'ਪੰਜਾਬ ਪੁਲਸ' 'ਚ ਭਰਤੀ ਨੂੰ ਲੈ ਕੇ ਪਏ ਰੌਲੇ ਦਾ ਸਾਹਮਣੇ ਆਇਆ ਅਸਲ ਸੱਚ

Tuesday, Jun 16, 2020 - 09:02 AM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਪੁਲਸ ’ਚ ਭਰਤੀ ਸਬੰਧੀ ਪਾਏ ਜਾ ਰਹੇ ਰੌਲਾ ਦਾ ਅਸਲ ਸੱਚ ਸਾਹਮਣੇ ਆ ਗਿਆ ਹੈ। ਪੰਜਾਬ ਪੁਲਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸੋਸ਼ਲ ਮੀਡੀਆ  'ਤੇ ਪਾਏ ਜਾ ਰਹੇ ਦਸਤਾਵੇਜ਼ ਬਿਲਕੁਲ ਜਾਅਲੀ ਹਨ ਅਤੇ ਸਿਪਾਹੀਆਂ ਦੀਆਂ ਆਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਸਬੰਧੀ ਕੋਈ ਇਸ਼ਤਿਹਾਰ ਜਾਰੀ ਨਹੀਂ ਕੀਤਾ।

ਇਹ ਵੀ ਪੜ੍ਹੋ : ਨਵਾਂਸ਼ਹਿਰ 'ਚ ਪੁਲਸ ਮੁਲਾਜ਼ਮ ਸਣੇ 4 ਮਰੀਜ਼ ਕੋਰੋਨਾ ਪਾਜ਼ੇਟਿਵ

ਮਹਿਕਮੇ ਦੇ ਬੁਲਾਰੇ ਨੇ ਦੱਸਿਆ ਕਿ ਪੁਲਸ ਮਹਿਕਮੇ ਨੇ ਆਮ ਜਨਤਾ ਨੂੰ ਪੁਰਸ਼ ਅਤੇ ਔਰਤ ਸਿਪਾਹੀ ਭਰਤੀ-2020 (ਜ਼ਿਲ੍ਹਾ ਪੁਲਸ ਕਾਡਰ ਅਤੇ ਆਰਮਡ ਪੁਲਸ ਕਾਡਰ) ਨਾਂ ਹੇਠ ਛਪੇ ਇਸ਼ਤਿਹਾਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਪਤੀ ਦੀ ਕਰਤੂਤ, ਗੁੱਸੇ ਹੋ ਕੇ ਪੇਕੇ ਗਈ ਪਤਨੀ 'ਤੇ ਸੁੱਟਿਆ 'ਪੈਟਰੋਲ ਬੰਬ'

ਬੁਲਾਰੇ ਨੇ ਕਿਹਾ ਕਿ ਇਸ ਇਸ਼ਤਿਹਾਰ ’ਚ ਕੋਈ ਸੱਚਾਈ ਨਹੀਂ ਹੈ, ਦਸਤਾਵੇਜ਼ ਦੇ ਇਕ ਪ੍ਰਮਾਣ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਪੁਲਸ ਦੇ ਪੁਰਾਣੇ ਇਸ਼ਤਿਹਾਰਾਂ ’ਚੋਂ ਇਕੱਤਰ ਕੀਤੀ ਸਮੱਗਰੀ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਰਤੀ ਗਈ ਹੈ। ਇਸ ਸਬੰਧੀ ਸਾਈਬਰ ਸੈੱਲ ਵਿਖੇ ਧੋਖਾਧੜੀ, ਪਛਾਣ ਲੁਕਾਉਣ, ਜਾਅਲਸਾਜ਼ੀ ਅਤੇ ਹੋਰ ਦੋਸ਼ਾਂ ਸਬੰਧੀ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਰਾਤ 9 ਤੋਂ ਸਵੇਰੇ 5 ਵਜੇ ਤੱਕ ਤਾਲਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਹੁਕਮ


Babita

Content Editor

Related News