ਪੰਜਾਬ ਪੁਲਸ 'ਚ ਫੇਰਬਦਲ, ਥਾਣਾ ਮੁਖੀਆਂ ਸਣੇ 50 ਕਰਮਚਾਰੀਆਂ ਦੇ ਤਬਾਦਲੇ

Friday, Jan 02, 2026 - 03:10 PM (IST)

ਪੰਜਾਬ ਪੁਲਸ 'ਚ ਫੇਰਬਦਲ, ਥਾਣਾ ਮੁਖੀਆਂ ਸਣੇ 50 ਕਰਮਚਾਰੀਆਂ ਦੇ ਤਬਾਦਲੇ

ਤਰਨਤਾਰਨ (ਰਮਨ)-ਜ਼ਿਲ੍ਹੇ ਦੇ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਵੱਲੋਂ ਨਵੇਂ ਸਾਲ ਦੇ ਪਹਿਲੇ ਦਿਨ ਚੜ੍ਹਦੇ ਸਾਰ ਹੀ ਵੱਖ-ਵੱਖ ਥਾਣਿਆਂ ਦੇ ਮੁਖੀਆਂ ਸਮੇਤ ਪੰਜਾਬ ਪੁਲਸ ਕਰਮਚਾਰੀਆਂ ਨੂੰ ਇਧਰੋਂ-ਓਧਰ ਕਰਨ ਦਾ ਫੁਰਮਾਨ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੰਮੇਂ ਸਮੇਂ ਤੋਂ ਇਲੈਕਸ਼ਨ ਸੈੱਲ ਵਿਚ ਤੈਨਾਤ ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਥਾਣਾ ਗੋਇੰਦਵਾਲ ਸਾਹਿਬ ਦਾ ਮੁਖੀ, ਸਬ ਇੰਸਪੈਕਟਰ ਰਾਜ ਕੁਮਾਰ ਨੂੰ ਥਾਣਾ ਚੋਹਲਾ ਸਾਹਿਬ, ਸਬ ਇੰਸਪੈਕਟਰ ਅਵਤਾਰ ਸਿੰਘ ਨੂੰ ਥਾਣਾ ਖੇਮਕਰਨ ਅਤੇ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੂੰ ਥਾਣਾ ਸਰਾਏ ਅਮਾਨਤ ਖਾਂ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਬਟਾਲਾ ਪੁਲਸ ਵੱਲੋਂ ਵੱਡਾ ਤੋਹਫ਼ਾ, 2 ਕਰੋੜ 60 ਲੱਖ ਦੇ ਮੋਬਾਇਲ ਫੋਨ ਦਿੱਤੇ

ਜ਼ਿਲ੍ਹੇ ਦੇ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਵੱਲੋਂ ਵੀਰਵਾਰ ਸਵੇਰੇ ਜਾਰੀ ਕੀਤੀ ਗਈ ਸੂਚੀ ਵਿਚ ਇੰਸਪੈਕਟਰ, ਸਬ ਇੰਸਪੈਕਟਰ, ਏ.ਐੱਸ.ਆਈ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ ਸਣੇ ਕੁੱਲ 50 ਪੁਲਸ ਕਰਮਚਾਰੀਆਂ ਨੂੰ ਜ਼ਿਲ੍ਹੇ ਵਿਚ ਇਧਰੋਂ-ਓਧਰ ਕਰਨ ਦੀ ਸੂਚੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਵੇਂ ਸਾਲ ਦੇ ਦਿਨ ਵੱਡੀ ਘਟਨਾ, ਗੋਲਡਨ ਟੈਂਪਲ ਕੰਪਲੈਕਸ 'ਚ ਫੜਿਆ...

ਇਸ ਜਾਰੀ ਕੀਤੀ ਗਈ ਸੂਚੀ ਵਿਚ ਇਲੈਕਸ਼ਨ ਸੈੱਲ ’ਚ ਤੈਨਾਤ ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਥਾਣਾ ਗੋਇੰਦਵਾਲ ਸਾਹਿਬ ਦਾ ਮੁਖੀ, ਸਬ ਇੰਸਪੈਕਟਰ ਰਾਜ ਕੁਮਾਰ ਨੂੰ ਥਾਣਾ ਚੋਹਲਾ ਸਾਹਿਬ, ਸਬ ਇੰਸਪੈਕਟਰ ਅਵਤਾਰ ਸਿੰਘ ਸੋਨਾ ਨੂੰ ਥਾਣਾ ਖੇਮਕਰਨ, ਸਬ ਇੰਸਪੈਕਟਰ ਬਲਜਿੰਦਰ ਸਿੰਘ ਨੂੰ ਥਾਣਾ ਸਰਾਏ ਅਮਾਨਤ ਖਾਂ, ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਥਾਣਾ ਹਰੀਕੇ ਅਤੇ ਸਬ ਇੰਸਪੈਕਟਰ ਬਲਰਾਜ ਸਿੰਘ ਨੂੰ ਥਾਣਾ ਵਲਟੋਹਾ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੂੰ ਪੁਲਸ ਲਾਈਨ, ਥਾਣਾ ਹਰੀਕੇ ਦੇ ਮੁਖੀ ਸਬ ਇੰਸਪੈਕਟਰ ਬਲਰਾਜ ਸਿੰਘ ਨੂੰ ਸੀ.ਆਈ.ਏ ਸਟਾਫ ਤਰਨਤਾਰਨ, ਪੁਲਸ ਲਾਈਨ ਵਿਚ ਤੈਨਾਤ ਸਬ ਇੰਸਪੈਕਟਰ ਬਲਜੀਤ ਕੌਰ ਨੂੰ ਸੀ.ਆਈ.ਏ ਸਟਾਫ ਤਰਨਤਾਰਨ ਭੇਜ ਦਿੱਤਾ ਗਿਆ ਹੈ। ਜਦ ਕਿ ਪੁਲਸ ਚੌਂਕੀ ਫਤਿਆਬਾਦ ਦੇ ਇੰਚਾਰਜ ਏ.ਐੱਸ.ਆਈ ਹਰਜਿੰਦਰ ਸਿੰਘ ਨੂੰ ਉਸੇ ਚੌਂਕੀ ਵਿਚ ਤੈਨਾਤ ਕੀਤਾ ਗਿਆ ਹੈ ਜਦਕਿ ਉਨ੍ਹਾਂ ਦੀ ਜਗ੍ਹਾ ਹੁਣ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਚੌਂਕੀ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਸ ਲਾਈਨ ਵਿਚ ਤੈਨਾਤ ਏ.ਐੱਸ.ਆਈ ਜਸਪ੍ਰੀਤ ਸਿੰਘ ਨੂੰ ਥਾਣਾ ਸਰਹਾਲੀ, ਏ.ਐੱਸ.ਆਈ ਦਿਲਬਾਗ ਸਿੰਘ ਨੂੰ ਥਾਣਾ ਸਿਟੀ ਪੱਟੀ, ਏ.ਐੱਸ.ਆਈ ਗੁਰਮੀਤ ਸਿੰਘ ਨੂੰ ਥਾਣਾ ਵੈਰੋਵਾਲ, ਏ.ਐੱਸ.ਆਈ ਅਮਰਜੀਤ ਸਿੰਘ ਨੂੰ ਥਾਣਾ ਝਬਾਲ, ਹੈੱਡ ਕਾਂਸਟੇਬਲ ਸੁਖਬੀਰ ਸਿੰਘ ਨੂੰ ਥਾਣਾ ਸਦਰ ਤਰਨਤਾਰਨ, ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਥਾਣਾ ਸਦਰ ਪੱਟੀ, ਹੈੱਡ ਕਾਂਸਟੇਬਲ ਅਰਸ਼ਦੀਪ ਸਿੰਘ ਨੂੰ ਮੁੱਖ ਮੁਨਸ਼ੀ ਥਾਣਾ ਸਰਹਾਲੀ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਵਿਖੇ ਤੈਨਾਤ ਏ.ਐੱਸ.ਆਈ ਮਨਜਿੰਦਰ ਸਿੰਘ ਨੂੰ ਥਾਣਾ ਵੈਰੋਵਾਲ, ਹੈੱਡ ਕਾਂਸਟੇਬਲ ਅਮਨਜੀਤ ਸਿੰਘ ਨੂੰ ਥਾਣਾ ਸਿਟੀ ਤਰਨਤਾਰਨ ਤੋਂ ਥਾਣਾ ਵੈਰੋਵਾਲ, ਹੈੱਡ ਕਾਂਸਟੇਬਲ ਅੰਗਰੇਜ਼ ਸਿੰਘ ਨੂੰ ਮੁੱਖ ਮੁਨਸ਼ੀ ਥਾਣਾ ਹਰੀਕੇ ਅਤੇ ਏ.ਐੱਸ.ਆਈ ਸੁਖਬੀਰ ਕੌਰ ਨੂੰ ਥਾਣਾ ਗੋਇੰਦਵਾਲ ਸਾਹਿਬ ਤੋਂ ਥਾਣਾ ਸਿਟੀ ਤਰਨਤਾਰਨ ਵਿਖੇ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਤੋਂ ਬਾਅਦ ਹੋਰ ਵਧੇਗੀ ਠੰਡ, ਮੌਸਮ ਵਿਭਾਗ ਨੇ 5 ਜਨਵਰੀ ਤੱਕ ਕੀਤਾ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News