ਪੰਜਾਬ ''ਚ ਤੜਕਸਾਰ ਹੀ ਹੋ ਗਿਆ ਐਨਕਾਊਂਟਰ, ਪੱਗ ਨੂੰ ਖਹਿ ਕੇ ਨਿਕਲੀ ਗੋਲ਼ੀ

Thursday, Dec 26, 2024 - 08:04 AM (IST)

ਪੰਜਾਬ ''ਚ ਤੜਕਸਾਰ ਹੀ ਹੋ ਗਿਆ ਐਨਕਾਊਂਟਰ, ਪੱਗ ਨੂੰ ਖਹਿ ਕੇ ਨਿਕਲੀ ਗੋਲ਼ੀ

ਤਰਨਤਾਰਨ (ਰਮਨ ਚਾਵਲਾ): ਪੰਜਾਬ ਵਿਚ ਤੜਕਸਾਰ ਪੁਲਸ ਮੁਕਾਬਲਾ ਹੋ ਗਿਆ। ਇਕ ਮੁਲਜ਼ਮ ਨਾਕੇ 'ਤੇ ਤਾਇਨਾਤ ਪੁਲਸ ਮੁਲਾਜ਼ਮਾਂ ਵਿਚ ਟੱਕਰ ਮਾਰ ਕੇ ਫ਼ਰਾਰ ਹੋ ਗਿਆ ਤੇ ਦੂਜੇ ਨਾਕੇ 'ਤੇ ਉਸ ਨੇ ਮੁਲਾਜ਼ਮਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਇਕ ਗੋਲ਼ੀ ਪੁਲਸ ਮੁਲਾਜ਼ਮ ਦੀ ਪੱਗ ਨੂੰ ਖਹਿ ਕੇ ਨਿਕਲ ਗਈ। ਪੁਲਸ ਵੱਲੋਂ ਵੀ ਜਵਾਬੀ ਫ਼ਾਇਰਿੰਗ ਕੀਤੀ ਗਈ ਜਿਸ ਵਿਚ ਮੁਲਜ਼ਮ ਦੀ ਲੱਤ ਵਿਚ ਗੋਲ਼ੀ ਲੱਗੀ। ਮੁਲਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਮੁਕਾਬਲਾ ਤੜਕਸਾਰ 3 ਵਜੇ ਦੇ ਕਰੀਬ ਹੋਇਆ ਦੱਸਿਆ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਐਨਕਾਊਂਟਰ ਮਗਰੋਂ ਲਾਸ਼ਾਂ ਨੂੰ ਪੰਜਾਬ ਲਿਆ ਰਹੀ ਸੀ ਪੁਲਸ, ਰਾਹ 'ਚ ਜੋ ਹੋਇਆ...

DSP ਕਮਲਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਲਵ ਦੇ ਖ਼ਿਲਾਫ਼ NDPS, ਅਸਲਾ ਐਕਟ ਅਤੇ ਚੋਰੀ ਦੇ ਕਈ ਮਾਮਲੇ ਦਰਜ ਹਨ। ਇਕ ਮਹੀਨਾ ਪਹਿਲਾਂ ਇਸ ਵੱਲੋਂ ਸੱਚਖੰਡ ਰੋਡ 'ਤੇ ਫ਼ਾਇਰਿੰਗ ਕੀਤੀ ਗਈ ਸੀ, ਜਿਸ ਮਾਮਲੇ ਵਿਚ ਉਹ ਲੋੜੀਂਦਾ ਸੀ। ਪੁਲਸ ਵੱਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਉਸ ਦੀ ਗ੍ਰਿਫ਼ਤਾਰੀ ਦੇ ਲਈ ਸਪੈਸ਼ਲ ਨਾਕਾਬੰਦੀ ਕੀਤੀ ਗਈ ਸੀ। ਜਦੋਂ ਇਸ ਨੂੰ ਨਾਕੇ 'ਤੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਹ ਪੁਲਸ ਮੁਲਾਜ਼ਮਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਉੱਥੋਂ ਭੱਜ ਗਿਆ। ਦੂਜੇ ਨਾਕੇ 'ਤੇ ਇਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਇਸ ਨੇ ਪੁਲਸ ਪਾਰਟੀ 'ਤੇ ਗੋਲ਼ੀਆਂ ਚਲਾ ਦਿੱਤੀਆਂ ਤੇ ਗੱਡੀ ਵਿਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਵੱਲੋਂ ਕੀਤੀ ਜਵਾਬੀ ਫ਼ਾਇਰਿੰਗ ਵਿਚ ਉਸ ਦੀ ਲੱਤ ਵਿਚ ਗੋਲ਼ੀ ਲੱਗੀ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋਈਆਂ ਛੁੱਟੀਆਂ! ਖੁੱਲ੍ਹੇ ਰਹਿਣਗੇ ਇਹ ਦਫ਼ਤਰ

DSP ਕਮਲਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਵੱਲੋਂ ਕੀਤੀ ਗਈ ਫ਼ਾਇਰਿੰਗ ਦੌਰਾਨ ਇਕ ਗੋਲ਼ੀ ASI ਗੁਰਦੀਪ ਸਿੰਘ ਦੀ ਪੱਗ ਨੂੰ ਖਹਿ ਕੇ ਨਿਕਲ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਇਕ ਨਾਜਾਇਜ਼ ਪਿਸਤੌਲ ਅਤੇ ਇਕ i20 ਕਾਰ ਬਰਾਮਦ ਕੀਤੀ ਗਈ ਹੈ। ਮੁਲਜ਼ਮ ਤਰਨ ਤਾਰਨ ਵਿਚ ਨਸ਼ਾ ਤਸਕਰੀ ਕਰਦਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News