Year 2024 : ਪੰਜਾਬ ਪੁਲਸ ਦੀ ਨਸ਼ਾ ਤਸਕਰਾਂ-ਗੈਂਗਸਟਰਾਂ ਖ਼ਿਲਾਫ਼ ਸਖ਼ਤੀ, ਕੀਤੀਆਂ ਵੱਡੀਆਂ ਕਾਰਵਾਈਆਂ
Tuesday, Dec 31, 2024 - 05:36 PM (IST)
ਬਠਿੰਡਾ (ਵਿਜੇ ਵਰਮਾ) : ਬਠਿੰਡਾ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਂਦੇ ਹੋਏ ਉਨ੍ਹਾਂ ਦੀਆਂ ਜਾਇਦਾਦਾਂ 'ਤੇ ਵੀ ਕਾਰਵਾਈ ਕੀਤੀ। ਕੁੱਲ 61 ਕੇਸ ਹਾਈ ਅਥਾਰਟੀ ਨੂੰ ਭੇਜੇ ਗਏ, ਜਿਨ੍ਹਾਂ 'ਚੋਂ 59 ਕੇਸਾਂ ਦੀ ਪੁਸ਼ਟੀ ਹੋਈ ਅਤੇ 2 ਕੇਸ ਰੱਦ ਕੀਤੇ ਗਏ। ਇਨ੍ਹਾਂ ਕਾਰਵਾਈਆਂ 'ਚ 8 ਕਰੋੜ 17 ਲੱਖ ਰੁਪਏ ਤੋਂ ਵੱਧ ਦੀ ਸੰਪਤੀ ਫ਼ਰੀਜ਼ ਕੀਤੀ ਗਈ।
ਗੈਂਗਸਟਰਾਂ ਖ਼ਿਲਾਫ਼ ਮੁਹਿੰਮ
ਪੁਲਸ ਨੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ। ਇਸ ਦੌਰਾਨ ਕਈ ਹਥਿਆਰ ਅਤੇ ਗੋਲੀਆਂ ਬਰਾਮਦ ਕੀਤੀਆਂ ਗਈਆਂ, ਜਿਸ ਨਾਲ ਗੈਂਗਸਟਰ ਗਤੀਵਿਧੀਆਂ 'ਤੇ ਨਕੇਲ ਕੱਸੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਸਕੂਲ ਖੁੱਲ੍ਹਣਗੇ ਜਾਂ ਨਹੀਂ? ਛੁੱਟੀਆਂ ਵਧਾਉਣ ਬਾਰੇ ਜਾਣੋ ਕੀ ਹੈ Update
ਸ਼ਰਾਬ ਅਤੇ ਜੂਏ ਖ਼ਿਲਾਫ਼ ਕਾਰਵਾਈ
ਪੁਲਸ ਨੇ ਸ਼ਰਾਬ ਅਤੇ ਜੂਏ ਦੇ ਗੈਰ-ਕਾਨੂੰਨੀ ਕਾਰੋਬਾਰ ਖ਼ਿਲਾਫ਼ ਵੀ ਸਖ਼ਤ ਕਦਮ ਚੁੱਕੇ। ਕਈ ਕੇਸ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਵੱਡੀ ਮਾਤਰਾ 'ਚ ਸ਼ਰਾਬ ਅਤੇ ਨਕਦੀ ਬਰਾਮਦ ਕੀਤੀ ਗਈ।
ਸੜਕ ਸੁਰੱਖਿਆ 'ਤੇ ਧਿਆਨ
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਸ ਨੇ ਸਖ਼ਤੀ ਦਿਖਾਈ। ਹਜ਼ਾਰਾਂ ਚਾਲਾਨ ਜਾਰੀ ਕਰਕੇ ਲੱਖਾਂ ਰੁਪਏ ਜੁਰਮਾਨਾ ਵਸੂਲਿਆ ਗਿਆ ਅਤੇ ਨਸ਼ੇ 'ਚ ਗੱਡੀ ਚਲਾਉਣ ਵਾਲਿਆਂ 'ਤੇ ਵੀ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ : ਨਵਾਂ ਸਾਲ ਚੜ੍ਹਦੇ ਹੀ ਪੰਜਾਬੀਆਂ ਨੂੰ ਪਵੇਗੀ ਮੁਸੀਬਤ! ਕੜਾਕੇ ਦੀ ਠੰਡ 'ਚ ਹੋਣਗੇ ਬਾਹਲੇ ਔਖੇ
ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮ
ਪੁਲਸ ਨੇ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਸਥਾਨਕ ਸੰਸਥਾਵਾਂ ਅਤੇ ਕਮੇਟੀਆਂ ਦੇ ਸਹਿਯੋਗ ਨਾਲ ਕਈ ਮੁਹਿੰਮਾਂ ਚਲਾਈਆਂ, ਜਿਸ ਨਾਲ ਲੋਕਾਂ 'ਚ ਜਾਗਰੂਕਤਾ ਵੱਧੀ।
2025 ਲਈ ਉਮੀਦਾਂ
ਪੁਲਸ ਦੀ ਸਖ਼ਤ ਕਾਰਵਾਈ ਅਤੇ ਲੋਕਾਂ ਦੀ ਭਾਗੀਦਾਰੀ ਨਾਲ 2024 'ਚ ਨਸ਼ਾ ਤਸਕਰੀ ਅਤੇ ਗੈਂਗਸਟਰ ਗਤੀਵਿਧੀਆਂ 'ਤੇ ਕਾਬੂ ਪਾਇਆ ਗਿਆ। ਉਮੀਦ ਹੈ ਕਿ 2025 'ਚ ਇਹ ਯਤਨ ਹੋਰ ਵੀ ਪ੍ਰਭਾਵਸ਼ਾਲੀ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8