ਪੰਜਾਬ ਪੁਲਸ ਦਾ SHO ਸਸਪੈਂਡ! ਜਾਣੋ ਕਿਉਂ ਹੋਈ ਕਾਰਵਾਈ

Tuesday, Feb 03, 2026 - 11:21 AM (IST)

ਪੰਜਾਬ ਪੁਲਸ ਦਾ SHO ਸਸਪੈਂਡ! ਜਾਣੋ ਕਿਉਂ ਹੋਈ ਕਾਰਵਾਈ

ਲੁਧਿਆਣਾ (ਰਾਜ): ਲੁਧਿਆਣਾ ਪੁਲਸ ਮਹਿਕਮੇ ਵਿਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਪੁਲਸ ਕਮਿਸ਼ਨਰ ਨੇ ਅਨੁਸ਼ਾਸਨਹੀਣਤਾ ਵਿਰੁੱਧ ਸਖ਼ਤ ਰੁਖ਼ ਅਪਣਾਉਂਦੇ ਹੋਏ ਥਾਣਾ ਸਰਾਭਾ ਨਗਰ ਦੇ ਐੱਸ.ਐੱਚ.ਓ. ਇੰਸਪੈਕਟਰ ਆਦਿਤਿਆ ਸ਼ਰਮਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ। ਡਿਊਟੀ ਵਿਚ ਕੁਤਾਹੀ ਅਤੇ ਉੱਚ ਅਧਿਕਾਰੀਆਂ ਨਾਲ ਬਦਸਲੂਕੀ ਕਰਨ ਦੇ ਚੱਲਦਿਆਂ ਪੁਲਸ ਵਿਭਾਗ ਵੱਲੋਂ ਇਹ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇੰਸਪੈਕਟਰ ਆਦਿਤਿਆ ਸ਼ਰਮਾ ਨੂੰ ਇਕ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਲਈ ਫਿਲੌਰ ਜਾਣਾ ਸੀ। ਸਰਕਾਰੀ ਹੁਕਮਾਂ ਦੇ ਬਾਵਜੂਦ ਉਹ ਟ੍ਰੇਨਿੰਗ ਵਿਚ ਸ਼ਾਮਲ ਨਹੀਂ ਹੋਏ। ਮਾਮਲਾ ਉਦੋਂ ਹੋਰ ਵਿਗੜ ਗਿਆ ਜਦੋਂ ਉਕਤ ਅਧਿਕਾਰੀ ਨੇ ਕਥਿਤ ਤੌਰ 'ਤੇ ਕੁਝ ਸੀਨੀਅਰ ਅਧਿਕਾਰੀਆਂ ਨਾਲ ਬਦਸਲੂਕੀ ਵੀ ਕੀਤੀ। ਇੰਸਪੈਕਟਰ ਦੇ ਇਸ ਅੜੀਅਲ ਰਵੱਈਏ ਅਤੇ ਅਨੁਸ਼ਾਸਨਹੀਣਤਾ ਦੀ ਪੂਰੀ ਗਾਥਾ ਇਕ ਵਿਸਥਾਰਤ ਰਿਪੋਰਟ ਰਾਹੀਂ ਪੁਲਸ ਕਮਿਸ਼ਨਰ ਦੇ ਧਿਆਨ ਵਿਚ ਲਿਆਂਦੀ ਗਈ ਸੀ। ਰਿਪੋਰਟ ਦਾ ਅਧਿਐਨ ਕਰਨ ਤੋਂ ਬਾਅਦ ਪੁਲਸ ਕਮਿਸ਼ਨਰ ਨੇ ਵਿਭਾਗ ਦੇ ਅਕਸ ਅਤੇ ਅਨੁਸ਼ਾਸਨ ਨੂੰ ਸਰਵਉੱਚ ਰੱਖਦੇ ਹੋਏ ਐੱਸ.ਐੱਚ.ਓ. ਨੂੰ ਸਸਪੈਂਡ ਕਰਨ ਦੇ ਹੁਕਮ ਜਾਰੀ ਕਰ ਦਿੱਤੇ।

ਥਾਣਾ ਸਰਾਭਾ ਨਗਰ ਵਰਗੇ ਮਹੱਤਵਪੂਰਨ ਥਾਣੇ ਦੇ ਮੁਖੀ 'ਤੇ ਹੋਈ ਇਸ ਕਾਰਵਾਈ ਤੋਂ ਬਾਅਦ ਪੁਲਸ ਮਹਿਕਮੇ ਵਿਚ ਹਰ ਪਾਸੇ ਇਸੇ ਕਾਰਵਾਈ ਦੀ ਚਰਚਾ ਹੋ ਰਹੀ ਹੈ। ਉੱਚ ਅਧਿਕਾਰੀਆਂ ਦਾ ਸਾਫ਼ ਸੰਦੇਸ਼ ਹੈ ਕਿ ਡਿਊਟੀ ਵਿੱਚ ਲਾਪਰਵਾਹੀ ਅਤੇ ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


author

Anmol Tagra

Content Editor

Related News