ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ ਪੁਲਸ ਨੇ ਜ਼ਮੀਨੀ ਪੱਧਰ ’ਤੇ ਛੇੜੀ ਜੰਗ, DGP ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

Thursday, Oct 19, 2023 - 12:38 PM (IST)

ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ ਪੁਲਸ ਨੇ ਜ਼ਮੀਨੀ ਪੱਧਰ ’ਤੇ ਛੇੜੀ ਜੰਗ, DGP ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

ਜਲੰਧਰ (ਧਵਨ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਪਾਸੇ ਜਿੱਥੇ ਨਸ਼ਿਆਂ ਖ਼ਿਲਾਫ਼ ਜੰਗ ਦੀ ਸ਼ੁਰੂਆਤ ਕੀਤੀ ਹੈ ਤਾਂ ਦੂਜੇ ਪਾਸੇ ਇਸ ਕੰਮ ਨੂੰ ਅੰਜਾਮ ਦੇਣ ਲਈ ਪੰਜਾਬ ਪੁਲਸ ਨੇ ਵੀ ਪੂਰੀ ਕਮਰ ਕੱਸ ਲਈ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਸਬੰਧੀ ਫੀਲਡ ਵਿਚ ਤਾਇਨਾਤ ਸਾਰੇ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਭੇਜ ਕੇ ਕਿਹਾ ਹੈ ਕਿ ਉਹ ਨਸ਼ਿਆਂ ਖ਼ਿਲਾਫ਼ ਜੰਗ ਨੂੰ ਤੇਜ਼ ਕਰਨ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਸਮੱਗਲਰ ਜਾਂ ਵਿਅਕਤੀ ਵਿਰੁੱਧ ਨਰਮੀ ਨਾ ਕੀਤੀ ਜਾਵੇ।

ਡੀ. ਜੀ. ਪੀ. ਦੇ ਨਿਰਦੇਸ਼ਾਂ ਤੋਂ ਬਾਅਦ ਫੀਲਡ ਵਿਚ ਤਾਇਨਾਤ ਪੁਲਸ ਕਮਿਸ਼ਨਰਾਂ, ਐੱਸ. ਐੱਸ. ਪੀਜ਼ ਅਤੇ ਹੋਰ ਪੁਲਸ ਅਧਿਕਾਰੀਆਂ ਨੇ ਆਪਣੇ-ਆਪਣੇ ਖੇਤਰ ਅਧਿਕਾਰ ਵਿਚ ਆਉਂਦੇ ਇਲਾਕਿਆਂ ਵਿਚ ਨਸ਼ਾ ਸਮੱਗਲਰਾਂ ਖ਼ਿਲਾਫ਼ ਇਕ ਪਾਸੇ ਤਾਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤਾਂ ਦੂਜੇ ਪਾਸੇ ਸਮਾਜ ਦਾ ਸਹਿਯੋਗ ਲੈਣ ਲਈ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ-ਆਪਣੇ ਖੇਤਰ ਅਧਿਕਾਰ ਵਿਚ ਹਰ ਹਾਲ ਵਿਚ ਨਸ਼ਿਆਂ ਦੀ ਵਿਕਰੀ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਜਾਂ ਕਰਮਚਾਰੀਆਂ ਦੇ ਖੇਤਰਾਂ ਵਿਚ ਨਸ਼ਿਆਂ ਦੀ ਵਿਕਰੀ ਹੁੰਦੀ ਪਾਈ ਗਈ ਤਾਂ ਉਸ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਮਹੀਨਾਵਾਰੀ ਬੈਠਕਾਂ ਵਿਚ ਨਸ਼ਿਆਂ ਖ਼ਿਲਾਫ਼ ਫੀਲਡ ਅਧਿਕਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਦੀ ਰਿਪੋਰਟ ਵਿਸ਼ੇਸ਼ ਰੂਪ ਨਾਲ ਲਿਆ ਕਰਨਗੇ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਤੇ ਮੰਡਰਾਉਣ ਲੱਗਾ ਇਹ ਖ਼ਤਰਾ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ

ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਜੋ ਸੁਫ਼ਨਾ ਦਿੱਤਾ ਹੈ, ਉਸ ਵਿਚ ਪੰਜਾਬ ਪੁਲਸ ਨੇ ਸਭ ਤੋਂ ਵਧ ਯੋਗਦਾਨ ਪਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਦੀ ਰੀੜ ਦੀ ਹੱਡੀ ਨੂੰ ਤੋੜਨ ਲਈ ਪੰਜਾਬ ਪੁਲਸ ਪੂਰੀ ਤਰ੍ਹਾਂ ਤਿਆਰ ਹੈ। ਨਸ਼ਾ ਵਿਕਰੀ ਵਾਲੇ ਖੇਤਰਾਂ ਵਿਚ ਵਿਸ਼ੇਸ਼ ਤੌਰ ’ਤੇ ਨਜ਼ਰ ਰੱਖੀ ਜਾਵੇਗੀ ਅਤੇ ਛਾਪੇ ਵੀ ਮਾਰੇ ਜਾਣਗੇ। ਉਨ੍ਹਾਂ ਕਿਹਾ ਕਿ ਪੁਲਸ ਇਸ ਗੱਲ ਨੂੰ ਯਕੀਨੀ ਬਣਾਏਗੀ ਕਿ ਸਰਹੱਦੀ ਖੇਤਰਾਂ ਵਿਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਜਾਵੇ। ਇਸ ਸਬੰਧੀ ਪੰਜਾਬ ਪੁਲਸ ਵੱਲੋਂ ਬੀ. ਐੱਸ. ਐੱਫ਼. ਨਾਲ ਤਾਲਮੇਲ ਸਥਾਪਤ ਕਰਦੇ ਹੋਏ ਅੱਗੇ ਵਧਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਜ ਦਾ ਸਹਿਯੋਗ ਜ਼ਰੂਰੀ ਹੈ। ਪੁਲਸ ਅਧਿਕਾਰੀਆਂ ਵੱਲੋਂ ਇਸ ਦੇ ਲਈ ਜਨਤਾ ਨਾਲ ਬੈਠਕਾਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦੇ ਲਈ ਪੁਲਸ ਨੇ ਦਿਹਾਤੀ ਖੇਤਰਾਂ ਵਿਚ ਬੈਠਕਾਂ ਜਨਤਾ ਨਾਲ ਸ਼ੁਰੂ ਕਰ ਦਿੱਤੀਆਂ ਹਨ। ਦਿਹਾਤੀ ਖੇਤਰਾਂ ਵਿਚ ਪੰਚਾਇਤਾਂ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ। ਜਨਤਾ ਦੇ ਨੁਮਾਇੰਦਿਆਂ ਨੂੰ ਵੀ ਇਸ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲਾ: ਮੁਅੱਤਲ SHO ਨਵਦੀਪ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਪਰਿਵਾਰ ਦਾ ਅਹਿਮ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News