ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ

Wednesday, Apr 22, 2026 - 10:59 AM (IST)

ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ

ਚੰਡੀਗੜ੍ਹ (ਅੰਕੁਰ) : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਪ੍ਰਧਾਨ ਮੰਤਰੀ ਐੱਚ. ਡੀ. ਦੇਵਗੌੜਾ ਦੀ ਅਗਵਾਈ ਵਾਲੀ ਪਾਰਟੀ ਜਨਤਾ ਦਲ ਸੈਕੂਲਰ ਨੇ ਪਾਰਟੀ ਦੀ ਬਿਨਾਂ ਸ਼ਰਤ ਹਮਾਇਤ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨਾਲ ਮੀਟਿੰਗ ’ਚ ਪਾਰਟੀ ਦੇ ਸੂਬਾ ਪ੍ਰਧਾਨ ਮਾਸਟਰ ਅਵਤਾਰ ਸਿੰਘ ਤੇ ਹੋਰ ਆਗੂਆਂ ਨੇ ਅਕਾਲੀ ਦਲ ਦੀ ਬਿਨਾਂ ਸ਼ਰਤ ਹਮਾਇਤ ਦਾ ਪੱਤਰ ਸੌਂਪਿਆ।

ਇਹ ਵੀ ਪੜ੍ਹੋ : ਪੰਜਾਬ : ਮਸ਼ਹੂਰ ਹੋਟਲ ਵਿਚ ਪੁਲਸ ਦੀ ਰੇਡ, 10 ਜੋੜੇ ਇਤਰਾਜ਼ਯੋਗ ਹਾਲਤ 'ਚ ਕਾਬੂ

ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਐੱਚ. ਡੀ. ਦੇਵਗੌੜਾ ਹਮੇਸ਼ਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬਹੁਤ ਸਤਿਕਾਰ ਕਰਦੇ ਹਨ, ਜਿਨ੍ਹਾਂ ਨੇ ਇੰਦਰਾ ਗਾਂਧੀ ਵੱਲੋਂ ਲਾਈ ਐਮਰਜੈਂਸੀ ਖ਼ਿਲਾਫ਼ ਹਮੇਸ਼ਾ ਮੋਹਰੀ ਹੋ ਕੇ ਲੜਾਈ ਲੜੀ। ਪੱਤਰ ’ਚ ਕਿਹਾ ਗਿਆ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸੂਬੇ ਦੇ ਦਰਿਆਈ ਪਾਣੀਆਂ, ਦੇਸ਼ ’ਚ ਲੋਕਤੰਤਰ ਤੇ ਰਾਜਾਂ ਲਈ ਵੱਧ ਅਧਿਕਾਰ ਤੇ ਅਸਲ ਸੰਘੀ ਢਾਂਚਾ ਲਾਗੂ ਕਰਨ ਵਿਚ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

 

ਇਹ ਵੀ ਪੜ੍ਹੋ : ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕੌਣ ਬਣਿਆ ਕਰੋੜਪਤੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News