ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਸਰਹੱਦ ਪਾਰ ਤੋਂ ਰਚੀ ਗਈ ਸਾਜ਼ਿਸ਼ ਨੂੰ ਕੀਤਾ ਨਾਕਾਮ!

Wednesday, Apr 24, 2024 - 09:46 AM (IST)

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਸਰਹੱਦ ਪਾਰ ਤੋਂ ਰਚੀ ਗਈ ਸਾਜ਼ਿਸ਼ ਨੂੰ ਕੀਤਾ ਨਾਕਾਮ!

ਚੰਡੀਗੜ੍ਹ (ਅੰਕੁਰ): ਪੰਜਾਬ ਪੁਲਸ ਨੇ ਪਾਕਿਸਤਾਨ ਆਧਾਰਤ ਅੱਤਵਾਦੀ ਮਾਡਿਊਲ ਨਾਲ ਜੁੜੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਉਧੋ ਨੰਗਲ ਦੇ ਲਵਪ੍ਰੀਤ ਸਿੰਘ ਉਰਫ਼ ਪਿਚੋ ਵਜੋਂ ਹੋਈ ਹੈ। ਪੁਲਸ ਟੀਮ ਨੇ ਉਸ ਦੇ ਕਬਜ਼ੇ ’ਚੋਂ ਇਕ ਮੈਗਜ਼ੀਨ ਅਤੇ ਚਾਰ ਕਾਰਤੂਸਾਂ ਸਮੇਤ .30 ਬੋਰ ਦਾ ਆਟੋਮੈਟਿਕ ਚੀਨੀ ਪਿਸਤੌਲ ਵੀ ਬਰਾਮਦ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਪੁਲਸ ਟੀਮਾਂ ਨੇ ਰਾਮਾ ਮੰਡੀ ਦੇ ਇਲਾਕੇ 'ਚ ਵਿਸ਼ੇਸ਼ ਨਾਕਾ ਲਾਇਆ ਤੇ ਅਤਿ ਆਧੁਨਿਕ ਆਟੋਮੈਟਿਕ ਪਿਸਤੌਲ ਬਰਾਮਦ ਕਰ ਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। 

ਇਹ ਖ਼ਬਰ ਵੀ ਪੜ੍ਹੋ - ਪਟਿਆਲਾ 'ਚ ਚਾਕਲੇਟ ਖਾਣ ਨਾਲ ਬੱਚੀ ਦੀ ਸਿਹਤ ਵਿਗੜਣ ਦੇ ਮਾਮਲੇ 'ਚ ਆਇਆ ਨਵਾਂ ਮੋੜ

 

ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਗ੍ਰਿਫ਼ਤਾਰ ਮੁਲਜ਼ਮ ਲਵਪ੍ਰੀਤ ਪਾਕਿਸਤਾਨ ਆਧਾਰਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ, ਜਿਨ੍ਹਾਂ ਨੇ ਸਮਾਜ ’ਚ ਡਰ ਤੇ ਅਸ਼ਾਂਤੀ ਪੈਦਾ ਕਰਨ ਲਈ ਜੰਮੂ-ਕਸ਼ਮੀਰ ਖੇਤਰ ’ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਉਸ ਨੂੰ ਸੌਂਪਿਆ ਹੋਇਆ ਸੀ। ਐੱਸ.ਐੱਸ.ਪੀ. ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪਾਕਿ ਆਧਾਰਤ ਕਾਰਕੁਨਾਂ ਨੇ ਉਸ ਦੇ ਬੈਂਕ ਖਾਤੇ ’ਚ ਪੈਸੇ ਜਮ੍ਹਾਂ ਕਰਵਾਏ ਸਨ ਅਤੇ ਸਰਹੱਦ ਪਾਰੋਂ ਭੇਜਿਆ ਪਿਸਤੌਲ ਸਮੇਤ ਅਸਲਾ ਜੰਮੂ-ਕਸ਼ਮੀਰ ਦੇ ਸਾਂਬਾ ਇਲਾਕੇ ਤੋਂ ਪ੍ਰਾਪਤ ਕੀਤਾ ਸੀ। ਇਸ ਸਬੰਧੀ ਪੁਲਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਅੰਮ੍ਰਿਤਸਰ ’ਚ ਮਾਮਲਾ ਦਰਜ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News