ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ ਪੁਲਸ ਸਖ਼ਤ, ਪੂਰੇ ਸੂਬੇ 'ਚ ਬੱਸ ਅੱਡਿਆਂ 'ਤੇ ਚਲਾਈ ਤਲਾਸ਼ੀ ਮੁਹਿੰਮ
Wednesday, Aug 07, 2024 - 11:08 AM (IST)
ਜਲੰਧਰ (ਧਵਨ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਉਣ ਵਾਲੇ ਆਜ਼ਾਦੀ ਦਿਹਾੜੇ-2024 ਦੇ ਸ਼ਾਂਤੀਪੂਰਨ ਸਮਾਗਮ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਪੰਜਾਬ ਪੁਲਸ ਨੇ ਬੀਤੇ ਦਿਨ ਪੂਰੇ ਸੂਬੇ ਦੇ ਸਾਰੇ ਬੱਸ ਅੱਡਿਆਂ ਦੀ ਤਲਾਸ਼ੀ ਲਈ।
ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੇ ਹੁਕਮਾਂ ’ਤੇ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਦੁਪਹਿਰ 1 ਵਜੋਂ ਤੋਂ 3 ਵਜੇ ਤੱਕ ਇਕੱਠਿਆਂ ਮੁਹਿੰਮ ਚਲਾਈ ਗਈ, ਜਿਸ ਦੇ ਤਹਿਤ ਪੁਲਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਮਦਦ ਨਾਲ ਬੱਸ ਅੱਡਿਆਂ ’ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।
ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਸੂਬਾ-ਪੱਧਰੀ ਮੁਹਿੰਮ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀ. ਪੀ./ਐੱਸ. ਐੱਸ. ਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਦੇ ਤਹਿਤ ਬੱਸ ਅੱਡਿਆਂ ਦੀ ਉਚਿਤ ਘੇਰਾਬੰਦੀ ਕਰਨ ਅਤੇ ਡੂੰਘੀ ਤਲਾਸ਼ੀ ਲੈਣ ਦਾ ਹੁਕਮ ਦਿੱਤਾ ਗਿਆ ਅਤੇ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਜ਼ਿਲ੍ਹਿਆਂ ’ਚ ਐੱਸ. ਪੀ. ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ’ਚ ਵੱਡੀ ਗਿਣਤੀ ’ਚ ਪੁਲ ਟੀਮਾਂ ਨੂੰ ਤਾਇਨਾਤ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ 872 ਦਿਨਾਂ ਦੇ ਕਾਰਜਕਾਲ 'ਚ 44,250 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: ਭਗਵੰਤ ਮਾਨ
ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਵੱਖ-ਵੱਖ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਭਾਲ ਲਈ 2,500 ਪੁਲਸ ਮੁਲਾਜ਼ਮਾਂ ਦੇ ਨਾਲ 393 ਗਸ਼ਤੀ ਦਲ ਤਾਇਨਾਤ ਕੀਤੇ ਗਏ ਸਨ। ਸੂਬੇ ਭਰ ਦੇ 195 ਬੱਸ ਅੱਡਿਆਂ ’ਤੇ ਚਲਾਈ ਗਈ ਇਸ ਮੁਹਿੰਮ ਦੌਰਾਨ ਪੁਲਸ ਟੀਮਾਂ ਨੇ 2,493 ਲੋਕਾਂ ਦੀ ਜਾਂਚ ਕੀਤੀ ਜਦਕਿ 4 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ’ਚ ਲਿਆ ਗਿਆ।
ਇਹ ਵੀ ਪੜ੍ਹੋ- ਮਾਲ ਗੱਡੀ 'ਤੇ ਚੜ੍ਹ ਕੇ ਰੀਲ ਬਣਾਉਂਦੇ ਵਿਦਿਆਰਥੀ ਨਾਲ ਵਾਪਰਿਆ ਹਾਦਸਾ, ਆਇਆ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ