ਵੱਡੀ ਖ਼ਬਰ : ਪੰਜਾਬ ਪੁਲਸ ਨੇ ਵਿੱਕੀ ਨਿਹੰਗ ਦਾ ਕੀਤਾ ਐਨਕਾਊਂਟਰ
Saturday, Oct 04, 2025 - 04:47 PM (IST)

ਲੁਧਿਆਣਾ (ਵੈੱਬ ਡੈਸਕ, ਗਣੇਸ਼) : ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਟੀਮ ਨੇ ਲੁਧਿਆਣਾ ਰੂਰਲ ਇਲਾਕੇ ਵਿਚ ਐਨਕਾਊਂਟਰ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਵਿੱਕੀ ਨਿਹੰਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿੱਕੀ ਨਿਹੰਗ ਵਿਦੇਸ਼-ਅਧਾਰਤ ਗੈਂਗਸਟਰਾਂ ਡੋਨੀ ਬੱਲ ਅਤੇ ਮੁੰਨਾ ਘਨਸ਼ਾਮਪੁਰੀਆ ਦਾ ਨਜ਼ਦੀਕੀ ਦੱਸਿਆ ਜਾ ਰਿਹਾ ਹੈ। ਪੁਲਸ ਮੁਤਾਬਕ ਜਦੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਨੇ ਦੋਸ਼ੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਸ 'ਤੇ ਫ਼ਾਇਰਿੰਗ ਕਰ ਦਿੱਤੀ, ਜਿਸ ਉਪਰੰਤ ਪੁਲਸ ਦੀ ਜਵਾਬੀ ਕਾਰਵਾਈ ਤੋਂ ਬਾਅਦ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਸਕਾਰਪਿਓ 'ਚ ਆਏ ਮੁੰਡਿਆਂ ਨੇ ਵਰ੍ਹਾ 'ਤਾਂ ਗੋਲੀਆਂ ਦੀ ਮੀਂਹ, 1 ਦੀ ਮੌਤ
ਗ੍ਰਿਫ਼ਤਾਰ ਵਿੱਕੀ ਨਿਹੰਗ ਸੋਸ਼ਲ ਮੀਡੀਆ ਇਨਫਲੂਐਂਸਰ ਕਾਰਤਿਕ ਬੱਗਾ ਦੀ ਹੱਤਿਆ (23 ਅਗਸਤ 2025) ਦੇ ਮਾਮਲੇ ਵਿਚ ਲੋੜੀਂਦਾ ਸੀ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀ ਦਾ ਲੰਮਾ ਅਪਰਾਧਕ ਰਿਕਾਰਡ ਹੈ ਅਤੇ ਉਸ ਨੂੰ ਪਹਿਲਾਂ ਵੀ ਜਨਵਰੀ 2025 ਵਿਚ ਐੱਸ.ਏ. ਐੱਸ. ਨਗਰ ਤੋਂ ਦੋ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸੋਮਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਵਿੱਕੀ ਨਿਹੰਗ ਅਤੇ ਉਸ ਦੇ ਸਾਥੀਆਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਪੰਜਾਬ ਵਿਚ ਸਨਸਨੀਖੇਜ਼ ਕਤਲ ਕਰਨ ਦੇ ਹੁਕਮ ਦਿੱਤੇ ਗਏ ਸਨ ਪਰ ਉਨ੍ਹਾਂ ਯੋਜਨਾਵਾਂ ਨੂੰ ਇਸ ਗ੍ਰਿਫ਼ਤਾਰੀ ਨਾਲ ਨਾਕਾਮ ਬਣਾ ਦਿੱਤਾ ਗਿਆ ਹੈ। ਪੰਜਾਬ ਪੁਲਸ ਨੇ ਕਿਹਾ ਹੈ ਕਿ ਉਹ ਸੰਗਠਿਤ ਅਪਰਾਧਕ ਗਿਰੋਹਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਅਤੇ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਆਖਿਰ ਨੋਟੀਫਿਕੇਸ਼ਨ ਹੋਇਆ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e