ਪੰਜਾਬ ਪੁਲਸ ਦੀਆਂ ਟੀਮਾਂ ਨੇ ਬੈਂਕਾਂ ਤੇ ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਲਿਆ ਜਾਇਜ਼ਾ

Thursday, Apr 20, 2023 - 05:16 PM (IST)

ਪੰਜਾਬ ਪੁਲਸ ਦੀਆਂ ਟੀਮਾਂ ਨੇ ਬੈਂਕਾਂ ਤੇ ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਲਿਆ ਜਾਇਜ਼ਾ

ਚੰਡੀਗੜ੍ਹ : ਸੂਬੇ ਭਰ ’ਚ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਆਲੇ-ਦੁਆਲੇ ਚੌਕਸੀ ਨੂੰ ਹੋਰ ਪੁਖ਼ਤਾ ਕਰਦੇ ਹੋਏ ਪੰਜਾਬ ਪੁਲਸ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਅਜਿਹੇ ਅਦਾਰਿਆਂ ਦੇ ਆਲੇ-ਦੁਆਲੇ ਘੁੰਮਦੇ 3947 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਹੈ। ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਪੁਲਸ ਵੱਲੋਂ ਬੁੱਧਵਾਰ ਨੂੰ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਆਲੇ ਦੁਆਲੇ ਘੁੰਮ ਰਹੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। 

ਇਹ ਵੀ ਪੜ੍ਹੋ : ਜਲੰਧਰ ਲੋਕ ਸਭਾ ਜ਼ਿਮਨੀ ਚੋਣ : ਕੈਪਟਨ ਵੱਲੋਂ BJP ਉਮੀਦਵਾਰ ਦੇ ਹੱਕ 'ਚ ਪ੍ਰਚਾਰ ਕਰਨ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਇਹ ਆਪਰੇਸ਼ਨ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਚਲਾਇਆ ਗਿਆ ਸੀ ਅਤੇ ਸੀ. ਪੀਜ਼./ਐੱਸ. ਐੱਸ. ਪੀਜ. ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਨਿੱਜੀ ਤੌਰ ‘ਤੇ ਇਸ ਆਪਰੇਸ਼ਨ ਦੀ ਨਿਗਰਾਨੀ ਕਰਨ ਅਤੇ ਇਸ ਆਪਰੇਸ਼ਨ ਨੂੰ ਨੇਪਰੇ ਚਾੜ੍ਹਨ ਲਈ ਲੋੜੀਂਦੀ ਗਿਣਤੀ ’ਚ ਪੁਲਸ ਟੀਮਾਂ ਬਣਾਉਣ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਐੱਸ. ਪੀਜ਼./ਡੀ. ਐੱਸ. ਪੀਜ਼ ਦੀ ਨਿਗਰਾਨੀ ਹੇਠ 2000 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 422 ਪੁਲਸ ਪਾਰਟੀਆਂ ਨੇ ਵਿੱਤੀ ਸੰਸਥਾਵਾਂ, ਖ਼ਾਸ ਕਰਕੇ ਬੈਂਕਾਂ ਦੇ ਆਲੇ ਦੁਆਲੇ ਘੁੰਮ ਰਹੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਮੁੱਕਿਆ Corona ਦੇ ਟੀਕਿਆਂ ਦਾ ਸਟਾਕ, ਲੋਕਾਂ ਦਾ ਵਿਦੇਸ਼ ਜਾਣਾ ਹੋਇਆ ਮੁਸ਼ਕਲ

ਪੁਲਸ ਟੀਮਾਂ ਨੇ ਬੁੱਧਵਾਰ ਨੂੰ ਅਜਿਹੇ 3618 ਅਦਾਰਿਆਂ ਦੀ ਚੈਕਿੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਆਪਰੇਸ਼ਨ ਨੂੰ ਅੰਜਾਮ ਦੇਣ ਦਾ ਮੁੱਖ ਮਕਸਦ ਸਮਾਜ ਵਿਰੋਧੀ ਅਨਸਰਾਂ ’ਚ ਪੁਲਸ ਦਾ ਡਰ ਪੈਦਾ ਕਰਨਾ ਹੈ ਅਤੇ ਆਮ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਦਾ ਸੰਚਾਰ ਕਰਨਾ ਹੈ। ਸਪੈਸ਼ਲ ਡੀ. ਜੀ. ਪੀ. ਨੇ ਦੱਸਿਆ ਕਿ ਸਾਰੀਆਂ ਪੁਲਸ ਟੀਮਾਂ ਨੂੰ ਲੋਕਾਂ ਦੀ ਸ਼ਨਾਖਤ ਕਰਦੇ ਸਮੇਂ ਹਲੀਮੀ ਨਾਲ ਪੇਸ਼ ਆਉਣ ਅਤੇ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News