ਪੰਜਾਬ ਪੁਲਸ ਨੇ ਅੰਮ੍ਰਿਤਪਾਲ ਸਿੰਘ ਨੂੰ ਲਿਆ ਹਿਰਾਸਤ ''ਚ
Friday, Sep 13, 2024 - 06:30 PM (IST)
ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਪੁਲਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ, ਪੀ.ਐੱਸ. ਘੁੰਮਣ ਜੋ ਕਿ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਹੈ ਨੂੰ ਆਸਟ੍ਰੀਆ ਤੋਂ ਭਾਰਤ ਡਿਪੋਰਟ ਕਰਵਾ ਕੇ ਹਿਰਾਸਤ ਵਿਚ ਲੈ ਲਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਇਕ ਭਗੌੜਾ ਹੈ ਜੋ ਆਸਟਰੀਆ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਸੀ। ਉਸ ਨੂੰ ਪੰਜਾਬ ਪੁਲਸ ਨੇ 13.09.2024 ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਨਵੀਂ ਦਿੱਲੀ ਤੋਂ ਹਿਰਾਸਤ ਵਿਚ ਲਿਆ ਹੈ।
ਇਹ ਵੀ ਪੜ੍ਹੋ : ਬਰਨਾਲਾ 'ਚ ਤਣਾਅਪੂਰਨ ਹੋਇਆ ਮਾਹੌਲ, SGPC ਦੀ ਟਾਸਕ ਫੋਰਸ ਤਾਇਨਾਤ, ਵੱਡੀ ਗਿਣਤੀ ਪਹੁੰਚੀ ਪੁਲਸ
ਅੰਮ੍ਰਿਤਪਾਲ ਸਿੰਘ ਕਤਲ, ਕਤਲ ਦੀ ਕੋਸ਼ਿਸ਼, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਅਸਲਾ ਐਕਟ ਸਮੇਤ ਕਈ ਘਿਨਾਉਣੇ ਅਪਰਾਧਾਂ ਵਿਚ ਸ਼ਾਮਲ ਹੈ। ਉਕਤ ਮੁਲਜ਼ਮ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਪੁਲਸ ਨੂੰ ਲੋੜੀਂਦਾ ਸੀ। ਹੁਣ ਪੁਲਸ ਨੇ ਉਸ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜੇ ਪਰਿਵਾਰ ਬਚਾਉਣਾ ਤਾਂ ਦਿਓ ਛੇ ਕਰੋੜ, ਨਹੀਂ ਤਾਂ ਜਲਦੀ ਦਿਖਾਵਾਂਗੇ ਟਰੇਲਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8