ਪੰਜਾਬ ਪੁਲਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਚਲਾਇਆ ਵਿਸ਼ੇਸ਼ ਆਪ੍ਰੇਸ਼ਨ

Friday, Aug 09, 2024 - 10:34 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਸ ਨੇ ਵੀਰਵਾਰ ਨੂੰ ਸ਼ਹਿਰੀ ਤੇ ਪੇਂਡੂ ਖੇਤਰਾਂ ਦੀਆਂ ਸਾਰੀਆਂ ਵਿੱਤੀ ਸੰਸਥਾਵਾਂ, ਜਿਨ੍ਹਾਂ ’ਚ ਬੈਂਕਾਂ, ਨਾਨ-ਬੈਂਕ ਵਿੱਤੀ ਕੰਪਨੀਆਂ, ਗੋਲਡ ਲੋਨ ਅਤੇ ਮਨੀ ਐਕਸਚੇਂਜਰ ਸ਼ਾਮਲ ਹਨ, ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ - ਅੱਤਵਾਦੀ ਗੁਰਪਤਵੰਤ ਪੰਨੂ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀ. ਪੀਜ਼,/ਐੱਸ. ਐੱਸ.ਪੀਜ਼ ਨੂੰ ਇਸ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਆਪ੍ਰੇਸ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੀਆਂ ਪੁਲਸ ਟੀਮਾਂ ਦੀ ਨਫ਼ਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਪੁਲਸ ਪਾਰਟੀਆਂ ਨੂੰ ਸੁਰੱਖਿਆ ਗਾਰਡਾਂ ਦੀ ਤਾਇਨਾਤੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਅਜਿਹੇ ਸੰਵੇਦਨਸ਼ੀਲ ਅਦਾਰਿਆਂ ਵਿਖੇ ਅਲਾਰਮ ਅਤੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ/ਕਾਰਜਸ਼ੀਲ ਬਣਾਉਣ ਨੂੰ ਯਕੀਨੀ ਬਣਾਏ ਜਾਣ ਸਬੰਧੀ ਵੀ ਨਿਰਦੇਸ਼ ਦਿੱਤੇ ਗਏ ਸਨ।

28 ਪੁਲਸ ਜ਼ਿਲ੍ਹਿਆਂ ’ਚ ਚਲਾਇਆ ਗਿਆ ਆਪ੍ਰੇਸ਼ਨ

ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਚਲਾਇਆ ਗਿਆ, ਜਿਸ ’ਚ 2500 ਤੋਂ ਵੱਧ ਪੁਲਸ ਕਰਮਚਾਰੀਆਂ ਦੀ ਨਫ਼ਰੀ ਵਾਲੀਆਂ 500 ਤੋਂ ਵੱਧ ਪੁਲਸ ਪਾਰਟੀਆਂ ਨੇ ਐੱਸ.ਪੀ./ਡੀ. ਐੱਸ. ਪੀਜ਼ ਦੀ ਨਿਗਰਾਨੀ ਹੇਠ 3826 ਵਿੱਤੀ ਸੰਸਥਾਵਾਂ, ਜਿਨ੍ਹਾਂ ’ਚ 2516 ਬੈਂਕਾਂ, 389 ਐੱਨ. ਬੀ. ਐੱਫ. ਸੀ., 360 ਗੋਲਡ ਲੋਨ ਅਤੇ 561 ਮਨੀ ਐਕਸਚੇਂਜਰ ਸ਼ਾਮਲ ਹਨ, ਦੀ ਚੈਕਿੰਗ ਕੀਤੀ।

ਇਹ ਖ਼ਬਰ ਵੀ ਪੜ੍ਹੋ - ਹੁਣ ATM ਤੋਂ ਮਿਲਿਆ ਕਰੇਗੀ ਸਰਕਾਰੀ ਕਣਕ! ਨਹੀਂ ਪਵੇਗੀ ਡੀਪੂ ਦੀਆਂ ਲੰਮੀਆਂ ਲਾਈਨਾਂ 'ਚ ਲੱਗਣ ਦੀ ਲੋੜ

ਵਿਸ਼ੇਸ਼ ਡੀ. ਜੀ. ਪੀ. ਨੇ ਦੱਸਿਆ ਕਿ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਦਾ ਮੁੱਖ ਮਕਸਦ ਵਿੱਤੀ ਸੰਸਥਾਵਾਂ ਜੋ ਕਿ ਆਮ ਤੌਰ ’ਤੇ ਸਮਾਜ ਵਿਰੋਧੀ ਅਨਸਰਾਂ ਦੇ ਨਿਸ਼ਾਨੇ ਹੁੰਦੀਆਂ ਹਨ, ਵਿਖੇ ਢੁਕਵੀਂ ਮੁਸਤੈਦੀ ਤੇ ਪੂਰਨ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਆਮ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ। ਟੀਮਾਂ ਨੇ ਕਾਰਵਾਈ ਦੌਰਾਨ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਆਲੇ-ਦੁਆਲੇ ਘੁੰਮਦੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਵੀ ਲਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News