ਲਿਵ-ਇਨ ’ਚ ਰਹਿਣ ਵਾਲੇ ਜੋੜੇ ਨੂੰ ਸੁਰੱਖਿਆ ਦੇਵੇ ਪੰਜਾਬ ਪੁਲਸ, ਹਾਈ ਕੋਰਟ ਨੇ ਕਿਹਾ– ‘ਜ਼ਿੰਦਗੀ ਜਿਊਣ ਦਾ ਅਧਿਕਾਰ...’

03/13/2024 12:35:32 AM

ਚੰਡੀਗੜ੍ਹ (ਗੰਭੀਰ)– ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਸ ਨੂੰ ਲਿਵ-ਇਨ ’ਚ ਰਹਿ ਰਹੇ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ। ਇਕ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਦੋਵੇਂ ਇਕੱਠੇ ਰਹਿਣਾ ਚਾਹੁੰਦੇ ਹਨ ਪਰ ਪਰਿਵਾਰ ਤੋਂ ਜਾਨ ਨੂੰ ਖ਼ਤਰਾ ਹੈ।

ਇਹ ਖ਼ਬਰ ਵੀ ਪੜ੍ਹੋ : ਘਰੇਲੂ ਤੇ ਕਮਰਸ਼ੀਅਲ ਬਿਜਲੀ ਖ਼ਪਤਕਾਰਾਂ ਨੂੰ ਮਿਲੀ ਵੱਡੀ ਰਾਹਤ, ਇਸ ਮਾਮਲੇ ’ਚ ਸਰਕਾਰ ਨੇ ਅੱਧੀ ਕੀਤੀ ਫੀਸ

ਹਾਈ ਕੋਰਟ ਨੇ ਕਿਹਾ ਕਿ ਜ਼ਿੰਦਗੀ ਜਿਊਣ ਦਾ ਅਧਿਕਾਰ ਸੰਵਿਧਾਨ ਨੇ ਦਿੱਤਾ ਹੈ। ਇਸ ਲਈ ਜੋੜੇ ਦੀ ਜਾਨ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ। ਮੁੰਡੇ ਦੀ ਉਮਰ 21 ਸਾਲ ਤੋਂ ਘੱਟ ਹੈ ਤੇ ਕੁੜੀ ਪਹਿਲਾਂ ਹੀ ਵਿਆਹੀ ਹੋਈ ਹੈ।

ਉਥੇ ਇਲਾਹਾਬਾਦ ਹਾਈ ਕੋਰਟ ਨੇ ਲਿਵ ਇਨ ਰਿਲੇਸ਼ਨਸ਼ਿਪ ’ਚ ਰਹਿਣ ਵਾਲੀ ਵਿਆਹੁਤਾ ਮਹਿਲਾ ਦੀ ਪਟੀਸ਼ਨ ਖਾਰਜ ਕਰਦਿਆਂ ਕਿਹਾ ਕਿ ਵਿਆਹੁਤਾ ਮਹਿਲਾ ਪਤੀ ਨਾਲ ਤਲਾਕ ਲਏ ਬਿਨਾਂ ਕਿਸੇ ਹੋਰ ਨਾਲ ਲਿਵ ਇਨ ’ਚ ਨਹੀਂ ਰਹਿ ਸਕਦੀ। ਇਲਾਹਾਬਾਦ ਹਾਈ ਕੋਰਟ ਨੇ ਇਹ ਫ਼ੈਸਲਾ ਮੰਗਲਵਾਰ ਨੂੰ ਸੁਣਾਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News