ਪੰਜਾਬ ਪੁਲਸ ਦੀ ਵਰਦੀ ਬਾਰੇ ਜਾਰੀ ਹੋਇਆ ਨਵਾਂ ਫ਼ਰਮਾਨ, ਪੜ੍ਹੋ ਪੂਰੇ ਹੁਕਮ
Tuesday, Apr 01, 2025 - 02:51 PM (IST)

ਲੁਧਿਆਣਾ (ਹਿਤੇਸ਼): ਲੁਧਿਆਣਾ ਦੇ ਨਵੇਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਅਹੁਦਾ ਸੰਭਾਲਦਿਆਂ ਹੀ ਐਕਸ਼ਨ ਮੋਡ ਵਿਚ ਹਨ। ਉਨ੍ਹਾਂ ਵੱਲੋਂ ਦਫ਼ਤਰ 'ਚ ਤਾਇਨਾਤ ਪੁਲਸ ਮੁਲਾਜ਼ਮਾਂ ਨੂੰ ਪੂਰੀ ਵਰਦੀ ਵਿਚ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਬਾਕਾਇਦਾ ਲਿਖਤੀ ਤੌਰ 'ਤੇ ਹੁਕਮ ਵੀ ਜਾਰੀ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ, ਜੇਬ ਕਰ ਲਓ ਢਿੱਲੀ! ਅੱਜ ਤੋਂ ਹੋ ਰਹੇ ਕਈ ਵੱਡੇ ਬਦਲਾਅ
ਪੁਲਸ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਦਫ਼ਤਰ ਵਿਚ ਤਾਇਨਾਤ ਪੁਲਸ ਮੁਲਾਜ਼ਮਾਂ ਦਾ ਸਿਵਲ ਕੱਪੜਿਆਂ ਵਿਚ ਪਹਿਰਾਵਾ ਸਹੀ ਨਹੀਂ ਹੁੰਦਾ ਤੇ ਉਨ੍ਹਾਂ ਵੱਲੋਂ ਜੀਨ, ਟੀ-ਸ਼ਰਟ, ਸਪੋਰਟਸ ਬੂਟ ਆਦਿ ਪਹਿਨੇ ਜਾਂਦੇ ਹਨ। ਇਸ ਲਈ ਸਮੂਹ ਕਰਮਚਾਰੀਆਂ ਤੇ ਕਰਮਚਾਰਨਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਰਸਮੀ ਪੈਂਟ ਸ਼ਰਟ ਅਤੇ ਸਲਵਾਰ ਸੂਟ ਸਮੇਤ ਦੁਪੱਟਾ ਪਹਿਨਿਆ ਜਾਣਾ ਯਕੀਨੀ ਬਣਾਉਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8