ਪੰਜਾਬ ''ਚ ਵੱਡੀ ਸਿਆਸੀ ਹਲਚਲ! ਬਣਨ ਜਾ ਰਹੀ ਇਕ ਹੋਰ ਨਵੀਂ ਪਾਰਟੀ, ਚੋਣ ਕਮਿਸ਼ਨ ਨੂੰ ਮਿਲਣਗੇ ਵੱਡੇ ਲੀਡਰ
Wednesday, Jan 07, 2026 - 01:14 PM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ 'ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਸਿਆਸਤ ਭਖਣੀ ਸ਼ੁਰੂ ਹੋ ਗਈ ਹੈ। ਇਨ੍ਹਾਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੀ ਸਿਆਸੀ ਦਲ ਦਾ ਦਰਜਾ ਹਾਸਲ ਕਰਨ ਲਈ ਸਰਗਰਮ ਹੋ ਗਿਆ ਹੈ ਤੇ ਅੱਜ ਇਕ ਵਫ਼ਦ ਵੱਲੋਂ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਜਾਵੇਗੀ।
ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਫ਼ਦ ਦੁਪਹਿਰ ਸਾਢੇ 3 ਵਜੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰੇਗਾ। ਇਸ ਵਫ਼ਦ ਵਿਚ ਪਰਮਿੰਦਰ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰ ਤਮਾਮ ਵੱਡੇ ਲੀਡਰ ਮੌਜੂਦ ਰਹਿਣਗੇ। ਇਸ ਦੌਰਾਨ ਇਕ ਨਵੀਂ ਪਾਰਟੀ ਰਜਿਸਟਰ ਕਰਨ ਦੀ ਕਵਾਇਦ ਕੀਤੀ ਜਾਵੇਗੀ।
ਸੂਤਰਾਂ ਮੁਤਾਬਕ ਇਸ ਪਾਰਟੀ ਦਾ ਨਾਂ 'ਸ਼੍ਰੋਮਣੀ ਅਕਾਲੀ ਦਲ ਪੰਜਾਬ' ਰੱਖਣ ਦੀ ਮੰਗ ਕੀਤੀ ਜਾਵੇਗੀ, ਤੇ ਨਾਲ ਹੀ ਚੋਣ ਨਿਸ਼ਾਨ 'ਉਡਦਾ ਬਾਜ' ਜਾਂ 'ਤੀਰ-ਕਮਾਨ' ਮੰਗਿਆ ਜਾਵੇਗਾ। ਹਾਲਾਂਕਿ ਪਾਰਟੀ ਦੇ ਨਾਂ ਅਤੇ ਚੋਣ ਨਿਸ਼ਾਨ ਬਾਰੇ ਆਖ਼ਰੀ ਫ਼ੈਸਲਾ ਲੈਣ ਦਾ ਹੱਕ ਚੋਣ ਕਮਿਸ਼ਨ ਕੋਲ ਹੈ।
