ਪੰਜਾਬ ਦੀ ਸਿਆਸਤ ''ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
Saturday, Apr 25, 2026 - 05:27 PM (IST)
ਚੰਡੀਗੜ੍ਹ : ਆਲ ਇੰਡੀਆ ਕਾਂਗਰਸ ਕਮੇਟੀ ਦੇ ਐੱਸ. ਸੀ. ਵਿਭਾਗ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਗਠਨ ਵਿਚ ਮਜ਼ਬੂਤੀ ਲਿਆਉਣ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਾਰੀ ਕੀਤੇ ਗਏ ਨਿਯੁਕਤੀ ਪੱਤਰ ਅਨੁਸਾਰ ਯਾਮਿਨੀ ਗੋਮਰ ਅਤੇ ਵਨੇਸ਼ਵਰ ਖੇੜਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸ. ਸੀ. ਵਿਭਾਗ ਦਾ ਵਰਕਿੰਗ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਐੱਸ. ਸੀ. ਡਿਪਾਰਟਮੈਂਟ ਦੇ ਰਾਸ਼ਟਰੀ ਚੇਅਰਮੈਨ ਰਾਜਿੰਦਰ ਪਾਲ ਗੌਤਮ ਵੱਲੋਂ 24 ਅਪ੍ਰੈਲ 2026 ਨੂੰ ਕੀਤੇ ਗਏ ਨੋਟੀਫਿਕੇਸ਼ਨ ਰਾਹੀਂ ਕੀਤੀਆਂ ਗਈਆਂ ਹਨ ਅਤੇ ਇਹ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ : ਇੰਸਪੈਕਟਰ ਦੀ ਸ਼ੱਕੀ ਹਾਲਾਤ 'ਚ ਮੌਤ, 200 ਕਿਲੋਮੀਟਰ ਦੂਰ ਮਿਲੀ ਲਾਸ਼
ਇਸ ਸਬੰਧੀ ਅਧਿਕਾਰਤ ਸੂਚਨਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨਿਯੁਕਤੀ ਦੀਆਂ ਕਾਪੀਆਂ ਹੋਰਨਾਂ ਸੀਨੀਅਰ ਆਗੂਆਂ ਜਿਵੇਂ ਕਿ ਭੁਪੇਸ਼ ਬਘੇਲ (AICC ਜਨਰਲ ਸਕੱਤਰ, ਇੰਚਾਰਜ ਪੰਜਾਬ), ਪ੍ਰਤਾਪ ਸਿੰਘ ਬਾਜਵਾ (CLP ਲੀਡਰ, ਪੰਜਾਬ) ਅਤੇ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ (ਚੇਅਰਮੈਨ, SC ਵਿਭਾਗ, ਪੰਜਾਬ ਕਾਂਗਰਸ) ਨੂੰ ਵੀ ਭੇਜੀਆਂ ਗਈਆਂ ਹਨ। ਇਹ ਕਦਮ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ ਨੂੰ ਹੋਰ ਸਰਗਰਮ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਪ੍ਰਤੀਤ ਹੁੰਦਾ ਹੈ।
ਇਹ ਵੀ ਪੜ੍ਹੋ : ਰਾਘਵ ਚੱਢਾ ਦੀ ਬਗਾਵਤ ਮਗਰੋਂ ਹੁਣ 50 ਵਿਧਾਇਕ ਛੱਡ ਸਕਦੇ ਨੇ ਪਾਰਟੀ, ਕਾਂਗਰਸ ਨੇ ਕੀਤਾ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
