ਅੰਮ੍ਰਿਤਪਾਲ ਸਿੰਘ ਦੇ ਖਿਲਾਫ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਲਾਇਆ UAPA
Thursday, Jan 09, 2025 - 05:49 AM (IST)

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਪੁਲਸ ਵੱਲੋਂ ਅੰਮ੍ਰਿਤਪਾਲ ਦੇ ਖਿਲਾਫ UAPA ਲਾਇਆ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ।
ਇਹ ਵੀ ਪੜ੍ਹੋ : ਪਤੀ ਹੀ ਨਿਕਲਿਆ ਪਤਨੀ ਦਾ ਕਾਤਲ, ਪੁਲਸ ਨੇ 12 ਘੰਟੇ 'ਚ ਸੁਲਝਾਈ ਕਤਲ ਦੀ ਗੁੱਥੀ
ਦੱਸ ਦਈਏ ਕਿ ਪੰਜਾਬ ਪੁਲਸ ਵੱਲੋਂ ਇਹ ਕਾਰਵਾਈ ਗੁਰਪ੍ਰੀਤ ਸਿੰਘ ਹਰੀਨੋਂ ਦੇ ਕਤਲ ਕੇਸ ਵਿਚ ਕੀਤੀ ਗਈ ਹੈ। ਇਸ ਮਾਮਲੇ ਵਿਚ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਗੈਂਗਸਟਰ ਅਰਸ਼ ਡੱਲਾ ਉੱਤੇ ਵੀ UAPA ਲਾਇਆ ਹੈ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਹਰੀਨੋਂ ਦੀ ਹੱਤਿਆ ਮਗਰੋਂ ਪਰਿਵਾਰਕ ਮੈਂਬਰਾਂ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਉਤੇ ਗੰਭੀਰ ਦੋਸ਼ ਲਗਾਏ ਹਨ। ਦੱਸ ਦਈਏ ਕਿ ਅਕਤੂਬਰ 2024 ਵਿਚ ਗੁਰਪ੍ਰੀਤ ਸਿੰਘ ਹਰੀਨੋਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪਿੰਡ ਦੇ ਲੋਕਾਂ ਵੱਲੋਂ ਪੁਲਸ ਪਾਰਟੀ 'ਤੇ ਹਮਲਾ, ਮਹਿਲਾ ਐੱਸਐੱਚਓ ਦੀ ਟੁੱਟੀ ਬਾਂਹ
ਸੋਸ਼ਲ ਮੀਡੀਆ ਪਰ ਪੋਸਟ ਪਾ ਕੇ ਫਰੀਦਕੋਟ ਦੇ ਪਿੰਡ ਹਰੀਨੋਂ ਵਿੱਚ ਪੰਥਕ ਜਥੇਬੰਦੀਆਂ ਨਾਲ ਜੁੜੇ ਗੁਰਪ੍ਰੀਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਉਪਰ ਕਈ ਦੋਸ਼ ਲਾਏ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪੁਲਸ ਜਾਂਚ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e