ਪੰਜਾਬ ਪੁਲਸ ਦੇ ਤਿੰਨ ਮੁਲਾਜ਼ਮ Suspend! ਹੋ ਗਈ ਵੱਡੀ ਕਾਰਵਾਈ

Saturday, Jun 28, 2025 - 07:44 AM (IST)

ਪੰਜਾਬ ਪੁਲਸ ਦੇ ਤਿੰਨ ਮੁਲਾਜ਼ਮ Suspend! ਹੋ ਗਈ ਵੱਡੀ ਕਾਰਵਾਈ

ਮੁੱਲਾਂਪੁਰ ਦਾਖਾ (ਕਾਲੀਆ, ਸਰੋਏ)- ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਪੁਲਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਆਉਂਦੇ ਪੁਲਸ ਥਾਣਾ ਜੋਧਾਂ ਦੇ ਤਿੰਨ ਪੁਲਸ ਮੁਲਾਜ਼ਮਾਂ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿਚ ਮੁਅੱਤਲ ਕਰਕੇ ਪੁਲਸ ਲਾਈਨ ਭੇਜ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ! ਹੁਣ 10 ਜੁਲਾਈ ਤੋਂ...

ਲੁਧਿਆਣਾ ਦਿਹਾਤੀ ਦੇ ਐੱਸ. ਐੱਸ. ਪੀ.  ਡਾ. ਅੰਕੁਰ ਗੁਪਤਾ ਨੇ ਥਾਣੇਦਾਰ ਹਰਪ੍ਰੀਤ ਸਿੰਘ, ਥਾਣੇਦਾਰ ਹਰਜੀਤ ਸਿੰਘ ਅਤੇ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਪੁਲਸ ਲਾਈਨ ਵਿਚ ਰਿਪੋਰਟ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਨੇੜਲੇ ਪਿੰਡ ਖੰਡੂਰ ਦੇ ਤਿੰਨ ਮੁਲਜ਼ਮਾਂ ਨਾਲ ਸਬੰਧਿਤ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੁਲਸ ਪਾਰਟੀ ਨੇ ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ

ਪੈਸੇ ਦੇ ਕੇ ਛੁੱਟ ਗਏ ਸਾਥੀ, ਨਾਮਜ਼ਦ ਮੁਲਜ਼ਮ ਨੇ ਕੀਤੀ ਸ਼ਿਕਾਇਤ

ਦੱਸਿਆ ਜਾ ਰਿਹਾ ਹੈ ਕਿ ਉਪਰੋਕਤ ਪੁਲਸ ਮੁਲਾਜ਼ਮਾਂ ਨੇ ਗ੍ਰਿਫ਼ਤਾਰ ਮੁਲਜ਼ਮਾਂ ਤੋਂ 1 ਲੱਖ 8 ਹਜ਼ਾਰ ਦੀ ਰਿਸ਼ਵਤ ਲੈਣ ਉਪਰੰਤ ਉਨ੍ਹਾਂ ਤਿੰਨਾਂ 'ਚੋਂ ਸਿਰਫ਼ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਸੀ । ਭਰੋਸੇਯੋਗ ਸੂਤਰਾਂ ਅਨੁਸਾਰ ਜਿਸ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ, ਉਸ ਨੇ ਪੁਲਸ ਮੁਲਾਜ਼ਮਾਂ ਨੂੰ ਰਿਸ਼ਵਤ ਦੇਣ ਸਬੰਧੀ ਹੋਈ ਗੱਲਬਾਤ ਰਿਕਾਰਡ ਕਰਨ ਉਪਰੰਤ ਐੱਸ. ਐੱਸ. ਪੀ. ਅੰਕੁਰ ਗੁਪਤਾ ਨੂੰ ਭੇਜ ਦਿੱਤੀ। ਇਸ ਮਾਮਲੇ ਦੀ ਜਾਂਚ ਵਰਿੰਦਰ ਸਿੰਘ ਖੋਸਾ ਡੀ. ਐੱਸ. ਪੀ. ਦਾਖਾ ਨੂੰ ਸੌਂਪ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News