ਪੰਜਾਬ ਪੁਲਸ 'ਚ ਹੋਏ ਤਬਾਦਲੇ! ਲੁਧਿਆਣਾ ਦੇ ਪੁਲਸ ਕਮਿਸ਼ਨਰ ਬਦਲੇ
Friday, Mar 28, 2025 - 02:46 PM (IST)

ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਸ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਵੀ ਬਦਲੀ ਕਰ ਦਿੱਤੀ ਗਈ ਹੈ। ਉਨ੍ਹਾਂ ਦੀ ਜਗ੍ਹਾ ਹੁਣ ਸਵਪਨ ਸ਼ਰਮਾ ਲੁਧਿਆਣਾ ਦੇ ਨਵੇਂ ਪੁਲਸ ਕਮਿਸ਼ਨਰ ਹੋਣਗੇ। ਉਹ ਇਸ ਵੇਲੇ ਫਿਰੋਜ਼ਪੁਰ ਦੇ ਡੀ.ਆਈ.ਜੀ. ਦੇ ਅਹੁਦੇ 'ਤੇ ਤਾਇਨਾਤ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਹਜ਼ਾਰ-ਹਜ਼ਾਰ ਰੁਪਏ ਦੇਣ ਬਾਰੇ CM ਮਾਨ ਦਾ ਵੱਡਾ ਬਿਆਨ, ਕਿਹਾ- 'ਕੈਬਨਿਟ ਮੀਟਿੰਗ 'ਚ...'
ਇਸ ਦੇ ਨਾਲ ਹੀ IPS ਹਰਮਨਬੀਰ ਸਿੰਘ ਨੂੰ ਫਿਰੋਜ਼ਪੁਰ ਰੇਂਜ ਦਾ DIG ਨਿਯੁਕਤ ਕੀਤਾ ਗਿਆ ਹੈ, ਜੋ ਸਵਪਨ ਸ਼ਰਮਾ ਦੀ ਜਗ੍ਹਾ ਲੈਣਗੇ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਦੂਜੇ ਪਾਸੇ ਕੁਲਦੀਪ ਸਿੰਘ ਚਾਹਲ ਨੂੰ ਫ਼ਿਲਹਾਲ ਨਵੀਂ ਪੋਸਟਿੰਗ ਨਹੀਂ ਦਿੱਤੀ ਗਈ ਅਤੇ ਉਨ੍ਹਾਂ ਨੂੰ ਜਲਦੀ ਹੀ ਨਵੀਂ ਪੋਸਟਿੰਗ ਦੇਣ ਦੀ ਗੱਲ ਕਹੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8