ਗੁਆਂਢ 'ਚ ਹੁੰਦਾ ਸੀ ਗੰਦਾ ਕੰਮ, ਵਿਰੋਧ ਕਰਨ 'ਤੇ ਪੈ ਗਿਆ ਖਿਲਾਰਾ, ਇਕ ਦੀ ਮੌਤ
Wednesday, Jan 15, 2025 - 05:58 PM (IST)
ਜਲਾਲਾਬਾਦ (ਸੁਨੀਲ ਨਾਗਪਾਲ) : ਜਲਾਲਾਬਾਦ ਦੇ ਪਿੰਡ ਸ਼ੇਰ ਮੁਹੰਮਦ ਤੋਂ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਜਿੱਥੇ ਗੁਆਂਢ ਵਿਚ ਚੱਲ ਰਹੇ ਗਲਤ ਕੰਮ ਦਾ ਵਿਰੋਧ ਕਰਨ 'ਤੇ 70 ਸਾਲਾ ਬਜ਼ੁਰਗ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਹਿਚਾਣ ਗੁਰਨਾਮ ਸਿੰਘ ਦੇ ਰੂਪ ਵਿਚ ਹੋਈ ਹੈ। ਮ੍ਰਿਤਕ ਦੇ ਪੁੱਤਰ ਮੰਗਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਗੁਆਂਢ ਵਿਚ ਮਹਿਲਾ ਦੇ ਘਰ ਨੌਜਵਾਨਾਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਸੀ ਕਿਉਂਕਿ ਉਨ੍ਹਾਂ ਦੀ ਲੜਕੀ ਵੀ ਜਵਾਨ ਹੈ। ਇਸ ਕਰਕੇ ਉਸ ਵੱਲੋਂ ਪਿੰਡ 'ਚ ਚੱਲ ਰਹੇ ਗਲਤ ਕੰਮ ਦਾ ਵਿਰੋਧ ਕੀਤਾ ਗਿਆ ਅਤੇ ਪੁਲਸ ਵਿਚ ਸ਼ਿਕਾਇਤ ਦਰਜ ਕਰਵਾਈ ਗਈ। ਇਸ ਰੰਜਿਸ਼ ਦੇ ਚੱਲਦਿਆਂ ਉਕਤ ਲੋਕਾਂ ਨੇ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਵਿਦੇਸ਼ੋਂ ਆਏ ਐੱਨ. ਆਰ. ਆਈ. ਨੇ ਪੰਜਾਬ 'ਚ ਕੀਤੀ ਵੱਡੀ ਵਾਰਦਾਤ, ਘਟਨਾ ਦੇਖ ਕੰਬਿਆ ਸਾਰਾ ਪਿੰਡ
ਮੰਗਲ ਸਿੰਘ ਦਾ ਦੋਸ਼ ਹੈ ਕਿ ਉਕਤ ਲੋਕਾਂ ਨੇ ਡੰਡੇ ਅਤੇ ਹੋਰ ਹਥਿਆਰਾਂ ਨਾਲ ਉਨ੍ਹਾਂ 'ਤੇ ਹਮਲਾ ਕੀਤਾ, ਜਿਸ ਦੌਰਾਨ ਉਸਦੇ ਪਿਤਾ ਨੂੰ ਕਾਫੀ ਸੱਟਾਂ ਲੱਗੀਆਂ ਜਿਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਮੌਕੇ 'ਤੇ ਪਹੁੰਚੀ ਥਾਣਾ ਅਮੀਰ ਖਾਸ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਮੁਖੀ ਦਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਜਾਰੀ ਹੋਏ ਚੇਤਾਵਨੀ, ਅਜੇ ਵੀ ਸੰਭਲਣ ਦੀ ਵੇਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e