ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ, ਮਨਪ੍ਰੀਤ ਨੇ ਸੋਸ਼ਲ ਮੀਡੀਆ ਪੋਸਟ ਕਰਕੇ ਕੀਤਾ ਵੱਡਾ ਧਮਾਕਾ
Monday, Jan 13, 2025 - 12:14 PM (IST)
ਚੰਡੀਗੜ੍ਹ : ਅਕਾਲੀ ਦਲ ਵਿਚ ਚੱਲ ਰਹੇ ਕਲੇਸ਼ ਦਰਮਿਆਨ ਮਨਪ੍ਰੀਤ ਇਆਲੀ ਨੇ ਵੱਡਾ ਧਮਾਕਾ ਕੀਤਾ ਹੈ। ਮਨਪ੍ਰੀਤ ਨੇ ਆਖਿਆ ਹੈ ਕਿ ਪਾਰਟੀ ਨੇ ਉਨ੍ਹਾਂ ਦੀ ਰਾਜਸਥਾਨ ਭਰਤੀ ਲਈ ਡਿਊਟੀ ਲਗਾਈ ਗਈ ਹੈ ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਨੂੰ ਅਕਾਲੀ ਦਲ ਵਿਚ ਨਵੀਂ ਭਰਤੀ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ। ਹੁਣ ਉਹ ਜਥੇਦਾਰ ਸਾਹਿਬ ਦੇ ਅਗਲੇ ਹੁਕਮਾਂ ਦੀ ਉਡੀਕ ਵਿਚ ਹਨ। ਦਰਅਸਲ ਮਨਪ੍ਰੀਤ ਇਆਲੀ ਨੇ ਫੇਸਬੁੱਕ 'ਤੇ ਪੋਸਟ ਕਰਦਿਆਂ ਲਿਖਿਆ ਕਿ 'ਅਕਾਲ ਤਖ਼ਤ ਮਹਾਨ ਹੈ ਸਿੱਖ ਪੰਥ ਦੀ ਸ਼ਾਨ ਹੈ'। ਹਰ ਸਿੱਖ ਲਈ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪਵਿੱਤਰ ਅਸਥਾਨ ਸ੍ਰੀ ਅਕਾਲ ਤਖ਼ਤ ਸਰਵਉੱਚ ਹੈ ਅਤੇ ਮੈਂ ਪੂਰਨ ਤੌਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਸਮਰਪਿਤ ਹਾਂ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫਸੀਲ ਤੋਂ ਜਥੇਦਾਰ ਸਹਿਬਾਨਾਂ ਵਲੋਂ ਜੋ ਹੁਕਮਨਾਮਾ ਸੁਣਾਇਆ ਗਿਆ ਸੀ ਉਹ ਇੰਨ-ਬਿਨ ਲਾਗੂ ਹੋਣਾ ਚਾਹੀਦਾ ਹੈ ਅਤੇ ਦਾਸ ਨੂੰ ਜੋ ਸੱਤ ਮੈਂਬਰੀ ਕਮੇਟੀ ਵਿਚ ਮੈਂਬਰ ਬਣਾਇਆ ਗਿਆ ਸੀ ਉਸ ਲਈ ਅਸੀਂ ਸਿੰਘ ਸਾਹਿਬ ਜੱਥੇਦਾਰ ਸਹਿਬਾਨਾਂ ਜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਪਰ ਦੋ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵਲੋਂ ਦਾਸ ਦੀ ਡਿਊਟੀ ਰਾਜਸਥਾਨ ਭਰਤੀ ਲਈ ਲਗਾਈ ਗਈ ਹੈ, ਉਸ ਬਾਰੇ ਅਸੀਂ ਜਥੇਦਾਰ ਸਾਹਿਬ ਜੀ ਦੇ ਆਦੇਸ਼ ਹਾਸਿਲ ਕਰਕੇ ਜੋ ਹੁਕਮ ਸਾਨੂੰ ਜਥੇਦਾਰ ਸਾਹਿਬ ਵਲੋਂ ਹੋਵੇਗਾ ਉਸ ਦੀ ਅਸੀਂ ਪੂਰਨ ਤੌਰ 'ਤੇ ਪਾਲਣਾ ਕਰਾਂਗੇ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਏ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e