ਪੰਜਾਬ ਪੁਲਸ ਨੇ ਪਿਛਲੇ ਹਫ਼ਤੇ ਦੌਰਾਨ 302 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 24 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮ

Tuesday, Dec 12, 2023 - 12:03 AM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਫੈਸਲਾਕੁੰਨ ਜੰਗ ਦੌਰਾਨ ਪੰਜਾਬ ਪੁਲਸ ਨੇ ਪਿਛਲੇ ਹਫ਼ਤੇ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਤਹਿਤ 302 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕਰਕੇ 34 ਵਪਾਰਕ ਐਫ.ਆਈ.ਆਰਜ਼ ਸਮੇਤ 221 ਐਫ.ਆਈ.ਆਰਜ਼ ਦਰਜ ਕੀਤੀਆਂ ਹਨ।

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਨੇ ਇਹਨਾਂ ਦੇ ਕਬਜ਼ੇ ਵਿੱਚੋਂ 24.08 ਕਿਲੋ ਹੈਰੋਇਨ, 10 ਕਿਲੋ ਅਫੀਮ, 1.57 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਔਡਜ਼ ਦੀਆਂ 1.05 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਦੇ ਨਾਲ ਨਾਲ 20.72 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਹ ਵੀ ਪੜ੍ਹੋ- Shaadi.Com 'ਤੇ ਜੀਵਨ ਸਾਥੀ ਭਾਲਣ ਵਾਲੀਆਂ ਕੁੜੀਆਂ ਹੋ ਜਾਣ ਸਾਵਧਾਨ!, ਪੜ੍ਹੋ ਪੂਰਾ ਮਾਮਲਾ

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਜਿਵੇਂ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਪੱਖੀ ਰਣਨੀਤੀ— ਇੰਫੋਰਸਮੈਂਟ, ਰੋਕਥਾਮ ਅਤੇ ਮੁੜ ਵਸੇਬਾ—  ਲਾਗੂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਸ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਹਾਲ ਹੀ ਵਿੱਚ ਕੀਤੀ ਸਮੀਖਿਆ ਮੀਟਿੰਗ ਦੌਰਾਨ ਸਮੂਹ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਉਹ ਫੀਲਡ ਵਿੱਚ ਜਾ ਕੇ ਪਿੰਡ ਦੀਆਂ 'ਸੱਥਾਂ' ਵਿੱਚ ਜਨਤਕ ਮੀਟਿੰਗਾਂ ਕਰਨ ਤਾਂ ਜੋ ਨਸ਼ਿਆਂ ਬਾਰੇ ਮੁੱਢਲੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ, ਜਿਸ ਨਾਲ ਅਪਰਾਧ ਨੂੰ ਰੋਕਣ ਅਤੇ ਨਸ਼ਿਆਂ ਦੇ ਖਾਤਮੇ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਵਿੱਚ ਵਾਧਾ ਕਰਨ, ਆਪਣੇ ਅਧਿਕਾਰ ਖੇਤਰ ਵਿੱਚ ਛੋਟੇ ਫਲੈਗ ਮਾਰਚ ਕਰਵਾਉਣ ਅਤੇ ਸਮਾਜ ਦੇ ਮੋਹਤਬਰ ਵਿਅਕਤੀਆਂ ਨਾਲ ਸਮੇਂ-ਸਮੇਂ 'ਤੇ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ 10 ਦਿਨਾਂ ਦੌਰਾਨ ਪੰਜਾਬ ਪੁਲਸ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 13 ਵੱਡੇ ਸਮਾਗਮਾਂ ਸਮੇਤ ਘੱਟੋ-ਘੱਟ 175 ਜਾਗਰੂਕਤਾ ਸਮਾਗਮ ਕਰਵਾਏ ਗਏ ਹਨ।

ਇਹ ਵੀ ਪੜ੍ਹੋ- ਗੋਇੰਦਵਾਲ ਜੇਲ੍ਹ ਤੋਂ ਚੱਲ ਰਹੇ ਡਰੱਗ ਨੈੱਟਵਰਕ ਦਾ ਪਰਦਾਫਾਸ਼, ਮੁਲਜ਼ਮ ਗ੍ਰਿਫਤਾਰ

ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਸ ਐੱਨਡੀਪੀਐੱਸ ਐਕਟ ਦੀ ਧਾਰਾ 64 ਏ, ਜੋ ਕੁਝ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਸਮੇਤ ਫੜੇ ਗਏ ਨਸ਼ੀਲੇ ਪਦਾਰਥਾਂ ਦੇ ਆਦੀ ਨੂੰ ਮੁੜ ਵਸੇਬੇ ਲਈ ਮੌਕਾ ਪ੍ਰਦਾਨ ਕਰਦੀ ਹੈ, ਬਾਰੇ ਪ੍ਰਚਾਰ ਅਤੇ ਜਾਗਰੂਕਤਾ ਪੈਦਾ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਵਿੱਚ ਇੱਕ ਗਲਤ ਧਾਰਨਾ ਹੈ ਕਿ ਧਾਰਾ 64ਏ ਤਹਿਤ ਲੰਬੇ ਸਮੇਂ ਲਈ ਕਾਨੂੰਨੀ ਤੌਰ ‘ਤੇ ਤੰਗ-ਪਰੇਸ਼ਾਨ ਹੋਣਾ ਪਵੇਗਾ। ਪਰ ਹਕੀਕਤ ਇਹ ਹੈ ਕਿ ਨਸ਼ੇ ਦੀ ਥੋੜੀ ਮਾਤਰਾ ਦੇ ਨਾਲ ਫੜੇ ਗਏ ਨਸ਼ਿਆਂ ਦੇ ਆਦੀ ਕੋਲ ਸਵੈ-ਇੱਛਾ ਨਾਲ ਨਸ਼ਾ ਛੁਡਾਉਣ ਲਈ ਡਾਕਟਰੀ ਇਲਾਜ ਕਰਵਾਉਣ ਦਾ ਮੌਕਾ ਹੁੰਦਾ ਹੈ ਅਤੇ ਇਸ ਲਈ ਲੰਬੇ ਸਮੇਂ ਲਈ ਕਾਨੂੰਨੀ ਤੌਰ ‘ਤੇ ਤੰਗ-ਪਰੇਸ਼ਾਨ ਨਹੀਂ ਹੋਣਾ ਪਵੇਗਾ। 

ਇਸ ਰਣਨੀਤੀ ਦੇ ਹਿੱਸੇ ਵਜੋਂ ਮੁੱਖ ਮੰਤਰੀ ਨੇ ਸੰਭਾਵਿਤ ਗਠਜੋੜ ਨੂੰ ਤੋੜਨ ਲਈ ਹੇਠਲੇ ਰੈਂਕ ਦੇ ਪੁਲਸ ਅਧਿਕਾਰੀਆਂ, ਜੋ ਲੰਬੇ ਸਮੇਂ ਤੋਂ ਇੱਕੋ ਸਥਾਨ 'ਤੇ ਤਾਇਨਾਤ ਹਨ, ਦੇ ਤਬਾਦਲੇ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਮੁਖੀਆਂ ਨੂੰ ਪਹਿਲਾਂ ਹੀ ਅਜਿਹੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੀ ਸੂਚੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੀ.ਪੀ./ਐਸ.ਐਸ.ਪੀਜ਼ ਅਤੇ ਹੋਰ ਫੀਲਡ ਅਧਿਕਾਰੀਆਂ ਨੂੰ ਆਪਣੇ ਤਬਾਦਲਿਆਂ ਮੌਕੇ ਆਪਣੇ ਅਧੀਨ ਅਮਲੇ ਨੂੰ ਆਪਣੀ ਤਾਇਨਾਤੀ ਦੇ ਨਵਾਂ ਸਥਾਨ ‘ਤੇ ਲੈ ਕੇ ਜਾਣ ਲਈ ਵੀ ਰੋਕ ਲਗਾਈ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵਧ ਰਿਹਾ ਐੱਚ.ਆਈ.ਵੀ. ਦਾ ਪ੍ਰਕੋਪ, ਸਾਲ 2017 ਦੇ ਮੁਕਾਬਲੇ ਦੁੱਗਣੇ ਹੋਏ ਮਾਮਲੇ

ਆਈਜੀਪੀ ਨੇ ਕਿਹਾ ਕਿ ਸਰਕਾਰ ਨੇ ਪੀਓਜ਼ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਣ ਦਾ ਫੈਸਲਾ ਕੀਤਾ ਹੈ, ਸ਼੍ਰੇਣੀ ਏ ਵਿੱਚ 10 ਸਾਲ ਤੋਂ ਵੱਧ ਸਜ਼ਾ ਵਾਲੇ ਪੀਓਜ਼, ਸ਼੍ਰੇਣੀ ਬੀ ਵਿੱਚ 7 ਸਾਲ ਤੋਂ ਵੱਧ ਸਜ਼ਾ ਵਾਲੇ ਅਤੇ ਸ਼੍ਰੇਣੀ ਸੀ ਵਿੱਚ 7 ਸਾਲ ਤੋਂ ਘੱਟ ਸਜ਼ਾ ਵਾਲੇ ਪੀਓਜ਼ ਸ਼ਾਮਲ ਹਨ, ਤਾਂ ਜੋ ਕੱਟੜ ਅਪਰਾਧੀਆਂ 'ਤੇ ਨਕੇਲ ਕੱਸੀ ਜਾ ਸਕੇ। ਉਨ੍ਹਾਂ ਕਿਹਾ ਕਿ ਫਿਰੌਤੀ ਦੀਆਂ ਕਾਲਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਪੁਲਸ ਵੱਲੋਂ 130 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਫਿਰੌਤੀ ਦੀਆਂ ਕਾਲਾਂ ਵਿੱਚ ਸ਼ਾਮਲ 117 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਵਿੱਚ ਫਿਰੌਤੀ ਮੰਗਣ ਸਬੰਧੀ ਘਟਨਾਵਾਂ ਵਿੱਚ ਕਮੀ ਆਈ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਐੱਨਡੀਪੀਐੱਸ ਕੇਸਾਂ ਵਿੱਚ 10 ਹੋਰ ਪੀਓਜ਼/ਭਗੌੜਿਆਂ ਦੀ ਗ੍ਰਿਫਤਾਰੀ ਨਾਲ 5 ਜੁਲਾਈ 2022  ਤੋਂ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ ਹੁਣ 1186 ਤੱਕ ਪਹੁੰਚ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News