ਲੁਧਿਆਣਾ ''ਚ ਹੋਏ ਦੋ ਗੈਂਗਸਟਰਾਂ ਦੇ ਐਨਕਾਊਂਟਰ ''ਤੇ ਪੰਜਾਬ ਪੁਲਸ ਦਾ ਵੱਡਾ ਬਿਆਨ

11/30/2023 6:53:05 PM

ਚੰਡੀਗੜ੍ਹ (ਵੈੱਬ ਡੈਸਕ)- ਲੁਧਿਆਣਾ ਵਿਖੇ ਬੀਤੇ ਦਿਨ ਦੋਰਾਹਾ ਦੇ ਟਿੱਬਾ ਪੁਲ ਨੇੜੇ ਹੋਏ ਦੋ ਗੈਂਗਸਟਰਾਂ ਦੇ ਐਨਕਾਊਂਟਰ ਨੂੰ ਲੈ ਕੇ ਸਪੈਸ਼ਲ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਵੱਡੇ ਖ਼ੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ ਵਪਾਰੀ ਸੰਭਵ ਜੈਨ ਦੇ ਅਗਵਾ ਮਾਮਲੇ ਵਿਚ ਪੁਲਸ ਵੱਲੋਂ ਕੁੱਲ 7 ਮੁਲਜ਼ਮਾਂ ਵਿਚੋਂ 5 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਦੋ ਗੈਂਗਸਟਰਾਂ ਦਾ ਬੀਤੇ ਦਿਨ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ।

ਅਰਪਿਤ ਸ਼ੁਕਲਾ ਨੇ ਦੱਸਿਆ ਕਿ ਦੋਵੇਂ ਗੈਂਗਸਟਰਾਂ ਦੀ ਪਛਾਣ ਸੰਜੀਵ ਕੁਮਾਰ ਸੰਜੂ ਅਤੇ ਸ਼ੁਭਮ ਗੋਪੀ ਵਜੋਂ ਹੋਈ ਹੈ। ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਗੈਂਗ 7 ਮੈਂਬਰਾਂ ਦਾ ਸੀ, ਜੋਕਿ ਲੋਕਾਂ ਨੂੰ ਅਗਵਾ ਕਰਕੇ ਮੋਟੀ ਫਿਰੌਤੀ ਮੰਗਦਾ ਸੀ। ਦੱਸ ਦੇਈਏ ਕਿ ਜਿਵੇਂ ਹੀ ਪੁਲਸ ਨੇ ਇੰਨਾਂ ਗੈਂਗਸਟਰਾਂ ਦੀ ਲੋਕੇਸ਼ਨ ਟਰੇਸ ਕਰਦੇ ਹੋਏ ਇਨ੍ਹਾਂ ਦਾ ਪਿੱਛਾ ਕੀਤਾ ਤਾਂ ਦੋਵੇਂ ਗੈਂਗਸਟਰਾਂ ਨੇ ਪੁਲਸ 'ਤੇ ਫਾਇਰਿੰਗ ਕਰ ਦਿੱਤੀ ਸੀ।

ਇਹ ਵੀ ਪੜ੍ਹੋ : CM ਮਾਨ ਅੱਜ ਆਉਣਗੇ ਜਲੰਧਰ, PAP ਵਿਖੇ ਰੱਖੇ ਸੱਭਿਆਚਾਰਕ ਪ੍ਰੋਗਰਾਮ 'ਚ ਕਰਨਗੇ ਸ਼ਿਰਕਤ 

ਉਨ੍ਹਾਂ ਕਿਹਾ ਕਿ ਮੁੱਖ ਸਰਗਨਾ ਸਾਹਨੇਵਾਲ 'ਚ ਲੁਕਿਆ ਸੀ। ਗੈਂਗਸਟਰਾਂ ਵੱਲੋਂ ਐਕਟਿਵਾ ਜ਼ਰੀਏ ਭੱਜਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਨ੍ਹਾਂ ਨੂੰ ਪੁਲਸ ਨੇ ਰੋਕਣ ਦਾ ਇਸ਼ਾਰਾ ਕੀਤਾ ਤਾਂ ਦੋਹਾਂ ਗੈਂਗਸਟਰਾਂ ਨੇ ਪੁਲਸ 'ਤੇ ਗੋਲ਼ੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿਚ ਪੁਲਸ ਵੱਲੋਂ ਵੀ ਗੋਲ਼ੀਬਾਰੀ ਕੀਤੀ ਗਈ, ਜਿਸ ਦੌਰਾਨ ਪੁਲਸ ਦੀ ਗੋਲ਼ੀ ਨਾਲ ਦੋ ਗੈਂਗਸਟਰ ਢੇਰ ਹੋ ਗਏ ਸਨ। ਉਨ੍ਹਾਂ ਗੈਂਗਸਟਰਾਂ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਪੁਲਸ ਦਾ ਕੰਮ ਕ੍ਰਿਮਿਨਲ ਨੂੰ ਫੜਨਾ ਹੈ ਅਤੇ ਗੈਂਗਸਟਰ ਪੁਲਸ ਦਾ ਨੁਕਸਾਨ ਕਰਨ ਦੀ ਗੱਲ ਮਨ ਵਿਚੋਂ ਕੱਢ ਦੇਣ। ਪੰਜਾਬ ਪੁਲਸ ਗੈਂਗਸਟਰਾਂ ਖ਼ਿਲਾਫ਼ ਮੁਸਤੈਦੀ ਨਾਲ ਕੰਮ ਕਰ ਰਹੀ ਹੈ। 

ਜ਼ਿਕਰਯੋਗ ਹੈ ਕਿ ਦੋਰਾਹਾ ਦੇ ਟਿੱਬਾ ਪੁਲ ਨੇੜੇ ਬੀਤੇ ਦਿਨ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲੇ ਦੌਰਾਨ ਦੋ ਗੈਂਗਸਟਰ ਢੇਰ ਕਰ ਦਿੱਤੇ ਗਏ ਸਨ। ਇਸ ਮੁਕਾਬਲੇ ਵਿੱਚ ਇਕ ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ ਹੈ। ਇਨ੍ਹਾਂ ਗੈਂਗਸਟਰਾਂ ਨੇ ਲੁਧਿਆਣਾ ਦੇ ਹੌਜ਼ਰੀ ਕਾਰੋਬਾਰੀ ਤੋਂ ਫਿਰੌਤੀ ਮੰਗੀ ਸੀ। ਗੈਂਗਸਟਰਾਂ ਨੇ ਵਪਾਰੀ ਦੇ ਪੈਰ ਵਿੱਚ ਗੋਲ਼ੀ ਮਾਰੀ ਸੀ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਖ਼ੁਸ਼ ਕੀਤੇ ਸਰਪੰਚ, ਪੰਚਾਇਤਾਂ ਨੂੰ ਦਿੱਤੇ ਇਹ ਨਿਰਦੇਸ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


shivani attri

Content Editor

Related News