ਇਨ੍ਹਾਂ 4 ਲੀਡਰਾਂ ਨੂੰ ਗ੍ਰਿਫ਼ਤਾਰ ਕਰੇਗੀ ਪੰਜਾਬ ਪੁਲਸ! ਥਾਂ-ਥਾਂ ਮਾਰੇ ਜਾ ਰਹੇ ਛਾਪੇ

Thursday, Nov 14, 2024 - 12:15 PM (IST)

ਇਨ੍ਹਾਂ 4 ਲੀਡਰਾਂ ਨੂੰ ਗ੍ਰਿਫ਼ਤਾਰ ਕਰੇਗੀ ਪੰਜਾਬ ਪੁਲਸ! ਥਾਂ-ਥਾਂ ਮਾਰੇ ਜਾ ਰਹੇ ਛਾਪੇ

ਲੁਧਿਆਣਾ (ਗਣੇਸ਼/ਤਰੁਣ): ਪੰਜਾਬ ਪੁਲਸ ਨੇ ਨਫ਼ਰਤੀ ਭਾਸ਼ਣ ਦੇਣ ਦੇ ਦੋਸ਼ ਹੇਠ ਵੱਖ-ਵੱਖ ਹਿੰਦੂ ਸੰਗਠਨਾਂ ਦੇ 4 ਲੀਡਰਾਂ ਦੇ ਖ਼ਿਲਾਫ਼ FIR ਦਰਜ ਕੀਤੀ ਹੈ। ਸੰਗਠਨ ਦੇ ਇਨ੍ਹਾਂ ਚਾਰਾਂ ਲੀਡਰਾਂ 'ਤੇ ਦੋਸ਼ ਹਨ ਕਿ ਇਨ੍ਹਾਂ ਨੇ ਸੋਸ਼ਲ ਮੀਡੀਆ ਤੇ ਫੇਸਬੁੱਕ ਜ਼ਰੀਏ ਹੇਟ ਸਪੀਚ ਦਿੱਤੀ ਹੈ। ਇਨ੍ਹਾਂ ਚਾਰਾਂ 'ਤੇ ਫੇਸਬੁੱਕ ਰਾਹੀਂ ਲਗਾਤਾਰ ਭੜਕਾਊ ਪੋਸਟਾਂ ਸ਼ੇਅਰ ਕਰਨ ਦਾ ਦੋਸ਼ ਹੈ। ਇਸ ਕਾਰਨ ਦੇਸ਼ ਦੀ ਸੁਰੱਖਿਆ, ਭਾਈਚਾਰਾ ਤੇ ਅਖੰਡਤਾ ਨੂੰ ਖ਼ਤਰਾ ਹੈ। ਅਜਿਹੇ ਮੁਲਜ਼ਮਾਂ ਦੇ ਭੜਕਾਊ ਭਾਸ਼ਣ ਨਾਲ ਵੱਖ-ਵੱਖ ਭਾਈਚਾਰਿਆਂ ਵਿਚ ਨਫ਼ਰਤ ਦੀ ਭਾਵਨਾ ਫ਼ੈਲ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ

ਇਸ ਕਾਰਨ ਜ਼ਿਲ੍ਹਾ ਪੁਲਸ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਹਿੰਦੂ ਸੰਗਠਨ ਦੇ ਰੋਹਿਤ ਸਾਹਨੀ ਨਿਵਾਸੀ ਮੁਹੱਲਾ ਸਟਾਰ ਸਿਟੀ ਥਾਣਾ ਹੈਬੋਵਾਲ, ਹਿੰਦੂ ਸਿੱਖ ਜਾਗ੍ਰਿਤੀ ਸੈਨਾ ਦੇ ਮੁਖੀ ਪ੍ਰਵੀਨ ਡੰਗ ਵਾਸੀ ਸ਼ਿਵਪੁਰੀ ਥਾਣਾ ਡਵੀਜ਼ਨ ਨੰਬਰ 4, ਸ਼ਿਵ ਸੈਨਾ ਆਗੂ ਚੰਦਰਕਾਂਤ ਚੱਢਾ ਥਾਣਾ ਕੋਤਵਾਲੀ ਤੇ ਸ਼ਿਵ ਸੈਨਾ ਪੰਜਾਬ ਦੇ ਮੈਂਬਰ ਭਾਨੂ ਪ੍ਰਤਾਪ 'ਤੇ ਭੜਕਾਊ ਸਪੀਚ ਦੇਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਇਨ੍ਹਾਂ ਨੇ ਭੜਕਾਊ ਭਾਸ਼ਣਾਂ ਵਿਚ ਖ਼ਾਲਿਸਤਾਨ ਨਾਲ ਸਬੰਧਤ ਕਈ ਗੱਲਾਂ ਕਹੀਆਂ ਹਨ। ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 3, 4 ਥਾਣਾ ਕੋਤਵਾਲੀ ਤੇ ਹੈਬੋਵਾਲ ਦੇ ਮੁਖੀਆਂ ਦਾ ਕਹਿਣਾ ਹੈ ਕਿ ਪੁਲਸ ਭੜਕਾਊ ਭਾਸ਼ਣ ਦੇਣ ਵਾਲੇ ਇਨ੍ਹਾਂ ਸਾਰੇ ਹਿੰਦੂ ਸੰਗਠਨ ਦੇ ਆਗੂਆਂ ਦੀ ਭਾਲ ਵਿਚ ਛਾਪੇਮਾਰੀ ਕਰ ਰਹੀ ਹੈ। ਹਾਲਾਂਕਿ ਸੂਤਰਾਂ ਮੁਤਾਬਕ ਇਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੇ ਹੀ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ, ਪਰ ਪੁਲਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News