ਪੰਜਾਬ ''ਚ ਵੱਡਾ ਐਨਕਾਊਂਟਰ! ਤਾੜ-ਤਾੜ ਚੱਲੀਆਂ ਗੋਲ਼ੀਆਂ, ਵੇਖੋ ਮੌਕੇ ਦੀ ਵੀਡੀਓ
Tuesday, Nov 12, 2024 - 09:13 AM (IST)
ਤਰਨਤਾਰਨ (ਰਮਨ): ਇੱਥੇ ਇਕ ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਨਾਮਜ਼ਦ ਬਦਮਾਸ਼ ਦਾ ਥਾਣਾ ਸਿਟੀ ਤਰਨਤਾਰਨ ਪੁਲਸ ਅਤੇ ਸੀ.ਆਈ.ਏ. ਸਟਾਫ ਪੁਲਸ ਨਾਲ ਮੁਕਾਬਲਾ ਹੋ ਗਿਆ। ਇਸ ਦੌਰਾਨ ਗੋਲ਼ੀ ਲੱਗਣ ਨਾਲ ਉਕਤ ਬਦਮਾਸ਼ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮ ਪਾਸੋਂ 9 ਐੱਮ.ਐੱਮ. ਗਲੌਕ ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ PRTC ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ
ਜਾਣਕਾਰੀ ਅਨੁਸਾਰ ਦੇਰ ਰਾਤ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਅਤੇ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਲੋੜੀਂਦਾ ਮੁਲਜ਼ਮ ਯੋਧਬੀਰ ਸਿੰਘ ਉਰਫ ਯੋਧਾ ਵਾਸੀ ਪਿੰਡ ਅਲਾਦੀਨਪੁਰ ਇਲਾਕੇ ’ਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਿਹਾ ਹੈ। ਇਸ ਦੌਰਾਨ ਐੱਸ.ਐੱਸ.ਪੀ. ਅਭਿਨਿਊ ਰਾਣਾ ਵੱਲੋਂ ਦਿੱਤੇ ਗਏ ਹੁਕਮਾਂ ਤੋਂ ਬਾਅਦ ਪੁਲਸ ਵੱਲੋਂ ਮੁਲਜ਼ਮ ਦੀ ਗ੍ਰਿਫਤਾਰੀ ਲਈ ਇਲਾਕੇ ’ਚ ਘੇਰਾਬੰਦੀ ਕੀਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਬੁੱਕਾਂ 'ਚ ਪੈਟਰੋਲ ਪਵਾ ਰਹੇ ਪੰਜਾਬੀ, ਹੈਰਾਨ ਕਰੇਗੀ ਵਜ੍ਹਾ
ਇਸ ਸਬੰਧੀ ਐੱਸ.ਐੱਸ.ਪੀ. ਅਭਿਮਨਿਊ ਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋੜੀਂਦਾ ਮੁਲਜ਼ਮ ਹਰਪ੍ਰੀਤ ਸਿੰਘ ਉਰਫ ਹੈਪੀ ਬਾਬਾ ਨਿਵਾਸੀ ਅਲਾਦੀਨਪੁਰ ਦਾ ਸਾਥੀ ਹੈ ਅਤੇ ਉਸ ਦੇ ਕਹਿਣ ’ਤੇ ਹੀ ਵੱਖ-ਵੱਖ ਨਾਮੀ ਲੋਕਾਂ ਪਾਸੋਂ ਫਿਰੌਤੀਆਂ ਮੰਗਣ ਦਾ ਕੰਮ ਕਰਦਾ ਹੈ। ਇਸ ਦੀ ਅਗਲੇਰੀ ਪੁੱਛਗਿਛ ’ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8