ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਤਰਨਤਾਰਨ ਕਤਲਕਾਂਡ ਮਾਮਲੇ ‘ਚ ਦੂਜਾ ਮੁਲਜ਼ਮ ਅਰਸ਼ਦੀਪ ਗ੍ਰਿਫ਼ਤਾਰ

Saturday, Sep 06, 2025 - 12:04 PM (IST)

ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਤਰਨਤਾਰਨ ਕਤਲਕਾਂਡ ਮਾਮਲੇ ‘ਚ ਦੂਜਾ ਮੁਲਜ਼ਮ ਅਰਸ਼ਦੀਪ ਗ੍ਰਿਫ਼ਤਾਰ

ਤਰਨਤਾਰਨ- ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਪੁਲਸ ਨਾਲ ਸਾਂਝੀ ਕਾਰਵਾਈ ਕਰਦਿਆਂ ਤਰਨਤਾਰਨ ਕਤਲਕਾਂਡ ਮਾਮਲੇ ਵਿਚ ਦੂਜੇ ਮੁਲਜ਼ਮ ਅਰਸ਼ਦੀਪ ਸਿੰਘ ਉਰਫ਼ ਅਰਸ਼, ਵਾਸੀ ਪਿੰਡ ਬੱਠ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ। ਇਸ ਤੋਂ ਪਹਿਲਾਂ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਮਾਰਚ 2025 ਵਿਚ ਜਗਦੀਪ ਮੋਲਾ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਰਾਹੁਲ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ

ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਖੁਲਾਸਾ ਹੋਇਆ ਕਿ ਦੋ ਅਣਪਛਾਤੇ ਹਮਲਾਵਰ ਮੋਟਰਸਾਈਕਲ ‘ਤੇ ਆਏ ਸਨ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨਤਾਰਨ ਨੇੜੇ ਜਗਦੀਪ ਸਿੰਘ ‘ਤੇ ਗੋਲੀਆਂ ਚਲਾਕੇ ਉਸ ਦਾ ਕਤਲ ਕਰਕੇ ਮੌਕੇ ਤੋਂ ਫਰਾਰ ਹੋ ਗਏ ਸਨ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧਕ ਜਾਲ ਨੂੰ ਤੋੜਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।

PunjabKesari

ਇਹ ਵੀ ਪੜ੍ਹੋ-ਪੰਜਾਬ ਵਿਚ ਰੱਦ ਹੋ ਗਈਆਂ ਛੁੱਟੀਆਂ, ਸਖ਼ਤ ਹੁਕਮ ਹੋਏ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News