ਪੰਜਾਬ ਪੁਲਸ ਦੇ ਮੁਲਾਜ਼ਮ ਨੇ ਸਰਕਾਰੀ ਗੱਡੀ 'ਚ ਕਰ'ਤਾ ਵੱਡਾ ਕਾਂਡ, ਵੀਡੀਓ ਵਾਇਰਲ ਹੋਣ ਮਗਰੋਂ SUSPEND
Monday, May 11, 2026 - 12:11 PM (IST)
ਫਾਜ਼ਿਲਕਾ (ਸੁਨੀਲ ਨਾਗਪਾਲ): ਅਬੋਹਰ ਤੋਂ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ 112 ਹੈਲਪਲਾਈਨ ਦੀ ਗੱਡੀ ਵਿਚ ਬੈਠੇ ਇਕ ਪੁਲਸ ਮੁਲਾਜ਼ਮ ਵੱਲੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਤੋਂ ਨਸ਼ਾ ਖਰੀਦਿਆ ਗਿਆ ਹੈ। ਇਸ 'ਤੇ ਫਾਜ਼ਿਲਕਾ ਦੇ ਸੀਨੀਅਰ ਪੁਲਸ ਅਧਿਕਾਰੀਆਂ ਨੇ ਐਕਸ਼ਨ ਲੈਂਦੇ ਹੋਏ ਉਕਤ ਪੁਲਸ ਕਰਮਚਾਰੀ ਨੂੰ ਸਸਪੈਂਡ ਕਰ ਦਿੱਤਾ ਤੇ ਮੁਕਦਮਾ ਵੀ ਦਰਜ ਕਰ ਲਿਆ ਗਿਆ ਹੈ।
ਅਬੋਹਰ ਦੇ ਐੱਸ.ਪੀ. ਅਸ਼ਵੰਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਵੀਡੀਓ ਚਾਰ ਪੰਜ ਦਿਨ ਪੁਰਾਣੀ ਹੈ। ਅਬੋਹਰ ਦੇ ਸਿਟੀ ਥਾਣਾ ਇਕ ਦੇ ਇਲਾਕੇ ਦੀ 112 ਹੈਲਪਲਾਈਨ ਦੀ ਗੱਡੀ 'ਤੇ ਲੋਕਲ ਰੈਂਕ ASI ਪਲਵਿੰਦਰ ਸਿੰਘ ਤਾਇਨਾਤ ਹੈ, ਜਿਸ ਨੇ ਆਪਣੇ ਦੋ ਸਾਥੀਆਂ ਨਾਲ ਫੋਨ ਤੇ ਗੱਲ ਕਰ ਕੇ ਉਨ੍ਹਾਂ ਨੂੰ ਬੁਲਾਇਆ ਤੇ ਜਿੰਨਾ ਤੋਂ 500 ਰੁਪਏ ਵਿਚ ਕੋਈ ਨਸ਼ੀਲੀ ਚੀਜ਼ ਹਾਸਲ ਕੀਤੀ ਗਈ ਹੈ। ਇਸ 'ਤੇ ਕਾਰਵਾਈ ਕਰਦੇ ਹੋਏ ਉਕਤ ਪੁਲਸ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਨਾਲ ਹੀ ਪੁਲਸ ਮੁਲਾਜ਼ਮ ਸਮੇਤ ਉਸ ਦੇ ਸਾਥੀਆਂ ਖਿਲਾਫ ਮੁਕਦਮਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਪੁਲਸ ਨੇ ਦੋ ਟੂਕ ਸਾਫ ਕੀਤਾ ਕਿ ਨਸ਼ੇ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
