ਪੰਜਾਬ ਪੁਲਸ ਦੇ SHO ''ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ!
Saturday, Jul 25, 2026 - 01:13 PM (IST)
ਮੁੱਲਾਂਪੁਰ ਦਾਖਾ (ਕਾਲੀਆ)- ਥਾਣਾ ਸੁਧਾਰ ਦੇ ਤਤਕਾਲੀ ਐੱਸ.ਐੱਚ.ਓ. ਖ਼ਿਲਾਫ਼ ਇਕ ਮਹਿਲਾ ਇੰਸਪੈਕਟਰ ਦੀ ਸ਼ਿਕਾਇਤ ਦੇ ਆਧਾਰ ’ਤੇ ਜਬਰ-ਜ਼ਿਨਾਹ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਦਾਖਾ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਨੇ ਪੁਲਸ ਮਹਿਕਮੇ ਵਿਚ ਹਲਚਲ ਮਚਾ ਦਿੱਤੀ ਹੈ।
ਸੂਤਰਾਂ ਅਨੁਸਾਰ ਪੁਲਸ ਜ਼ਿਲ੍ਹਾ ਮੁਖੀ ਡਾ.ਅੰਕੁਰ ਗੁਪਤਾ ਨੇ ਦੋਸ਼ ਸਾਹਮਣੇ ਆਉਣ ਤੋਂ ਬਾਅਦ ਤਤਕਾਲੀ ਐੱਸ.ਐੱਚ.ਓ. ਨੂੰ ਪਹਿਲਾਂ ਹੀ ਲਾਈਨ ਹਾਜ਼ਰ ਕਰ ਦਿੱਤਾ ਸੀ। ਹੁਣ ਮਾਮਲਾ ਦਰਜ ਹੋਣ ਤੋਂ ਬਾਅਦ ਉਕਤ ਥਾਣਾ ਮੁਖੀ ਫਰਾਰ ਦੱਸਿਆ ਜਾ ਰਿਹਾ ਹੈ। ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਸਮਝੌਤੇ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਗੱਲ ਸਿਰੇ ਨਹੀਂ ਚੜ੍ਹ ਸਕੀ, ਜਿਸ ਤੋਂ ਬਾਅਦ ਦਾਖਾ ਥਾਣੇ ਵਿਚ ਕੇਸ ਦਰਜ ਕਰ ਲਿਆ ਗਿਆ।
