ਪੰਜਾਬ ਪੁਲਸ ਦੀ SIT ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਸੁਨਾਰੀਆ ਜੇਲ੍ਹ ਰਵਾਨਾ

Monday, Nov 08, 2021 - 09:20 AM (IST)

ਪੰਜਾਬ ਪੁਲਸ ਦੀ SIT ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਸੁਨਾਰੀਆ ਜੇਲ੍ਹ ਰਵਾਨਾ

ਪਟਿਆਲਾ (ਬਲਜਿੰਦਰ) : ਪੰਜਾਬ ਪੁਲਸ ਦੇ ਆਈ. ਜੀ. ਐੱਸ. ਪੀ. ਐੱਸ ਪਰਮਾਰ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਸੋਮਵਾਰ ਸਵੇਰੇ ਰਾਜਪੁਰਾ ਤੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੋਂ ਪੁੱਛਗਿੱਛ ਲਈ ਸੁਨਾਰੀਆ ਜੇਲ੍ਹ ਲਈ ਰਵਾਨਾ ਹੋਈ। ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਪੰਜਾਬ ਪੁਲਸ ਨੇ 6 ਡੇਰਾ ਪ੍ਰੇਮੀ ਫੜ੍ਹੇ ਹੋਏ ਹਨ।

ਇਹ ਵੀ ਪੜ੍ਹੋ : ਰਾਜਪੁਰਾ 'ਚ ਡਾਇਰੀਆ ਕਾਰਨ 4 ਬੱਚਿਆਂ ਦੀ ਮੌਤ ਦਾ SC ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਇਸ ਮਾਮਲੇ ਵਿੱਚ ਪੰਜਾਬ ਪੁਲਸ ਦੀ SIT ਵੱਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ਦੀ ਚਾਰਾਜੋਈ ਕੀਤੀ ਜਾ ਰਹੀ ਸੀ। ਅੱਜ ਰਵਾਨਾ ਹੋਈ SIT ਵਿੱਚ ਹੋਰ ਮੈਂਬਰ ਐੱਸ. ਐੱਸ. ਪੀ. ਬਟਾਲਾ ਮੁਖਵਿੰਦਰ ਸਿੰਘ ਭੁੱਲਰ, ਡੀ. ਐੱਸ. ਪੀ. ਲਖਵੀਰ ਸਿੰਘ, ਇੰਸਪੈਕਟਰ ਦਲਬੀਰ ਸਿੰਘ ਸ਼ਾਮਲ ਸਨ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਰਾਹਤ : ਅੱਜ ਤੋਂ ਪੈਟਰੋਲ 95 ਰੁਪਏ ਤੇ ਡੀਜ਼ਲ 83.75 ਰੁਪਏ ਪ੍ਰਤੀ ਲੀਟਰ ਮਿਲੇਗਾ

ਇਸ ਤੋਂ ਇਲਾਵਾ ਟੀਮ ਦੀ ਮਦਦ ਲਈ ਥਾਣਾ ਬਾਜਾਖਾਨਾ ਦੇ ਐੱਸ. ਐੱਚ. ਓ. ਇਕਬਾਲ ਹੁਸੈਨ, ਐੱਸ. ਆਈ. ਹਰਪ੍ਰੀਤ ਸਿੰਘ ਅਤੇ ਐੱਸ. ਆਈ. ਰਾਜੇਸ਼ ਕਿੰਗ ਵੀ ਸ਼ਾਮਲ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News