ਤਰਨਤਾਰਨ ਜ਼ਿਲ੍ਹੇ 'ਚ ਪੰਜਾਬ ਪੁਲਸ ਦੇ 2 ਥਾਣੇਦਾਰ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

Tuesday, Mar 29, 2022 - 09:36 AM (IST)

ਤਰਨਤਾਰਨ ਜ਼ਿਲ੍ਹੇ 'ਚ ਪੰਜਾਬ ਪੁਲਸ ਦੇ 2 ਥਾਣੇਦਾਰ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਤਰਨਤਾਰਨ (ਰਮਨ) : ਵਿਜੀਲੈਂਸ ਟੀਮ ਵੱਲੋਂ ਇਕ ਪੁਰਾਣੇ ਮਾਮਲੇ ਵਿੱਚ ਜ਼ਿਲ੍ਹਾ ਤਰਨਤਾਰਨ ਨਾਲ ਸਬੰਧਿਤ ਪੰਜਾਬ ਪੁਲਸ ਦੇ ਦੋ ਥਾਣੇਦਾਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਟੀਮ ਵੱਲੋਂ ਦੋਹਾਂ ਥਾਣੇਦਾਰਾਂ ਨੂੰ ਬੀਤੀ ਰਾਤ ਗ੍ਰਿਫ਼ਤਾਰ ਕਰਦੇ ਹੋਏ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਭਗਵੰਤ ਮਾਨ ਦਾ ਵੱਡਾ ਐਲਾਨ, 'ਰਾਸ਼ਨ' ਨੂੰ ਲੈ ਕੇ ਲਾਗੂ ਕੀਤੀ ਇਹ ਸਕੀਮ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਵਿਖੇ ਤਾਇਨਾਤ ਥਾਣੇਦਾਰ ਬਲਵਿੰਦਰ ਸਿੰਘ ਅਤੇ ਥਾਣਾ ਸਦਰ ਤਰਨਤਾਰਨ ਵਿਖੇ ਤਾਇਨਾਤ ਥਾਣੇਦਾਰ ਗੁਰਦਾਸ ਦੀ ਕਰੀਬ 2 ਸਾਲ ਪਹਿਲਾਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ 'ਚ ਦੋਵੇਂ ਥਾਣੇਦਾਰ ਰਿਸ਼ਵਤ ਦੀ ਮੰਗ ਕਰ ਰਹੇ ਸਨ। ਇਸ ਤੋਂ ਬਾਅਦ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੀਆਂ ਜੇਲ੍ਹਾਂ 'ਚ ਪਿਆ ਭੜਥੂ, ਜੇਲ੍ਹ ਮੰਤਰੀ ਵੱਲੋਂ ਸਖ਼ਤ ਚਿਤਾਵਨੀ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News