ਗੰਨ ਕਲਚਰ 'ਤੇ ਪੰਜਾਬ ਪੁਲਸ ਦੀ ਸਖ਼ਤੀ, 9 ਦਿਨਾਂ ਦੇ ਅੰਦਰ ਸੂਬੇ 'ਚ 800 ਤੋਂ ਵਧੇਰੇ ਲਾਇਸੈਂਸ ਕੀਤੇ ਰੱਦ

Wednesday, Nov 23, 2022 - 05:17 PM (IST)

ਗੰਨ ਕਲਚਰ 'ਤੇ ਪੰਜਾਬ ਪੁਲਸ ਦੀ ਸਖ਼ਤੀ, 9 ਦਿਨਾਂ ਦੇ ਅੰਦਰ ਸੂਬੇ 'ਚ 800 ਤੋਂ ਵਧੇਰੇ ਲਾਇਸੈਂਸ ਕੀਤੇ ਰੱਦ

ਚੰਡੀਗੜ੍ਹ- ਗੰਨ ਕਲਚਰ ਨੂੰ ਪੰਜਾਬ ਵਿਚੋਂ ਖ਼ਤਮ ਕਰਨ ਨੂੰ ਲੈ ਕੇ ਪੰਜਾਬ ਪੁਲਸ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਮਾਨ ਸਰਕਾਰ ਵੱਲੋਂ ਹਥਿਆਰਾਂ ਦੀ ਸਮੀਖਿਆ ਕੀਤੇ ਜਾਣ ਦੇ 9 ਦਿਨਾਂ ਬਾਅਦ ਸੂਬੇ ਵਿਚ ਹੁਣ ਤੱਕ 897 ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ ਜਦਕਿ 324 ਦੇ ਕਰੀਬ ਲਾਇਸੈਂਸ ਸਸਪੈਂਡ ਕੀਤੇ ਗਏ ਹਨ। ਪੁਲਸ ਨੇ ਇਨ੍ਹਾਂ ਲੋਕਾਂ ਨੂੰ ਨੋਟਿਸ ਜਾਰੀ ਕਰਕੇ ਜਲਦੀ ਹੀ ਜਵਾਬ ਦੇਣ ਦੇ ਆਦੇਸ਼ ਦਿੱਤੇ ਹਨ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਜਿਹੜੇ ਲੋਕਾਂ ਦੇ ਲਾਇਸੈਂਸ ਰੱਦ ਜਾਂ ਸਸਪੈਂਡ ਹੋਏ ਹਨ, ਉਨ੍ਹਾਂ ਵਿਚੋਂ ਜ਼ਿਆਦਾਤਰ ਲੋਕਾਂ ਨੇ ਹਥਿਆਰ ਲੈਣ ਲਈ ਫਰਜ਼ੀ ਪਤੇ ਲਿਖਵਾਏ ਸਨ। ਕਈ ਅਜਿਹੇ ਵੀ ਹਨ, ਜਿਨ੍ਹਾਂ ਨੇ ਨਿਯਮਾਂ ਵਿਚ ਹੋਏ ਸੋਧ ਤੋਂ ਬਾਅਦ ਆਪਣੇ ਹਥਿਆਰ ਸਰੈਂਡਰ ਨਹੀਂ ਕੀਤੇ ਸਨ। ਹਥਿਆਰਾਂ ਦੇ ਲਾਇਸੈਂਸ ਲਈ ਨਿਯਮ ਬਦਲ ਚੁੱਕੇ ਹਨ। ਇਕ ਲਾਇਸੈਂਸ ਧਾਰਕ ਸਿਰਫ਼ ਦੋ ਹੀ ਹਥਿਆਰ ਰਖ ਸਕਦਾ ਹੈ ਪਰ ਕੁਝ ਲੋਕਾਂ ਨੇ ਅਜੇ ਤੱਕ 3-3 ਹਥਿਆਰ ਰੱਖੇ ਹੋਏ ਹਨ। 

ਇਹ ਵੀ ਪੜ੍ਹੋ : ਹੱਸਦਾ-ਵੱਸਦਾ ਉਜੜਿਆ ਪਰਿਵਾਰ, ਪਤਨੀ ਦੀ ਮੌਤ ਦੇ ਗਮ 'ਚ ਪਤੀ ਨੇ ਵੀ ਤੋੜਿਆ ਦਮ

ਅਜਿਹੇ ਲੋਕਾਂ ਦੇ ਲਾਇਸੈਂਸ ਰੱਦ ਕੀਤੇ ਜਾ ਰਹੇ ਹਨ। ਪਟਿਆਲਾ ਵਿਚ 274 ਅਤੇ ਨਵਾਂਸ਼ਹਿਰ ਵਿਚ 50 ਲਾਇਸੈਂਸ ਸਸਪੈਂਡ ਕੀਤੇ ਜਾ ਚੁੱਕੇ ਹਨ। ਸਮੀਖਿਆ ਮੁਹਿੰਮ ਦੀ ਅਗਵਾਈ ਸਾਰੇ ਰੇਂਜ ਦੇ ਆਈ. ਜੀ. ਅਤੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀ. ਖ਼ੁਦ ਸੰਭਾਲ ਰਹੇ ਹਨ। ਇਸ ਦੇ ਨਾਲ ਹੀ ਇਸ ਸਬੰਧੀ ਰੋਜ਼ਾਨਾ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾ ਰਹੀ ਹੈ। ਲੋਕਾਂ ਨੂੰ ਵੀ ਜਾਂਚ ਵਿਚ ਸਹਿਯੋਗ ਦੀ ਅਪੀਲ ਕੀਤੀ ਗਈ ਹੈ। ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਸਰਕਾਰ ਗੰਨ ਕਲਚਰ 'ਤੇ ਲਗਾਮ ਲਗਾਉਣ ਲਈ ਸਖ਼ਤ ਹੈ। ਫਰਜ਼ੀ ਪਤਿਆਂ 'ਤੇ ਲਾਇਸੈਂਸ ਬਣਾਉਣ ਦੇ ਮਾਮਲੇ ਵੀ ਸਾਹਮਣੇ ਆਏ ਹਨ। ਕਿਸੇ ਵੀ ਕੀਮਤ 'ਤੇ ਕਿਸੇ ਨੂੰ ਵੀ ਨਿਯਮ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ DGP ਦੀ ਗੈਰ-ਕਾਨੂੰਨੀ ਹਥਿਆਰਾਂ ਤੇ ਭੜਕਾਊ ਭਾਸ਼ਣਾਂ ਖ਼ਿਲਾਫ਼ ਸਖ਼ਤੀ, ਸ਼ੁਰੂ ਹੋਵੇਗੀ 90 ਦਿਨਾਂ ਦੀ ਮੁਹਿੰਮ

ਸੂਬੇ ਵਿਚ ਕਿੰਨੇ ਲਾਇਸੈਂਸ ਹੋਏ ਰੱਦ 

ਜ਼ਿਲ੍ਹਾ ਲਾਇਸੈਂਸ
ਮੋਹਾਲੀ- 32
ਰੋਪੜ 146
ਜਲੰਧਰ 391 
ਤਰਨਤਾਰਨ 19
ਕਪੂਰਥਲਾ 17
ਫਿਰੋਜ਼ਪੁਰ 25
ਪਠਾਨਕੋਟ 01 

 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


 


author

shivani attri

Content Editor

Related News