ਪੁਲਸ ਦੀ ਵੱਡੀ ਕਾਰਵਾਈ, ਸਿਮਰਜੀਤ ਬੈਂਸ ਨੂੰ ਕੀਤਾ ਗ੍ਰਿਫ਼ਤਾਰ

Wednesday, Feb 09, 2022 - 12:05 AM (IST)

ਪੁਲਸ ਦੀ ਵੱਡੀ ਕਾਰਵਾਈ, ਸਿਮਰਜੀਤ ਬੈਂਸ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ (ਨਰਿੰਦਰ ਮਹਿੰਦਰੂ) : ਬੀਤੀ ਰਾਤ ਲੁਧਿਆਣਾ ਦੇ ਆਤਮ ਨਗਰ ਹਲਕੇ ਵਿਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਪੁਲਸ ਨੇ ਸਿਮਰਜੀਤ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ’ਤੇ ਮਾਮਲਾ ਦਰਜ ਕੀਤਾ ਸੀ। ਬੈਂਸ ਤੋਂ ਇਲਾਵਾ ਇਹ ਮਾਮਲਾ ਲੋਕ ਇਨਸਾਫ ਪਾਰਟੀ ਦੇ 34 ਤੋਂ ਵੱਧ ਵਰਕਰਾਂ ’ਤੇ ਦਰਜ ਕੀਤਾ ਗਿਆ। ਇਹ ਮਾਮਲਾ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿਘ ਕੜਵਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਪੁਲਸ ਨੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ’ਤੇ ਸ਼ਿਮਲਾਪੁਰੀ ਥਾਣੇ ਵਿਚ ਧਾਰਾ 307 ਇਰਾਦਾ ਕਤਲ, 427, 148, 149, 506 ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਉਧਰ ਲੋਕ ਇਨਸਾਫ ਪਾਰਟੀ ਨੇ ਇਸ ਨੂੰ ਪੁਲਸ ਦੀ ਇਕ ਤਰਫਾ ਕਾਰਵਾਈ ਦੱਸਿਆ ਹੈ। ਲਿਪ ਦਾ ਆਖਣਾ ਹੈ ਕਿ ਪਹਿਲਾਂ ਵਰਕਰਾਂ ਵਲੋਂ ਝੜਪ ਲਈ ਉਕਸਾਇਆ ਗਿਆ ਸੀ, ਜਦਕਿ ਹੁਣ ਪੁਲਸ ਨੇ ਇਕ ਤਰਫਾ ਕਾਰਵਾਈ ਕੀਤੀ ਹੈ।   

ਇਹ ਵੀ ਪੜ੍ਹੋ : ਚਾਈਨਾ ਡੋਰ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, 4 ਸਾਲਾ ਬੱਚੀ ਅਸ਼ਲੀਨ ਕੌਰ ਦੀ ਗੱਲ ਵੱਢਣ ਕਾਰਣ ਮੌਤ

ਕਿੰਝ ਹੋਈ ਸੀ ਵਾਰਦਾਤ
ਲੁਧਿਆਣਾ ਦੀ ਸਭ ਤੋਂ ਸੰਵੇਦਨਸ਼ੀਲ ਅਤੇ ਹਾਟ ਸੀਟ ਆਤਮ ਨਗਰ ਹਲਕੇ ’ਚ ਦੇਰ ਸ਼ਾਮ ਹਿੰਸਕ ਝੜਪ ਹੋਈ ਸੀ। ਜਦੋਂ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੇ ਕਾਫਲੇ ’ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ, ਜੋ ਬੈਂਸ ਧੜੇ ਦੇ ਦੱਸੇ ਜਾ ਰਹੇ ਸਨ। ਮੌਕੇ ’ਤੇ ਹਵਾਈ ਫਾਇਰਿੰਗ ਵੀ ਹੋਈ। ਇਸ ਘਟਨਾ ਦੀ ਵੀਡੀਓ ਬਾਅਦ ਵਿਚ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਫੈਲ ਗਈ। ਝਗੜੇ ਦੌਰਾਨ ਇਕ ਪਾਸੇ ਬੈਂਸ ਹਮਾਇਤੀਆਂ ਨੇ ਇੱਟਾਂ ਚਲਾਈਆਂ ਤਾਂ ਦੂਜੇ ਪਾਸਿਓਂ ਕੜਵਲ ਹਮਾਇਤੀਆਂ ਨੇ ਵੀ ਇਸ ਅੱਗੋਂ ਇੱਟਾਂ ਚਲਾ ਦਿੱਤੀਆਂ। ਇਹ ਘਟਨਾ ਡਾਬਾ ਰੋਡ ਸਥਿਤ ਇੱਟਾਂ ਵਾਲਾ ਚੌਕ ਕੋਲ ਵਾਪਰੀ। ਇਸ ਹਿੰਸਕ ਘਟਨਾ ਵਿਚ ਕਈ ਵਿਅਕਤੀ ਜ਼ਖਮੀ ਹੋ ਗਏ ਸਨ।

ਇਹ ਵੀ ਪੜ੍ਹੋ : ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News