ਪੰਜਾਬ ਪੁਲਸ ਨੇ ਅਪਰਾਧ ਨੂੰ ਪਾਈ ਠੱਲ੍ਹ, ਕਈ ਹਾਈ-ਪ੍ਰੋਫਾਈਲ ਮਾਮਲੇ ਕੀਤੇ ਹੱਲ

Wednesday, Jan 01, 2025 - 01:12 AM (IST)

ਪੰਜਾਬ ਪੁਲਸ ਨੇ ਅਪਰਾਧ ਨੂੰ ਪਾਈ ਠੱਲ੍ਹ, ਕਈ ਹਾਈ-ਪ੍ਰੋਫਾਈਲ ਮਾਮਲੇ ਕੀਤੇ ਹੱਲ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਪੁਲਸ ਨੇ ਅਮਨ-ਕਾਨੂੰਨ ਨੂੰ ਬਣਾਈ ਰੱਖਣ ਤੇ ਸੂਬੇ ’ਚ ਵਾਪਰੇ ਸਾਰੇ ਵੱਡੇ ਅਤੇ ਹਾਈ-ਪ੍ਰੋਫਾਈਲ ਅਪਰਾਧਾਂ ਨੂੰ ਹੱਲ ਕਰਨ ’ਚ ਕਾਮਯਾਬੀ ਹਾਸਲ ਕੀਤੀ। ਨਵੇਂ ਸਾਲ ਦੀ ਪੂਰਬਲੀ ਸ਼ਾਮ ਆਈ.ਜੀ. ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਸ ਅਦਾਰਿਆਂ 'ਤੇ ਲੜੀਵਾਰ ਹਮਲਿਆਂ ਤੋਂ ਲੈ ਕੇ ਨੰਗਲ ਵਿਖੇ ਹਿੰਦੂ ਨੇਤਾ ਵਿਕਾਸ ਬੱਗਾ ਅਤੇ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੇ ਹਾਈ-ਪ੍ਰੋਫਾਈਲ ਕਤਲਾਂ ਤਕ ਪੰਜਾਬ ਪੁਲਸ ਨੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ’ਚ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ। 

ਇਸ ਸਾਲ ਹੱਲ ਕੀਤੇ ਗਏ ਹੋਰ ਮਹੱਤਵਪੂਰਨ ਮਾਮਲਿਆਂ ’ਚ ਚੰਡੀਗੜ੍ਹ ਦੇ ਸੈਕਟਰ 10 ਵਿਖੇ ਇਕ ਰਿਹਾਇਸ਼ ’ਤੇ ਹੈਂਡ ਗ੍ਰੇਨੇਡ ਹਮਲਾ, ਮਾਨਸਾ ਵਿਖੇ ਇਕ ਪੈਟਰੋਲ ਪੰਪ ’ਤੇ ਹੈਂਡ ਗ੍ਰੇਨੇਡ ਹਮਲਾ ਤੇ ਫ਼ਿਰੋਜ਼ਪੁਰ ’ਚ ਤੀਹਰਾ ਕਤਲ ਕੇਸ ਸ਼ਾਮਲ ਹਨ। ਇਸ ਸਾਲ 12,255 ਐੱਫ.ਆਈ.ਆਰਜ਼ ਦਰਜ ਕਰ ਕੇ 210 ਵੱਡੀਆਂ ਮੱਛੀਆਂ ਸਮੇਤ 8,935 ਨਸ਼ਾ ਸਮੱਗਲਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਲੁਧਿਆਣਾ ਦੇ ਗੁਰਦੀਪ ਸਿੰਘ ਉਰਫ਼ ਰਾਣੋ ਸਰਪੰਚ ਤੇ ਗੁਰਦਾਸਪੁਰ ਦੇ ਅਵਤਾਰ ਸਿੰਘ ਉਰਫ਼ ਤਾਰੀ ਸਮੇਤ ਦੋ ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਾਲ ਵੱਡੇ ਸਮੱਗਲਰਾਂ ਦੀਆਂ 335 ਕਰੋੜ ਰੁਪਏ ਦੀਆਂ 531 ਜਾਇਦਾਦਾਂ ਵੀ ਜ਼ਬਤ ਕੀਤੀਆਂ।

PunjabKesari

ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਘਰ 'ਚ ਵਿਛ ਗਏ ਸੱਥਰ, ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਪਿਓ ਨੇ ਛੱਡੀ ਦੁਨੀਆ

 

ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਫੀਲਡ ਯੂਨਿਟਾਂ ਨਾਲ ਮਿਲ ਕੇ 559 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰ ਕੇ 198 ਗੈਂਗਸਟਰਾਂ/ਅਪਰਾਧੀ ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ ਉਨ੍ਹਾਂ ਕੋਲੋਂ 482 ਹਥਿਆਰ, ਅਪਰਾਧਿਕ ਗਤੀਵਿਧੀਆਂ ’ਚ ਵਰਤੇ ਜਾਣ ਵਾਲੇ 102 ਵਾਹਨ, 7 ਕਿੱਲੋ ਹੈਰੋਇਨ ਤੇ 2.14 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਸ ਸਾਲ ਪੁਲਸ ਪਾਰਟੀਆਂ ਤੇ ਅਪਰਾਧੀਆਂ ਦਰਮਿਆਨ ਘੱਟੋ-ਘੱਟ 64 ਵਾਰ ਗੋਲੀਬਾਰੀ ਹੋਈ, ਜਿਸ ਦੌਰਾਨ 3 ਗੈਂਗਸਟਰ/ਅਪਰਾਧੀ ਮਾਰੇ ਗਏ ਤੇ 63 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ ਕੀਤੇ ਗਏ, ਜਿਨ੍ਹਾਂ ’ਚੋਂ 56 ਜ਼ਖਮੀ ਹੋਏ। ਇਸ ਦੌਰਾਨ ਇਕ ਪੁਲਸ ਮੁਲਾਜ਼ਮ ਦੀ ਜਾਨ ਚਲੀ ਗਈ ਜਦਕਿ ਗੋਲੀਬਾਰੀ ਦੌਰਾਨ 9 ਪੁਲਸ ਮੁਲਾਜ਼ਮ ਜ਼ਖ਼ਮੀ ਹੋਏ।

ਇਸ ਸਾਲ ਅੰਦਰੂਨੀ ਸੁਰੱਖਿਆ ਵਿੰਗ ਨੇ 66 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰ ਕੇ 12 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਤੇ ਉਨ੍ਹਾਂ ਕੋਲੋਂ 2 ਰਾਈਫਲਾਂ, 76 ਰਿਵਾਲਵਰ/ਪਿਸਟਲ, 2 ਟਿਫਿਨ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.), 758 ਗ੍ਰਾਸ ਆਰ.ਡੀ.ਐਕਸ ਤੇ ਹੋਰ ਵਿਸਫੋਟਕ, 4 ਹੈਂਡ ਗ੍ਰੇਨੇਡ ਅਤੇ 257 ਡਰੋਨ ਬਰਾਮਦ ਕੀਤੇ ਹਨ। ਡਰੋਨਾਂ ਰਾਹੀਂ ਸੁੱਟੀ 185 ਕਿੱਲੋ ਹੈਰੋਇਨ, 24 ਪਿਸਤੌਲ, ਇਕ ਏ.ਕੇ.-47 ਰਾਈਫਲ, ਇਕ ਆਈ.ਈ.ਡੀ. ਤੇ 4.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਸ ਤੋਂ ਇਲਾਵਾ ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐੱਫ.) ਤਹਿਤ ਪਹਿਲੇ ਚਾਰ ਮਹੀਨਿਆਂ ਦੌਰਾਨ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ’ਚ 15.74 ਫ਼ੀਸਦੀ ਕਮੀ ਆਈ ਹੈ ਤੇ 6 ਮਿੰਟ ਅਤੇ 45 ਸਕਿੰਟਾਂ ਤੋਂ ਘੱਟ ਦੇ ਔਸਤਨ ਰਿਸਪਾਂਸ ਟਾਇਮ ਨਾਲ 147 ਜਾਨਾਂ ਬਚਾਈਆਂ ਗਈਆਂ ਹਨ।

ਇਹ ਵੀ ਪੜ੍ਹੋ- ਪੰਜਾਬੀਆਂ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News