ਪੰਜਾਬ ਪੁਲਸ ਦੇ ਬਰਖ਼ਾਸਤ ਅਧਿਕਾਰੀ ਰਾਜਜੀਤ ਸਿੰਘ ਨੂੰ ਸੁਪਰੀਮ ਕੋਰਟ ਦਾ ਝਟਕਾ, ਰਾਹਤ ਦੇਣ ਤੋਂ ਕੀਤਾ ਇਨਕਾਰ

06/30/2023 12:49:15 PM

ਚੰਡੀਗੜ੍ਹ : ਪੰਜਾਬ ਪੁਲਸ ਦੇ ਬਰਖ਼ਾਸਤ ਏ. ਆਈ. ਜੀ. ਰਾਜਜੀਤ ਸਿੰਘ ਨੂੰ ਰਾਹਤ ਦੇਣ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਬਰਖ਼ਾਸਤ ਅਧਿਕਾਰੀ ਨੇ ਸੁਪਰੀਮ ਕੋਰਟ 'ਚ ਦਾਇਰ ਵਿਸ਼ੇਸ਼ ਲੀਵ ਪਟੀਸ਼ਨ ਰਾਹੀਂ ਐੱਸ. ਟੀ. ਐੱਫ. ਵੱਲੋਂ ਦਰਜ ਮਾਮਲੇ ਦੀ ਜਾਂਚ ਸੀ. ਬੀ. ਆਈ. ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਦੀ ਜਾਂਚ ਏਜੰਸੀ ਦੇ ਹਵਾਲੇ ਕੀਤੇ ਜਾਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਆਸਟ੍ਰੇਲੀਆ ਗਈ ਪਤਨੀ ਨੇ ਦਿਖਾ ਦਿੱਤਾ ਅਸਲੀ ਰੰਗ, Block List 'ਚ ਪਾਇਆ ਪਤੀ ਦਾ ਨੰਬਰ ਤੇ...

ਸੁਪਰੀਮ ਕੋਰਟ ਨੇ ਰਾਜਜੀਤ ਸਿੰਘ ਦੀਆਂ ਸਾਰੀਆਂ ਦਲੀਲਾਂ ਰੱਦ ਕਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਹੈ ਅਤੇ ਇਸ ਦੇ ਨਾਲ ਹੀ ਵਿਸ਼ੇਸ਼ ਲੀਵ ਪਟੀਸ਼ਨ ਰੱਦ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਈ ਖ਼ਾਸ ਖ਼ਬਰ, ਪਤਨੀ ਨੇ ਮੁਲਾਕਾਤ ਮਗਰੋਂ ਦੱਸੀਆਂ ਇਹ ਗੱਲਾਂ

ਦੱਸਣਯੋਗ ਹੈ ਕਿ ਰਾਜਜੀਤ ਸਿੰਘ ਨੇ ਆਪਣੀ ਵਿਸ਼ੇਸ਼ ਲੀਵ ਪਟੀਸ਼ਨ 'ਚ ਸਾਬਕਾ ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ ਦੀ ਅਗਵਾਈ 'ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਲ 2018 'ਚ ਹਾਈਕੋਰਟ 'ਚ ਪੇਸ਼ ਕੀਤੀਆਂ 4 ਰਿਪੋਰਟਾਂ ਨੂੰ ਇਕਤਰਫ਼ਾ ਕਰਾਰ ਦਿੰਦਿਆਂ ਰੱਦ ਕਰਨ ਦੀ ਮੰਗ ਕੀਤੀ ਸੀ। ਇਨ੍ਹਾਂ ਰਿਪੋਰਟਾਂ ਦੇ ਆਧਾਰ 'ਤੇ ਹੀ ਰਾਜਜੀਤ ਸਿੰਘ ਨੂੰ ਬਰਖ਼ਾਸਤ ਕਰਕੇ ਨਸ਼ਿਆਂ ਦੀ ਤਸਕਰੀ ਮਾਮਲੇ 'ਚ ਨਾਮਜ਼ਦ ਕੀਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News