ਪੰਜਾਬ ਪੁਲਸ ਵੱਲੋਂ ਵਿਦੇਸ਼ੀ ਏਜੰਸੀ ਵੱਲੋਂ ਖਰੀਦੇ ਹਥਿਆਰਾਂ ਸਣੇ Weapon Supplier ਕਾਬੂ

Thursday, Sep 11, 2025 - 06:54 PM (IST)

ਪੰਜਾਬ ਪੁਲਸ ਵੱਲੋਂ ਵਿਦੇਸ਼ੀ ਏਜੰਸੀ ਵੱਲੋਂ ਖਰੀਦੇ ਹਥਿਆਰਾਂ ਸਣੇ Weapon Supplier ਕਾਬੂ

ਫਿਰੋਜ਼ਪੁਰ (ਕੁਮਾਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਵਿਚ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਫਾਜ਼ਿਲਕਾ ਦੇ ਸਹਿਯੋਗ ਨਾਲ ਇਕ ਸਾਂਝੇ ਆਪ੍ਰੇਸ਼ਨ ਵਿਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਸਰਹੱਦ ਪਾਰ ਚੱਲ ਰਹੇ ਸੰਗਠਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ, ਜਿਸ ਵਿੱਚ 2 ਹਥਿਆਰ ਸਪਲਾਇਰਾਂ ਨੂੰ 27 ਆਧੁਨਿਕ .30 ਬੋਰ ਪਿਸਟਲਾਂ ਅਤੇ 470 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਲਈ ਕੇਂਦਰ ਦਾ ਇਕ ਹੋਰ ਅਹਿਮ ਫ਼ੈਸਲਾ! ਜਲਦ ਮਿਲੇਗਾ ਖ਼ਾਸ ਤੋਹਫ਼ਾ

ਅੱਜ ਇਹ ਜਾਣਕਾਰੀ ਦਿੰਦੇ ਹੋਏ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ਼ ਮੰਗਲੀ ਵਾਸੀ ਤੇਜਾ ਰਹੇਲਾ ਫਾਜ਼ਿਲਕਾ ਅਤੇ ਗੁਰਮੀਤ ਸਿੰਘ ਵਾਸੀ ਪਿੰਡ ਮੁਹਾਰ ਜਮਸ਼ੇਰ ਫਾਜ਼ਿਲਕਾ ਵਜੋਂ ਹੋਈ ਹੈ। ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਦੀ ਇਹ ਵੱਡੀ ਖੇਪ ਪਾਕਿਸਤਾਨ ਤੋਂ ਇੱਕ ਵਿਦੇਸ਼ੀ ਸੰਸਥਾ ਰਾਹੀਂ ਪ੍ਰਾਪਤ ਕੀਤੀ ਗਈ ਸੀ ਅਤੇ ਇਨ੍ਹਾਂ ਹਥਿਆਰਾਂ ਦੀ ਵਰਤੋਂ ਪੰਜਾਬ ਵਿਚ ਅਪਰਾਧਿਕ ਗਿਰੋਹਾਂ ਵੱਲੋਂ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਨ੍ਹਾਂ ਹਥਿਆਰਾਂ ਨੂੰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਅਪਰਾਧਿਕ ਸਮੂਹਾਂ ਦੇ ਸੰਚਾਲਕਾਂ ਨੂੰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਤਸਕਰੀ ਕੀਤੇ ਗਏ ਹਥਿਆਰਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਸੀਆਈ ਫਿਰੋਜ਼ਪੁਰ ਅਤੇ ਐਸਐਸਓਸੀ ਫਾਜ਼ਿਲਕਾ ਦੀਆਂ ਪੁਲਿਸ ਟੀਮਾਂ ਨੇ ਇਹ ਸਾਂਝਾ ਆਪ੍ਰੇਸ਼ਨ ਕੀਤਾ ਸੀ ਅਤੇ ਇਸ ਕਾਰਵਾਈ ਦੌਰਾਨ, ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਪਿੰਡ ਮੁਹਾਰ ਜਮਸ਼ੇਰ ਤੋਂ 2 ਸ਼ੱਕੀ ਵਿਅਕਤੀਆਂ ਨੂੰ .30 ਬੋਰ ਦੇ 27 ਗੈਰ-ਕਾਨੂੰਨੀ ਹਥਿਆਰਾਂ ਅਤੇ 470 ਜ਼ਿੰਦਾ ਕਾਰਤੂਸਾਂ ਦੇ ਵੱਡੇ ਜ਼ਖੀਰੇ ਨਾਲ ਗ੍ਰਿਫ਼ਤਾਰ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ! ਲੱਗ ਗਈਆਂ ਮੌਜਾਂ

ਏ.ਆਈ.ਜੀ. ਨੇ ਅੱਗੇ ਕਿਹਾ ਕਿ ਵਿਦੇਸ਼ੀ ਸੰਸਥਾ ਦੀ ਪਛਾਣ, ਭੂਮਿਕਾ ਅਤੇ ਵਿਆਪਕ ਨੈੱਟਵਰਕ ਦਾ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪੁਲਸ ਸਟੇਸ਼ਨ ਐੱਸ.ਐੱਸ.ਓ.ਸੀ. ਫਾਜ਼ਿਲਕਾ ਵਿਖੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ ਅਤੇ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਏ.ਆਈ.ਜੀ. ਨੇ ਕਿਹਾ ਕਿ ਗ੍ਰਿਫ਼ਤਾਰ ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਡ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News