ਗੋਲਡੀ ਬਰਾੜ ਦੀ ਸੋਸ਼ਲ ਮੀਡੀਆ ਪੋਸਟ 'ਤੇ ਪੰਜਾਬ ਪੁਲਸ ਦਾ ਟਵੀਟ, ਲੋਕਾਂ ਨੂੰ ਦਿੱਤੀ ਜ਼ਰੂਰੀ ਸਲਾਹ
Monday, Feb 27, 2023 - 04:06 PM (IST)
ਚੰਡੀਗੜ੍ਹ : ਪੰਜਾਬ ਅੰਦਰ ਅਪਰਾਧਿਕ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਰੋਜ਼ਾਨਾ ਕਤਲ ਦੀਆਂ ਘਟਨਾਵਾਂ ਸਾਹਮਣੇ ਆਉਣ ਮਗਰੋਂ ਸੋਸ਼ਲ ਮੀਡੀਆ 'ਤੇ ਇਨ੍ਹਾਂ ਦੀ ਜ਼ਿੰਮੇਵਾਰੀ ਲੈਣ ਦਾ ਰੁਝਾਨ ਜਿਹਾ ਚੱਲ ਪਿਆ ਹੈ। ਇਸ ਸਭ ਦੇ ਮੱਦੇਨਜ਼ਰ ਪੰਜਾਬ ਪੁਲਸ ਵੱਲੋਂ ਆਪਣੇ ਫੇਸਬੁੱਕ ਅਤੇ ਟਵਿੱਟਰ 'ਤੇ ਲੋਕਾਂ ਨੂੰ ਹਦਾਇਤ ਕਰਨ ਦੇ ਨਾਲ-ਨਾਲ ਜ਼ਰੂਰੀ ਸਲਾਹ ਦਿੱਤੀ ਗਈ ਹੈ ਕਿ ਇਹ ਸਭ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਕੀਤਾ ਜਾ ਰਿਹਾ ਹੈ। ਦਰਅਸਲ ਹਾਲ ਹੀ 'ਚ ਗੈਂਗਸਟਰ ਗੋਲਡੀ ਬਰਾੜ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ 'ਚ ਉਸ ਨੇ ਕਿਹਾ ਹੈ ਕਿ ਜੇਲ੍ਹ 'ਚ ਮੋਹਨਾ ਮਾਨਸਾ ਤੇ ਮਨਦੀਪ ਤੂਫ਼ਾਨ ਦਾ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਅਸੀਂ ਲੈਂਦੇ ਹਾਂ।
ਇਹ ਵੀ ਪੜ੍ਹੋ : ਲੁਧਿਆਣਾ ਦੀ ਇਸ ਜੇਲ੍ਹ 'ਚ ਆਨਲਾਈਨ ਪੇਸ਼ੀ ਲਈ ਸਥਾਪਿਤ ਹੋਣਗੇ ਕੈਬਿਨ, ਵਿਭਾਗ ਨੇ ਦਿੱਤੀ ਮਨਜ਼ੂਰੀ
ਇਸ ਤੋਂ ਬਾਅਦ ਪੰਜਾਬ ਪੁਲਸ ਨੇ ਗੋਲਡੀ ਬਰਾੜ ਦੀ ਪੋਸਟ ਸਾਂਝੀ ਕਰਦਿਆਂ ਇਸ ਨੂੰ ਫਰਜ਼ੀ ਦੱਸਿਆ ਹੈ। ਪੰਜਾਬ ਪੁਲਸ ਨੇ ਲੋਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਪੰਜਾਬੀ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖ਼ਰਾਬ ਕਰਨ ਲਈ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਝੂਠੇ ਦਾਅਵੇ ਕੀਤੇ ਜਾ ਰਹੇ ਹਨ, ਜੋ ਕਿ ਜਨਤਾ ਦਾ ਧਿਆਨ ਖਿੱਚਣ ਲਈ ਝੂਠਾ ਦਾਅਵਾ ਹੈ। ਪੰਜਾਬ ਪੁਲਸ ਵਲੋਂ ਲੋਕਾਂ ਨੂੰ ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਦੂਰ ਰਹਿਣ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸ਼ੇਅਰ ਕਰਨ ਤੋਂ ਪਹਿਲਾਂ ਖ਼ਬਰਾਂ ਦੀ ਪੁਸ਼ਟੀ ਕਰਨ ਦੀ ਜ਼ਰੂਰੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ Yellow Alert ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ
ਦੱਸਣਯੋਗ ਹੈ ਕਿ ਪੰਜਾਬ 'ਚ ਗੈਂਗਸਟਰਾਂ ਵੱਲੋਂ ਰੋਜ਼ਾਨਾ ਲੋਕਾਂ ਨੂੰ ਫ਼ਿਰੌਤੀ ਲਈ ਧਮਕਾਇਆ ਜਾ ਰਿਹਾ ਹੈ ਅਤੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਪੈਦਾ ਕਰਨ ਲਈ ਸੋਸ਼ਲ ਮੀਡੀਆ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜਿਸ ਤੋਂ ਪੰਜਾਬ ਪੁਲਸ ਨੇ ਜਨਤਾ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ