ਪੰਜਾਬ ਪੁਲਸ ਦੇ ਵੱਡੇ ਅਫਸਰ ਨੇ ਦੱਸਿਆ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦਾ ਅਸਲ ਸੱਚ (ਵੀਡੀਓ)

Monday, Mar 20, 2023 - 05:36 AM (IST)

ਜਲੰਧਰ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦੇ ਮਾਮਲੇ ਵਿਚ ਜਲੰਧਰ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸ਼ਨੀਵਾਰ ਨੂੰ 20-25 ਕਿਲੋਮੀਟਰ ਤਕ ਪੁਲਸ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰਦੀ ਸੀ। ਅੰਮ੍ਰਿਤਪਾਲ ਗੱਡੀ ਦੀ ਅਗਲੀ ਸੀਟ ’ਤੇ ਬੈਠਾ ਸੀ ਅਤੇ ਗਲੀਆਂ ਤੰਗ ਹੋਣ ਕਾਰਣ ਅੰਮ੍ਰਿਤਪਾਲ ਗੱਡੀ ਬਦਲ ਕੇ ਫਰਾਰ ਹੋ ਗਿਆ। ਪੁਲਸ ਵਲੋਂ ਲਗਾਤਾਰ ਅੰਮ੍ਰਿਤਪਾਲ ਦਾ ਪਿੱਛਾ ਕੀਤਾ ਜਾ ਰਿਹਾ ਹੈ ਜਿਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਉਸ ਦੇ ਕਈ ਸਾਥੀਆਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਹੋਰ 24 ਘੰਟਿਆਂ ਲਈ ਬੰਦ ਰਹੇਗਾ ਇੰਟਰਨੈੱਟ

ਕੁਲਦੀਪ ਚਾਹਲ ਨੇ ਕਿਹਾ ਕਿ ਪੰਜਾਬ ਪੁਲਸ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਸਮਰੱਥਾ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਸ ਨੇ ਅੰਮ੍ਰਿਤਪਾਲ ਦੇ ਕਾਫਲੇ ਦੀਆਂ ਦੋ ਗੱਡੀਆਂ ਵੀ ਹਿਰਾਸਤ ਵਿਚ ਲਿਆ ਹੈ। ਇਸ ਤੋਂ ਕੁਝ ਵੀ ਹਥਿਆਰ ਵੀ ਪੁਲਸ ਨੇ ਕਬਜ਼ੇ ਵਿਚ ਲਏ ਹਨ ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵਲੋਂ ਪੂਰੀ ਸੂਝ-ਬੂਝ ਨਾਲ ਕੰਮ ਲਿਆ ਜਾ ਰਿਹਾ ਹੈ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਜੇਲ੍ਹਾਂ ’ਚ ਵੀ ਵੱਡਾ ਐਕਸ਼ਨ

ਪੰਜਾਬ ’ਚ ਹੋਰ 24 ਘੰਟਿਆਂ ਲਈ ਬੰਦ ਰਹੇਗਾ ਇੰਟਰਨੈੱਟ

ਪੰਜਾਬ ਵਿਚ ਬੰਦ ਕੀਤੀ ਗਈ ਇੰਟਰਨੈੱਟ ਅਤੇ ਐੱਸ. ਐੱਮ. ਐੱਸ. ਸੇਵਾ ਦੀ ਮਿਆਦ ਹੋਰ 24 ਘੰਟਿਆਂ ਲਈ ਵਧਾ ਦਿੱਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹੁਣ ਸੋਮਵਾਰ ਦੁਪਹਿਰ 12 ਵਜੇ ਤਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਪੰਜਾਬ ਵਿਚ ਪਹਿਲਾਂ ਐਤਵਾਰ 12 ਵਜੇ ਤਕ ਇੰਟਰਨੈੱਟ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਅਹਿਤਿਆਤ ਵਜੋਂ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦਿਆਂ ਹੋਰ 24 ਘੰਟਿਆਂ ਲਈ ਇੰਟਰਨੈੱਟ ਬੰਦ ਰੱਖਣ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ : ਕਈ ਜ਼ਿਲ੍ਹਿਆਂ ਦੀ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਪਾਇਆ ਘੇਰਾ, 6 ਨੂੰ ਲਿਆ ਹਿਰਾਸਤ ਵਿਚ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News