਮਰ 1 ਜਨਵਰੀ, 2021 ਤੱਕ 18-28 ਸਾਲ ਉਮਰ ਵਰਗ ਵਿਚ ਆਉਂਦੀ ਹੈ (ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁੱਝ ਸ੍ਰੇਣੀਆਂ ਲਈ ਢਿੱਲ ਦਿੱਤੀ ਜਾਵੇਗੀ) ਅਤੇ ਬਾਰ੍ਹਵੀਂ ਤੱਕ ਦੀ ਵਿੱਦਿਅਕ ਯੋਗਤਾ ਹੋਵੇ, ਉਹ ਪੰਜਾਬ ਪੁਲਸ ਵਿਚ ਕਾਂਸਟੇਬਲਾਂ ਦੀਆਂ ਅਸਾਮੀਆਂ ਲਈ ਯੋਗ ਹੋਣਗੇ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ 'ਚ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇਅ ਜਾਮ, ਸਰਹਿੰਦ 'ਚ ਰੋਕੀਆਂ ਗਈਆਂ ਰੇਲ ਗੱਡੀਆਂ

ਡੀ. ਜੀ. ਪੀ. ਨੇ ਕਿਹਾ ਕਿ ਸਿਰਫ ਘੱਟੋ-ਘੱਟ ਸਰੀਰਕ ਮਾਪ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਉਮੀਦਵਾਰਾਂ, ਜਿਸ ਵਿਚ ਪੁਰਸ ਉਮੀਦਵਾਰਾਂ ਲਈ 5 ਫੁੱਟ 7 ਇੰਚ ਕੱਦ ਅਤੇ ਮਹਿਲਾ ਉਮੀਦਵਾਰਾਂ ਲਈ 5 ਫੁੱਟ 2 ਇੰਚ ਕੱਦ, ਸ਼ਾਮਲ ਹੈ, ਨੂੰ ਸਰੀਰਕ ਜਾਂਚ ਟੈਸਟ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਚਾਹਵਾਨ ਉਮੀਦਵਾਰਾਂ ਨੂੰ ਤਿਆਰੀ ਲਈ ਜਨਤਕ ਥਾਵਾਂ, ਪਾਰਕ, ਸਟੇਡੀਅਮ ਅਤੇ ਪੁਲਸ ਲਾਈਨਜ਼ ਦੇ ਗਰਾਊਂਡ ਵਰਤਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਨੋਟ : ਪੰਜਾਬ ਪੁਲਸ ’ਚ ਕਾਂਸਟੇਬਲਾਂ ਤੇ ਸਬ-ਇੰਸਪੈਕਟਰਾਂ ਦੀ ਜਲਦ ਭਰਤੀ ਬਾਰੇ ਦਿਓ ਆਪਣੀ ਰਾਏ
 

Babita

This news is Content Editor Babita